Farmers Protest: ਖਨੌਰੀ ਘਟਨਾ ’ਤੇ ਜਥੇਦਾਰ ਦਾ ਬਿਆਨ, “ਜੇਕਰ ਸਰਕਾਰ ਸੰਜੀਦਾ ਹੁੰਦੀ ਤਾਂ ਮਸਲੇ ਦੇ ਹੱਲ ਲਈ ਗੋਲੀਬਾਰੀ ਨਹੀਂ, ਗੱਲਬਾਤ ਹੁੰਦੀ”
Published : Feb 22, 2024, 11:11 am IST
Updated : Feb 22, 2024, 11:11 am IST
SHARE ARTICLE
Giani Raghbir Singh
Giani Raghbir Singh

ਕਿਹਾ, ਵਾਸਤੇ ਸਰਕਾਰ ਵਲੋਂ ਵਰਤੇ ਹਥਕੰਡੇ ਕਿਸੇ ਵੀ ਤਰ੍ਹਾਂ ਜਲ੍ਹਿਆਂਵਾਲੇ ਬਾਗ ‘ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਨਾਲ ਕੀਤੇ ਜ਼ੁਲਮ ਤੋਂ ਘੱਟ ਨਹੀਂ

Farmers Protest: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਨੇੜੇ ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਕੋਲੋਂ ਅਪਣੀਆਂ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਹੱਕ ਮੰਗ ਕਰ ਰਹੇ ਹਨ ਪਰ ਸਰਕਾਰ ਅਪਣੇ ਕੰਨ੍ਹ ਤੇ ਅੱਖਾਂ ਬੰਦ ਕਰੀ ਬੈਠੀ ਹੈ। ਇਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਕਰਨਾ ਚਾਹੁੰਦੀ। ਉਸ ਦੀ ਨੀਅਤ ਖਰਾਬ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ, “ਜੇਕਰ ਸਰਕਾਰ ਸੰਜੀਦਾ ਹੁੰਦੀ ਤਾਂ ਮਸਲੇ ਦੇ ਹੱਲ ਲਈ ਗੱਲਬਾਤ ਹੁੰਦੀ, ਗੋਲੀਬਾਰੀ ਨਾ ਕੀਤੀ ਜਾਂਦੀ। ਕਿਸੇ ਵੀ ਮਸਲੇ ਦੇ ਹੱਲ ਲਈ ਪਹਿਲਾਂ ਸਾਜਗਾਰ ਮਾਹੌਲ ਬਣਾਇਆ ਜਾਂਦਾ ਹੈ। ਮਾਹੌਲ ਤਦ ਬਣ ਸਕਦਾ ਜੇਕਰ ਪੰਜਾਬ-ਹਰਿਆਣਾ ਦੀ ਹੱਦ ਤੋਂ ਬੈਰੀਕੇਡ ਹਟਾਏ ਜਾਂਦੇ। ਕਿਸਾਨਾਂ ਵੱਲ ਨੂੰ ਮੂੰਹ ਕਰਕੇ ਸ਼ਾਰਪ ਸੂਟਰ ਨਾ ਤਾਇਨਾਤ ਕੀਤੇ ਜਾਂਦੇ। ਕਿਸਾਨਾਂ ‘ਤੇ ਡਾਂਗਾਂ, ਗੋਲੀਆਂ, ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਤੋਪਾਂ ਨਾ ਛੱਡੀਆਂ ਜਾਂਦੀਆਂ। ਇਹ ਕਿਸਾਨ ਕਿਸੇ ਦੁਸ਼ਮਣ ਦੇਸ਼ ਦੇ ਲੋਕ ਨਹੀਂ ਹਨ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ ਚਲਾ ਕੇ ਉਨ੍ਹਾਂ ਦੀਆਂ ਛਾਤੀਆਂ ਅਤੇ ਸਿਰ ਵਿੰਨ੍ਹ ਰਹੀ ਹੈ”।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਥੇਦਾਰ ਨੇ ਕਿਹਾ, "ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਕੋਈ ਦੁਸ਼ਮਣ ਦੇਸ਼ ਦੇ ਘੁਸਪੈਠੀਏ ਨਹੀਂ। ਉਨ੍ਹਾਂ ਨੂੰ ਅਪਣੇ ਜਮਹੂਰੀ ਅਧਿਕਾਰ ਤਹਿਤ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਰੋਕਣ ਵਾਸਤੇ ਸਰਕਾਰ ਵਲੋਂ ਵਰਤੇ ਹਥਕੰਡੇ ਕਿਸੇ ਵੀ ਤਰ੍ਹਾਂ ਜਲ੍ਹਿਆਂਵਾਲੇ ਬਾਗ ‘ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਨਾਲ ਕੀਤੇ ਜ਼ੁਲਮ ਤੋਂ ਘੱਟ ਨਹੀਂ ਹਨ”। ਉਨ੍ਹਾਂ ਅੱਗੇ ਆਖਿਆ ਕਿ ਸਾਡੇ ਦੇਸ਼ ਦੇ ਲੋਕਾਂ ਦਾ ਨਾਅਰਾ ਰਿਹਾ ਹੈ, ‘ਜੈ ਜਵਾਨ, ਜੈ ਕਿਸਾਨ’, ਕਿਉਂਕਿ ਜਵਾਨ ਦੇਸ਼ ਦੀਆਂ ਸਰਹੱਦਾਂ ‘ਤੇ ਰਾਖ਼ੀ ਕਰਦਾ ਹੈ ਅਤੇ ਕਿਸਾਨ ਖੇਤਾਂ ਵਿਚ ਅੰਨ ਉਗਾ ਕੇ ਦੇਸ਼ ਦਾ ਢਿੱਡ ਭਰਦਾ ਹੈ। ਪਰ ਕਿੰਨੇ ਦੁੱਖ ਦੀ ਗੱਲ ਹੈ ਕਿ ਅੱਜ ਸਾਡਾ ਜਵਾਨ ਸਰਹੱਦਾਂ ‘ਤੇ ਰਾਖ਼ੀ ਕਰਦਾ ਹੋਇਆ ਦੁਸ਼ਮਣ ਦੀਆਂ ਗੋਲੀਆਂ ਖਾ ਰਿਹਾ ਹੈ ਅਤੇ ਕਿਸਾਨ ਨੂੰ ਅਪਣੀ ਹੀ ਸਰਕਾਰ ਹੱਕ ਮੰਗਣ ‘ਤੇ ਆਪਣੇ ਦੇਸ਼ ਦੀ ਪੁਲਿਸ ਤੋਂ ਗੋਲੀਆਂ ਮਰਵਾ ਰਹੀ ਹੈ, ਜੋ ਇਕ ਲੋਕਤੰਤਰੀ ਦੇਸ਼ ਲਈ ਬੇਹੱਦ ਮੰਦਭਾਗਾ ਵਰਤਾਰਾ ਹੈ। ਅਜਿਹਾ ਗੈਰ-ਜਮਹੂਰੀ ਵਤੀਰਾ ਦੇਸ਼ ਦੇ ਭਵਿੱਖ ਲਈ ਚੰਗਾ ਨਹੀਂ ਹੈ”।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਖਿਆ ਕਿ ਸਰਕਾਰ ਨੂੰ ਅਜੇ ਵੀ ਅਪਣਾ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ਤਾਂ ਜੋ ਦੇਸ਼ ਦੇ ਅੰਨਦਾਤਾ ਕਿਸਾਨ ਸੰਘਰਸ਼ ਛੱਡ ਕੇ ਵਾਪਸ ਮੁੜ ਕੇ ਅਪਣੀ ਕਿਰਤ ਵਿਚ ਜੁਟ ਸਕਣ।

(For more Punjabi news apart from Giani Raghbir Singh Statement on Khanauri Farmers Protest incident, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Mar 2025 12:40 PM

Tehsildara ਨੂੰ ਦਿੱਤਾ ਅਲਟੀਮੇਟਮ ਖ਼ਤਮ, ਪੰਜਾਬ ਸਰਕਾਰ ਦੀ ਚਿਤਾਵਨੀ ਦਾ ਅਸਰ, ਦੇਖੋ ਕਿੱਥੇ-ਕਿੱਥੇ ਡਿਊਟੀ 'ਤੇ ਪਰਤੇ..

05 Mar 2025 12:19 PM
Advertisement