ਸ਼੍ਰੋਮਣੀ ਕਮੇਟੀ ਨੇ ਵਿਸਾਖੀ  'ਤੇ  ਜਾਣ ਵਾਲੇ ਜਥੇ ਦੇ 758 ਪਾਸਪੋਰਟ ਪਾਕਿਸਤਾਨ ਦੂਤਘਰ ਨੂੰ ਭੇਜੇ
Published : Mar 22, 2018, 9:34 am IST
Updated : Mar 22, 2018, 9:34 am IST
SHARE ARTICLE
sgpc
sgpc

11 ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਣ ਵਾਲੇ ਜਥੇ ਦੇ 758 ਪਾਸਪੋਰਟ ਪਾਕਿਸਤਾਨ ਦੂਤਘਰ ਨੂੰ ਵੀਜ਼ੇ ਲਈ...


ਅੰਮ੍ਰਿਤਸਰ, 21 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸੇ ਦਾ ਸਾਜਨਾ ਦਿਵਸ (ਵਿਸਾਖੀ) ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ 11 ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਣ ਵਾਲੇ ਜਥੇ ਦੇ 758 ਪਾਸਪੋਰਟ ਪਾਕਿਸਤਾਨ ਦੂਤਘਰ ਨੂੰ ਵੀਜ਼ੇ ਲਈ ਭੇਜੇ ਗਏ ਹਨ। ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ 12 ਅਪ੍ਰੈਲ ਨੂੰ ਹੋਵੇਗੀ, ਜਿਸ ਦੇ ਭੋਗ 14 ਅਪ੍ਰੈਲ ਨੂੰ ਪੈਣਗੇ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਮੀਤ ਸਿੰਘ ਬੂਹ ਕਰਨਗੇ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 20 ਅਪ੍ਰੈਲ ਨੂੰ ਵਾਪਸ ਆਵੇਗਾ। ਉਨ੍ਹਾਂ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁ: ਸ੍ਰੀ ਨਨਕਾਣਾ ਸਾਹਿਬ, ਗੁ: ਸ੍ਰੀ ਸੱਚਾ ਸੋਦਾ ਮੰਡੀ ਚੂਹੜਕਾਨਾ, ਗੁ: ਡੇਹਰਾ ਸਾਹਿਬ ਲਾਹੌਰ, ਗੁ: ਰੋੜੀ ਸਾਹਿਬ ਐਮਨਾਬਾਦ ਅਤੇ ਗੁ: ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ ਵਿਸਾਖੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ 871 ਯਾਤਰੂਆਂ ਵੱਲੋਂ ਪਾਸਪੋਰਟ ਜਮ੍ਹਾ ਕਰਵਾਏ ਗਏ ਸਨ, ਜਿਨ੍ਹਾਂ ਵਿੱਚੋਂ 113 ਦਰਖ਼ਾਸਤਾਂ ਮੁਕੰਮਲ ਨਾ ਹੋਣ ਕਾਰਨ 758 ਪਾਸਪੋਰਟ ਪਾਕਿਸਤਾਨ ਦੀ ਅੰਬੈਂਸੀ ਪਾਸ ਜਮ੍ਹਾ ਕਰਵਾਏ ਹਨ। ਉਨ੍ਹਾਂ  ਕਿਹਾ ਕਿ ਜਿਹੜੇ ਯਾਤਰੂਆਂ ਦੇ ਵੀਜ਼ੇ ਪ੍ਰਾਪਤ ਹੋਣਗੇ ਉਹ 10 ਅਪ੍ਰੈਲ ਨੂੰ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੱਜ ਕੇ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement