ਸੰਗਤ ਨੇ ਇਤਿਹਾਸਕ ਗੁਰਦਵਾਰਿਆਂ ਦੇ ਕੀਤੇ ਦਰਸ਼ਨ
Published : Aug 18, 2017, 4:57 pm IST
Updated : Mar 22, 2018, 4:54 pm IST
SHARE ARTICLE
sikh sangat
sikh sangat

ਦਿੱਲੀ ਦੇ ਇਤਿਹਾਸਿਕ ਗੁਰਦਵਾਰਿਆਂ ਦੇ ਦਰਸ਼ਨ ਦੀਦਾਰੇ ਬਸ ਰਾਹੀ ਦੁਸ਼ਟ ਦਮਨ ਸੇਵਕ ਜਥਾ ਮੋਤੀ ਨਗਰ ਵਲੋਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ

ਨਵੀਂ ਦਿੱਲੀ, 18 ਅਗੱਸਤ (ਸੁਖਰਾਜ ਸਿੰਘ): ਦਿੱਲੀ ਦੇ ਇਤਿਹਾਸਿਕ ਗੁਰਦਵਾਰਿਆਂ ਦੇ ਦਰਸ਼ਨ ਦੀਦਾਰੇ ਬਸ ਰਾਹੀ ਦੁਸ਼ਟ ਦਮਨ ਸੇਵਕ ਜਥਾ ਮੋਤੀ ਨਗਰ ਵਲੋਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਯਾਤਰਾ ਦੀ ਸ਼ੁਰੂਆਤ ਮੋਤੀ ਨਗਰ ਤੋਂ ਅਰਦਾਸ ਉਪਰੰਤ ਹੋਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਿੱਲੀ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਮੋਤੀ ਨਗਰ ਨੇ ਦਸਿਆ ਕਿ ਗੁਰਦਵਾਰਾ ਰਕਾਬਗੰਜ ਸਾਹਿਬ, ਗੁਰਦਵਾਰਾ ਬੰਗਲਾ ਸਾਹਿਬ, ਗੁਰਦਵਾਰਾ ਮਾਤਾ ਸੁੰਦਰੀ ਜੀ, ਗੁਰਦਵਾਰਾ ਸੀਸ ਗੰਜ ਸਾਹਿਬ, ਗੁਰਦਵਾਰਾ ਨਾਨਕ ਪਿਆਊ ਸਾਹਿਬ ਤੋਂ ਹੁੰਦੇ ਹੋਏ ਗੁਰਦਵਾਰਾ ਮਜਨੂੰ ਟਿੱਲਾ ਸਾਹਿਬ ਸੰਗਤ ਪਹੁੰਚੀ। ਸੰਗਤ ਵਲੋਂ ਲੰਗਰ ਪ੍ਰਸ਼ਾਦਾ ਛੱਕਣ  ਤੋਂ ਉਪਰੰਤ ਗੁਰਦਵਾਰਾ ਦਮਦਮਾ ਸਾਹਿਬ ਪੁੱਜ ਕੇ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਗਾਇਨ ਵੀ ਕੀਤਾ ਗਿਆ।ਵਾਪਸੀ ਵਿਚ ਗੁਰਦਵਾਰਾ ਬਾਲਾ ਸਾਹਿਬ ਤੋਂ ਗੁਰਦਵਾਰਾ ਮੋਤੀ ਬਾਗ ਸਾਹਿਬ ਹੁੰਦੇ ਹੋਏ ਯਾਤਰਾ ਦੀ ਸਮਾਪਤੀ ਮੋਤੀ ਨਗਰ ਵਿਖੇ ਹੋਈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ, ਦੁਸ਼ਟ ਦਮਨ ਸੇਵਕ ਜਥੇ ਦੇ ਪ੍ਰਧਾਨ ਰਵਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਪਤਵੰਤੇ ਸੱਜਣ ਮੌਜੂਦ ਸਨ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement