
ਕਿਹਾ : ਛਪਾਈ ਕਰਨ ਵਾਲੇ ਮਜ਼ਦੂਰ ਕਰਦੇ ਨੇ ਤੰਬਾਕੂ ਆਦਿ ਦੀ ਵਰਤੋਂ
ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਸਿੱਖ ਸਾਹਿਤ ਛਾਪਣ ਵਾਲੀ ਫਰਮ ਭਾਈ ਚਤਰ ਸਿੰਘ ਜੀਵਨ ਸਿੰਘ ਵਿਰੁੱਧ ਸਿੱਖ ਜਥੇਬੰਦੀਆਂ ਨੇ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰ ਬੁੱਧਵਾਰ ਸ਼ਾਮ ਨੂੰ ਪ੍ਰਿੰਟਿੰਗ ਪ੍ਰੈੱਸ 'ਤੇ ਪਹੁੰਚੇ ਅਤੇ ਉਥੇ ਹੋ ਰਹੀ ਬੇਅਦਬੀ ਤੋਂ ਬਾਅਦ ਪ੍ਰਿੰਟਿੰਗ ਦਾ ਕੰਮ ਰੁਕਵਾ ਦਿੱਤਾ ਦਿੱਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਬਠਿੰਡਾ ਤੋਂ ਮੇਅਰ ਰਮਨ ਗੋਇਲ ਅਤੇ 4 ਕੌਂਸਲਰਾਂ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ
ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਭਾਈ ਚਤਰ ਸਿੰਘ ਜੀਵਨ ਸਿੰਘ ਪ੍ਰਿੰਟਿੰਗ ਪ੍ਰੈਸ ਵਿਖੇ ਗੁਟਕਾ ਸਾਹਿਬ ਅਤੇ ਪੋਥੀਆਂ ਦੀ ਛਪਾਈ ਦਾ ਕੰਮ ਕਾਫੀ ਸਮੇਂ ਤੋਂ ਚੱਲ ਰਿਹਾ ਹੈ। ਮਨਜੀਤ ਸਿੰਘ ਨੂੰ ਪ੍ਰਿੰਟਿੰਗ ਪ੍ਰੈਸ ਵਿਚ ਹੋ ਰਹੀ ਬੇਅਦਬੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਜਾਂਚ ਲਈ ਕੁਝ ਸਮਾਂ ਇੱਥੇ ਸੇਵਾ ਕਰਨ ਦਾ ਮਨ ਬਣਾਇਆ। ਜਿਸ ਤੋਂ ਬਾਅਦ ਇੱਥੇ ਹੋ ਰਹੀਆਂ ਬੇਅਦਬੀ ਦੀਆਂ ਗੱਲਾਂ ਸੱਚ ਸਾਬਤ ਹੋਈਆਂ। ਇਸ ਤੋਂ ਬਾਅਦ ਇਹ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ। ਉਹਨਾਂ ਦੱਸਿਆ ਕਿ ਇੱਥੇ ਗੁਟਕਾ ਸਾਹਿਬ ਅਤੇ ਪੋਥੀ ਸਾਹਿਬ ਦੀ ਛਪਾਈ ਹੁੰਦੀ ਹੈ, ਜਿਨ੍ਹਾਂ ਨੂੰ ਬਹੁਤ ਮਾੜੀ ਹਾਲਤ ਵਿਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ: ਪਰਲ ਗਰੁੱਪ ’ਤੇ ਵੱਡੀ ਕਾਰਵਾਈ ਕਰਨ ਲਈ ਮੁੱਖ ਮੰਤਰੀ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਇੱਥੇ ਛਪਾਈ ਦਾ ਕੰਮ ਕਰ ਰਹੇ ਸਨ। ਜਿੱਥੇ ਇਸ ਪ੍ਰਿੰਟਿੰਗ ਪ੍ਰੈਸ ਵਿਚ ਮਰਿਆਦਾ ਦੀ ਉਲੰਘਣਾ ਕੀਤੀ ਜਾ ਰਹੀ ਸੀ। ਇਸ ਪ੍ਰੈਸ ਵਿਚ ਮਜ਼ਦੂਰ ਗੁਟਕਾ, ਸ਼ਰਾਬ ਅਤੇ ਬੀੜੀ ਪੀਂਦੇ ਹਨ। ਪ੍ਰਿੰਟਿੰਗ ਪ੍ਰੈੱਸ 'ਚ ਹੋ ਰਹੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਤਿਕਾਰ ਕਮੇਟੀ, ਸ਼੍ਰੋਮਣੀ ਕਮੇਟੀ ਪੁਲਿਸ ਟੀਮ ਸਮੇਤ ਪ੍ਰਿੰਟਿੰਗ ਪ੍ਰੈੱਸ 'ਤੇ ਪਹੁੰਚੀ। ਜਿਸ ਤੋਂ ਬਾਅਦ ਪ੍ਰਿੰਟਿੰਗ ਪ੍ਰੈਸ ਵਿਚ ਕੰਮ ਬੰਦ ਕਰਵਾ ਦਿੱਤਾ ਅਤੇ ਪ੍ਰੈੱਸ ਦੇ ਬਾਹਰ ਵੀ ਤਾਲਾ ਲਗਾ ਦਿੱਤਾ ਗਿਆ। ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।