Safar-E-Shahadat - ਸਰਸਾ ਨਦੀ 'ਤੇ ਵਿੱਛੜ ਗਿਆ ਕਲਗੀਧਰ ਪਾਤਸ਼ਾਹ ਜੀ ਦਾ ਪਰਿਵਾਰ

By : GAGANDEEP

Published : Dec 21, 2023, 12:25 pm IST
Updated : Dec 21, 2023, 12:30 pm IST
SHARE ARTICLE
 Safar-E-Shahadat Sarsa Nadi Te Vichhoda Pei Gaya article in punjabi
Safar-E-Shahadat Sarsa Nadi Te Vichhoda Pei Gaya article in punjabi

Safar-E-Shahadat - ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਉਪਰੰਤ ਕਲਗੀਧਰ ਪਾਤਸ਼ਾਹ ਜੀ ਦਾ ਪਰਿਵਾਰ ਸਰਸਾ ਨਦੀ ਪਾਰ ਕਰਨ ਦੌਰਾਨ ਵਿੱਛੜਿਆ।

 Safar-E-Shahadat Sarsa Nadi Te Vichhoda Pei Gaya article in punjabi : ਦਸੰਬਰ ਮਹੀਨਾ ਸਮੁੱਚੀ ਸਿੱਖ ਕੌਮ ਲਈ ਵੈਰਾਗਮਈ ਸਮਾਂ ਹੁੰਦਾ ਹੈ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ 'ਚ ਪਏ ਵਿਛੋੜੇ ਤੋਂ ਸ਼ੁਰੂ ਹੋਇਆ ਸਫ਼ਰ ਦੁਖਦਾਈ ਪਰ ਬੜਾ ਪ੍ਰੇਰਨਾਦਾਇਕ ਰਿਹਾ, ਜਿਸ 'ਚ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਵਰਗੇ ਪੜਾਅ ਆਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਉਪਰੰਤ ਕਲਗੀਧਰ ਪਾਤਸ਼ਾਹ ਜੀ ਦਾ ਪਰਿਵਾਰ ਸਰਸਾ ਨਦੀ ਪਾਰ ਕਰਨ ਦੌਰਾਨ ਵਿੱਛੜਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਅਤੇ ਗੁਰਸਿੱਖਾਂ ਸਮੇਤ ਸਰਸਾ ਨਦੀ ਦੇ ਕਿਨਾਰੇ ਨਿਤਨੇਮ 'ਚ ਰੁੱਝੇ ਸਨ ਜਿਸ ਸਮੇਂ ਦੁਸ਼ਮਣ ਫ਼ੌਜਾਂ ਨੇ ਖਾਧੀਆਂ ਕਸਮਾਂ ਭੁਲਾ ਕੇ ਹੱਲਾ ਬੋਲ ਦਿੱਤਾ। ਦੁਸ਼ਮਣਾਂ ਦਾ ਹੱਲਾ, ਸ਼ੂਕਦੀ ਸਰਸਾ ਨਦੀ, ਅਤੇ ਪਾਤਸ਼ਾਹ ਜੀ ਦੇ ਪਰਿਵਾਰ ਨਾਲ ਗਿਣਤੀ ਦੇ ਸਿੰਘ।

ਦੁਸ਼ਮਣਾਂ ਨਾਲ ਮੁਕਾਬਲਾ ਕਰਦੇ ਹੋਏ ਕੁਝ ਸਿੰਘ ਸ਼ਹੀਦ ਹੋ ਗਏ, ਮਾਤਾ ਸਾਹਿਬ ਕੌਰ ਤੇ ਮਾਤਾ ਸੁੰਦਰੀ ਜੀ ਭਾਈ ਮਨੀ ਸਿੰਘ ਜੀ ਨਾਲ ਦਿੱਲੀ ਵੱਲ੍ਹ ਨੂੰ ਤੁਰੇ, ਕੁਝ ਸਿੰਘ ਗੁਰੂ ਸਾਹਿਬ ਅਤੇ ਵੱਡੇ ਸਾਹਿਬਜ਼ਾਦਿਆਂ ਨਾਲ ਲੰਘ ਗਏ, ਅਤੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਉਨ੍ਹਾਂ ਨਾਲੋਂ ਵਿੱਛੜ ਕੇ ਮੋਰਿੰਡਾ ਵੱਲ੍ਹ ਨੂੰ ਚੱਲ ਪਏ। ਇਸ ਤੋਂ ਬਾਅਦ ਸ਼ਹੀਦੀਆਂ ਦਾ ਲੰਮਾ ਸਿਲਸਿਲਾ ਚੱਲਿਆ, ਜਿਸ ਦਾ ਇਤਿਹਾਸ 'ਚ ਕੋਈ ਸਾਨੀ ਨਹੀਂ।

ਜਿਸ ਥਾਂ 'ਤੇ ਕਲਗੀਧਰ ਪਾਤਸ਼ਾਹ ਜੀ ਦਾ ਪਰਿਵਾਰ ਵਿੱਛੜਿਆ, ਉਸ ਥਾਂ 'ਤੇ ਅੱਜ ਗੁਰਦੁਆਰਾ ਪਰਿਵਾਰ ਵਿਛੋੜਾ ਸੁਭਾਏਮਾਨ ਹੈ। ਇਸ ਅਸਥਾਨ ਨਾਲ ਸ਼ਹੀਦੀ ਪੰਦਰਵਾੜੇ ਦਾ ਅਹਿਮ ਇਤਿਹਾਸ ਜੁੜਿਆ ਹੋਇਆ ਹੈ।

(For more news apart from  Safar-E-Shahadat Sarsa Nadi Te Vichhoda Pei Gaya article in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement