
1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗਵਾਹਾਂ ਅਤੇ ਵਕੀਲਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਣ ਵਾਲਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ....
ਅੰਮ੍ਰਿਤਸਰ : 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਕੇਸ ਲੜਨ ਵਾਲੇ ਵਕੀਲਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾਣ ਵਾਲਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਦਿਤੀ ਹੈ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਇਹ ਸਨਮਾਨ 22 ਜਨਵਰੀ ਨੂੰ ਰਖਿਆ ਗਿਆ ਸੀ, ਪ੍ਰੰਤੂ ਕੁੱਝ ਕਾਰਨਾਂ ਕਰ ਕੇ ਹੁਣ ਇਹ ਸਨਮਾਨ 26 ਜਨਵਰੀ ਨੂੰ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਸਨਮਾਨ ਦਾ ਸਥਾਨ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਹੀ ਹੋਵੇਗਾ, ਜਦਕਿ ਸਮਾਂ ਸਵੇਰ ਦੇ 11 ਵਜੇ ਦਾ ਰਖਿਆ ਗਿਆ ਹੈ।