ਅੱਜ ਦਾ ਹੁਕਮਨਾਮਾ (22 ਫਰਵਰੀ 2022)
Published : Feb 22, 2022, 8:20 am IST
Updated : Feb 22, 2022, 8:24 am IST
SHARE ARTICLE
Hukamnama Sahib
Hukamnama Sahib

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥

ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥

ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥

ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥

ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥

ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥

ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥

ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਮੰਗਲਵਾਰ, ੧੧ ਫੱਗਣ (ਸੰਮਤ ੫੫੩ ਨਾਨਕਸ਼ਾਹੀ) ੨੨ ਫਰਵਰੀ, ੨੦੨੨ (ਅੰਗ: ੬੫੪)

ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧।

 Man throws Gutka Sahib in Sarovar of Sri Darbar Sahib Sri Darbar Sahib

ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।

 

ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨।

ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement