ਐਸ.ਜੀ.ਪੀ.ਸੀ ਨੇ ਕਰਤਾਰਪੁਰ ਕਾਰੀਡੋਰ ਲਈ ਜ਼ਮੀਨ ਦੇਣ ਤੋਂ ਕੀਤੀ ਨਾਂਹ
Published : Feb 22, 2019, 3:38 pm IST
Updated : Feb 22, 2019, 3:38 pm IST
SHARE ARTICLE
SGPC
SGPC

ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਦੇ ਲਈ ਜ਼ਮੀਨ ਦੇਣ ਦੀ ਜ਼ਿੰਮੇਵਾਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਹੈ....

ਅੰਮ੍ਰਿਤਸਰ : ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਦੇ ਲਈ ਜ਼ਮੀਨ ਦੇਣ ਦੀ ਜ਼ਿੰਮੇਵਾਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਹੈ। ਐਸਜੀਪੀਸੀ ਪਿੰਡ ਨੱਥਾ ਸਿੰਘ ਵਾਲਾ ਵਿਚ ਅਪਣੀ 600 ਏਕੜ ਜ਼ਮੀਨ ਦਾ ਨਾ ਤਾਂ ਅਦਲਾ ਬਦਲੀ ਕਰੇਗੀ ਅਤੇ ਨਾ ਹੀ ਕਰਤਾਰਪੁਰ ਕਾਰੀਡੋਰ ਦੇ ਲਈ ਦੇਵੇਗੀ। ਲੌਂਗੋਵਾਲ ਐਸਜੀਪੀਸੀ ਕਾਰਜਕਾਰਣੀ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ।

Kartarpur Corridor Kartarpur Corridor

ਇਸ ਦੌਰਾਨ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਐਸਜੀਪੀਸੀ ਨੂੰ ਸਾਲ 2018 ਤੋਂ ਜੀਐਸਟੀ ਦਾ ਰਿਫੰਡ ਦੇਣ ਜਾ ਰਹੀ ਹੈ। ਇਸ ਬਾਰੇ ਵਿਚ ਉਹ ਕੇਂਦਰੀ ਵਿੱਤ ਮੰਤਰਾਲੇ ਦੇ ਅਧਿਕਾਰੀਆਂ ਨਾਲ ਬੈਠਕ ਕਰ ਆਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਅਪ੍ਰੈਲ ਵਿਚ ਐਸਜੀਪੀਸੀ ਦਾ ਜਿੰਨਾ ਵੀ ਜੀਐਸਟੀ ਦਾ ਰਿਫੰਡ ਹੈ, ਉਹ ਅਪ੍ਰੈਲ 2019 ਵਿਚ ਦੇ ਦਿੱਤਾ ਜਾਵੇਗਾ

Kartarpur SahibKartarpur Sahib

ਨਾਲ ਹੀ ਉਨ੍ਹਾਂ ਕਿਹਾ ਕਿ  ਤਖਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਬਾਰੇ ਵਿਚ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੂੰ ਸਭ ਤੋਂ ਪਹਿਲੇ ਫ਼ੈਸਲਾ ਕਰਨਾ ਹੈ। ਜਿਸ ਤਰ੍ਹਾਂ ਦੇ ਦੋਸ਼ ਉਨ੍ਹਾਂ 'ਤੇ  ਅਤੇ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ 'ਤੇ ਲੱਗੇ ਹਨ, ਉਸ ਨੂੰ ਦੇਖਦੇ ਹੋਏ ਗਿਆਨੀ ਇਕਬਾਲ ਸਿੰਘ ਨੂੰ ਬਰਖਾਸਤ ਕਰ ਦੇਣਾ ਚਾਹੀਦਾ।

SGPCSGPC

ਗਿਆਨੀ ਇਕਬਾਲ ਸਿੰਘ ਨੂੰ ਲੈ ਕੇ ਜਦ ਵੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਬੈਠਕ ਹੋਵੇਗੀ, ਉਸ ਦਾ ਇੱਕ ਮੈਂਬਰ ਹੋਣ ਦੇ ਨਾਤੇ ਉਹ ਗਿਆਨੀ ਇਕਬਾਲ ਸਿੰਘ ਅਤੇ ਉਸ ਦੇ ਬੇਟੇ ਨੂੰ ਬਰਖਾਸਤ ਕਰਨ ਦੀ ਪ੍ਰਸਤਾਵ ਰੱਖਣਗੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement