Kartarpur Sahib: ਕੜਾਕੇ ਦੀ ਠੰਢ ਦੌਰਾਨ ਲਾਂਘੇ ਰਾਹੀਂ 398 ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ 
Published : Jan 22, 2024, 8:33 am IST
Updated : Jan 22, 2024, 8:33 am IST
SHARE ARTICLE
Kartarpur Sahib, Pakistan
Kartarpur Sahib, Pakistan

ਐਤਵਾਰ ਨੂੰ ਲਾਂਘੇ ਰਾਹੀਂ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਸਟਾਫ਼ ਸਮੇਤ 398 ਸ਼ਰਧਾਲੂਆਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ।

Kartarpur Sahib: ਡੇਰਾ ਬਾਬਾ ਨਾਨਕ : ਐਤਵਾਰ ਨੂੰ ਕੜਾਕੇ ਦੀ ਠੰਢ ਦੌਰਾਨ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਭਾਰਤ ਸਰਕਾਰ ਵਲੋਂ ਅਰਬਾਂ ਰੁਪਿਆਂ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੈਸੰਜਰ ਟਰਮੀਨਲ ਰਾਹੀਂ 398 ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਮੱਥਾ ਟੇਕਿਆ। ਇਥੇ ਦਸਣਯੋਗ ਹੈ ਕਿ ਐਤਵਾਰ ਨੂੰ 507 ਦੇ ਕਰੀਬ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਾਰਨ ਦੀ ਮਨਜ਼ੂਰੀ ਮਿਲੀ ਸੀ ਜਦ ਕਿ 109 ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਾ ਕਰ ਸਕੇ।

ਐਤਵਾਰ ਨੂੰ ਲਾਂਘੇ ਰਾਹੀਂ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਸਟਾਫ਼ ਸਮੇਤ 398 ਸ਼ਰਧਾਲੂਆਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ। ਇਥੇ ਦਸਣਯੋਗ ਹੈ ਕਿ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵਲੋਂ 9 ਨਵੰਬਰ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਖੋਲ੍ਹੇ ਗਏ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਸਾਢੇ ਤਿੰਨ ਲੱਖ ਤੋਂ ਵੱਧ ਸ਼ਰਧਾਲੂਆਂ ਵਲੋਂ ਦਰਸ਼ਨ ਕੀਤੇ ਜਾ ਚੁਕੇ ਹਨ। 

ਕੜਾਕੇ ਦੀ ਠੰਢ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨੇ ਦਸਿਆ ਕਿ ਅੱਜ ਉਨ੍ਹਾਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੱਥੀ ਕਿਰਤ ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿਤਾ ਅਤੇ ਦੂਸਰੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਗੱਦੀ ਸੌਂਪੀ ਸੀ, ਦੇ ਦਰਸ਼ਨ ਕਰ ਕੇ ਬਾਗ਼ੋਬਾਗ਼ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਕਈਆਂ ਸਾਲਾਂ ਬਾਅਦ ਉਨ੍ਹਾਂ ਦੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦੀ ਤਾਂਗ ਪੂਰੀ ਹੋਈ ਹੈ। ਸ਼ਰਧਾਲੂਆਂ ਨੇ ਦਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਮੌਕੇ ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਲੀਓ ਤੋਂ ਬਚਾਉਣ ਲਈ ਬੂੰਦਾਂ ਪਿਲਾਈਆਂ ਗਈਆਂ ਉਪਰੰਤ ਬੀਐਸਐਫ਼ , ਕਸਟਮ ਅਤੇ ਇੰਮੀਗ੍ਰੇਸ਼ਨ ਵਿਭਾਗ ਤੋਂ ਇਲਾਵਾ ਪਾਕਿਸਤਾਨ ਦੇ ਰੇਂਜਰਾਂ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਵੀ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਮੌਕੇ ਸਹਾਇਤਾ ਕਰਨ ਤੋਂ ਇਲਾਵਾ ਅਤੇ ਮਾਣ-ਸਤਿਕਾਰ ਦਿਤਾ।

ਇਸ ਮੌਕੇ ਨਾਨਕ ਨਾਮ ਲੇਵਾ ਸੰਗਤਾਂ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਪਾਕਿਸਤਾਨ ਵਲੋਂ ਹਰ ਸ਼ਰਧਾਲੂ ਤੋਂ ਵਸੂਲੀ ਜਾਣ ਵਾਲੀ 20 ਅਮਰੀਕਨ ਡਾਲਰ ਫ਼ੀਸ ਤੇ ਪਾਸਪੋਰਟ ਦੀ ਰੱਖੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਨਾਨਕ ਨਾਮ ਲੇਵਾ ਸੰਗਤਾਂ ਵੱਧ ਤੋਂ ਵੱਧ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਸਕਣ। 

(For more news apart from Kartarpur Sahib, stay tuned to Rozana Spokesman)

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement