ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਗਏ ਸ਼ਰਧਾਲੂਆਂ ਤੋਂ ਵਸੂਲੇ 25 ਕਰੋੜ ਰੁਪਏ
Published : Dec 21, 2022, 1:15 pm IST
Updated : Dec 21, 2022, 1:15 pm IST
SHARE ARTICLE
Pakistan has collected 25 crore rupees from pilgrims who visited Kartarpur Sahib
Pakistan has collected 25 crore rupees from pilgrims who visited Kartarpur Sahib

ਹੁਣ ਤੱਕ ਡੇਢ ਲੱਖ ਸ਼ਰਧਾਲੂ ਲਾਂਘੇ ਰਾਹੀ ਕਰ ਚੁੱਕੇ ਨੇ ਦਰਸ਼ਨ

ਕਰਤਾਰਪੁਰ ਲਾਂਘੇ ਰਾਹੀਂ ਡੇਢ ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ 
ਪਾਕਿਸਤਾਨ ਨੇ ਸ਼ਰਧਾਲੂਆਂ ਤੋਂ 20 ਡਾਲਰ ਫ਼ੀਸ ਵਜੋਂ ਵਸੂਲੇ 31.28 ਲੱਖ ਡਾਲਰ 
9 ਨਵੰਬਰ 2019 ਨੂੰ ਕੀਤਾ ਗਿਆ ਸੀ ਉਦਘਾਟਨ 
16 ਮਾਰਚ 2020 ਤੋਂ 17 ਨਵੰਬਰ 2021 ਤੱਕ ਕੋਰੋਨਾ ਮਹਾਮਾਰੀ ਕਾਰਨ ਬੰਦ ਰਿਹਾ ਸੀ ਲਾਂਘਾ 
ਲਾਂਘਾ ਖੁੱਲ੍ਹਣ ਦੇ ਪਹਿਲੇ ਦਿਨ ਕਰੀਬ 567 ਸ਼ਰਧਾਲੂਆਂ ਦਾ ਜਥਾ ਹੋਇਆ ਸੀ ਰਵਾਨਾ

ਮੋਹਾਲੀ : ਸ੍ਰੀ ਕਰਤਾਰਪੁਰ ਲੰਘੇ ਰਹਿਣ ਸ਼ੁੱਕਰਵਾਰ ਤੱਕ ਪਿਛਲੇ 536 ਦਿਨਾਂ ਵਿਚ 156404 ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਨਤਮਸਤਕ ਹੋ ਚੁੱਕੇ ਹਨ। ਸੰਗਤ ਤੋਂ 20 ਡਾਲਰ ਦੀ ਫ਼ੀਸ ਵਜੋਂ 3128080 ਦੇ ਕਰੀਬ ਅਮਰੀਕੀ ਡਾਲਰ ਯਾਨੀ 258729704.80 ਰੁਪਏ ਵਸੂਲੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ 9 ਨਵੰਬਰ 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲੰਘੇ ਦਾ ਉਦਘਾਟਨ ਕੀਤਾ ਸੀ ਜੋ 127 ਦਿਨ ਲਗਾਤਾਰ ਖੁੱਲਿਆ ਰਿਹਾ। 62204 ਦੇ ਕਰੀਬ ਸ਼ਰਧਾਲੂਆਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬਾਨ ਦੇ ਦਰਸ਼ਨ ਕੀਤੇ ਗਏ ਪਰ ਕੋਰੋਨਾ ਮਹਾਮਾਰੀ ਕਾਰਨ 16 ਮਾਰਚ 2020 ਨੂੰ ਕਰਤਾਰਪੁਰ ਲਾਂਘਾ ਬੰਦ ਕਰ ਦਿੱਤੋ ਗਿਆ ਸੀ। ਇਸ ਤੋਂ ਬਾਅਦ ਕਰੀਬ 20 ਮਹੀਨੇ ਤੱਕ ਬੰਦ ਰਹਿਣ ਮਗਰੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਮ ਮੌਕੇ ਭਾਰਤ ਸਰਕਾਰ ਵਲੋਂ ਮੁੜ 17 ਨਵੰਬਰ 2021 ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਗਿਆ।

ਹੁਣ ਤੱਕ 533 ਦਿਨਾਂ ਵਿਚ 150219 ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ। ਸ੍ਰੀ ਕਰਤਾਰਪੁਰ ਸਾਹਿਬ ਜਾਨ ਵਾਲੇ 3.6 ਕਿਲੋਮੀਟਰ ਚਾਰ ਮਾਰਗਿ ਕਰਤਾਰਪੁਰ ਕੋਰੀਡੋਰ 'ਤੇ ਕਰਤਾਰਪੁਰ ਪੈਸੰਜਰ ਟਰਮੀਨਲ ਨੈਸ਼ਨਲ ਹਾਈਵੇਅ 'ਤੇ ਲੈਂਡ ਪੋਰਟ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰੀਬ 500 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਕਰਵਾਇਆ ਗਿਆ। ਲੰਘੇ ਰਾਹੀਂ ਕਈ ਪਰਿਵਾਰ ਆਪਣੇ ਪਰਿਵਾਰਾਂ ਨੂੰ ਮਿਲ ਚੁੱਕੇ ਹਨ ਉਥੇ ਹੀ ਲਾਂਘਾ ਖੁਲਵਾਉਣ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦੋਸਤ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਅਦਾਕਾਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਥੇਦਾਰ ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਸੁਪ੍ਰੀਮ ਕੋਰਟ ਅਤੇ ਹਾਈਕੋਰਟ ਦੇ ਜੱਜ ਵੀ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਚੁੱਕੇ ਹਨ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਨ ਲਈ ਸ਼ਰਧਾਲੂਆਂ ਨੂੰ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਮਗਰੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੀ ਮਨਜ਼ੂਰੀ ਮਿਲਦੀ ਹੈ। ਪੁਲਿਸ ਇਨਕੁਆਇਰੀ ਤੋਂ ਬਾਅਦ ਹੀ ਸ਼ਰਧਾਲੂ ਕਰਤਾਰਪੁਰ ਸਾਹਿਬ ਜਾ ਸਕਦੇ ਹਨ। ਸ਼ਰਧਾਲੂ ਸੱਤ ਕਿਲੋ ਵਜ਼ਨ ਅਤੇ 11000 ਦੀ ਰਾਸ਼ੀ ਆਪਣੇ ਨਾਲ ਲਿਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਲਾਂਘੇ ਰਾਹੀਂ ਸਭ ਤੋਂ ਜ਼ਿਆਦਾ 62786 ਸ਼ਰਧਾਲੂਆਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ ਹਨ। 

ਇਥੋਂ ਤੱਕ ਕਿ ਲਾਂਘਾ ਖੁੱਲ੍ਹਣ ਦੇ ਪਹਿਲੇ ਦਿਨ 567 ਦੇ ਕਰੀਬ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਣ ਤੋਂ ਬਾਅਦ ਤਿੰਨਾਂ ਮਹੀਨਿਆਂ ਦੌਰਾਨ ਇੱਕ ਦਿਨ ਵਿਚ 2100 ਸ਼ਰਧਾਲੂਆਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਸਨ ਜਦਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਕਰੀਬ 20 ਮਹੀਨੇ ਕਰਤਾਰਪੁਰ ਕੋਰੀਡੋਰ ਬੰਦ ਰਹਿਣ ਮਗਰੋਂ 17 ਨਵੰਬਰ 2021 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਖੁਲ੍ਹੇ ਕਰਤਾਰਪੁਰ ਲਾਂਘੇ ਦੇ ਪਹਿਲੇ ਦਿਨ 49 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਮਨਜ਼ੂਰੀ ਮਿਲੀ ਸੀ। ਇਨ੍ਹਾਂ ਵਿਚੋਂ 28 ਸ਼ਰਧਾਲੂਆਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ ਸਨ। 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement