ਸ੍ਰੀ ਦਰਬਾਰ ਸਾਹਿਬ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ
Published : Mar 22, 2021, 4:06 pm IST
Updated : Mar 22, 2021, 4:14 pm IST
SHARE ARTICLE
Bibi Jagir Kaur
Bibi Jagir Kaur

ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ ਸੋਲਰ ਸਿਸਟਮ- ਬੀਬੀ ਜਗੀਰ ਕੌਰ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ)  ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਮੁੱਖੀ ਸ. ਰਛਪਾਲ ਸਿੰਘ ਢੀਂਡਸਾ ਨੇ ਇਸ ਕਾਰਜ ਦੀ ਸੇਵਾ ਲਈ ਪੇਸ਼ਕਸ਼ ਕੀਤੀ ਸੀ ਜਿਸ ਨੂੰ ਪ੍ਰਵਾਨ ਕੀਤਾ ਹੈ।

Bibi jagir kaurBibi jagir kaur

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਵੱਲੋਂ ਕੀਤੀ ਜਾ ਰਹੀ ਹੈ। ਇਹ ਸੋਲਰ ਸਿਸਟਮ ਇਕ ਮੈਗਾਵਾਟ ਦਾ ਹੋਵੇਗਾ, ਜਿਸ ਪੁਰ ਲੱਗਭਗ 8 ਕਰੋੜ ਖਰਚ ਆਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਸੋਲਰ ਸਿਸਟਮ ਦੇ ਚਾਲੂ ਹੋਣ ਨਾਲ ਸਾਲਾਨਾ ਇੱਕ ਕਰੋੜ ਰੁਪਏ ਤੋਂ ਵੱਧ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਪ੍ਰੋਜੈਕਟ ਤਖ਼ਤ ਸਾਹਿਬਾਨ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ।

Bibi jagir kaurBibi jagir kaur

ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਦੇਸ਼ਾਂ ’ਚ ਵਸਦੀ ਸਿੱਖ ਸੰਗਤ ਦੇ ਮਨ ਅੰਦਰ ਗੁਰੂ ਘਰਾਂ ਪ੍ਰਤੀ ਅਥਾਹ ਸ਼ਰਧਾ ਹੈ। ਸਿੱਖ ਸੰਗਤਾਂ ਗੁਰੂ ਘਰ ਦੀਆਂ ਸੇਵਾਵਾਂ ਕਰਕੇ ਵੱਡਭਾਗਾ ਮਹਿਸੂਸ ਕਰਦੀਆਂ ਹਨ। ਉਨ੍ਹਾਂ ਇਸ ਕਾਰਜ ਲਈ ਯੂਨਾਈਟਡ ਸਿੱਖ ਮਿਸ਼ਨ ਤੇ ਸਿੱਖ ਲੈਨਜ਼ ਫਾਉਂਡੇਸ਼ਨ ਦਾ ਧੰਨਵਾਦ ਕੀਤਾ ਅਤੇ ਸ.ਰਛਪਾਲ ਸਿੰਘ ਮੁਖੀ ਯੂਨਾਈਟਡ ਸਿੱਖ ਮਿਸ਼ਨ ਤੇ ਵਫਦ ਮੈਂਬਰਾਂ ਦਾ ਲੋਈ, ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨਾਲ ਸਨਮਾਨ ਕੀਤਾ। ਇਸ ਮੌਕੇ ਯੂਨਾਈਟਡ ਸਿੱਖ ਮਿਸ਼ਨ ਦੇ ਮੁੱਖੀ ਸ. ਰਛਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਗੁਰੂ ਰਾਮਦਾਸ ਪਾਤਸ਼ਾਹ ਦੇ ਸ਼ੁਕਰਗੁਜਾਰ ਹਾਂ ਜਿੰਨ੍ਹਾਂ ਨੇ ਕ੍ਰਿਪਾ ਕਰਕੇ ਸਾਨੂੰ ਇਸ ਸੇਵਾ ਲਈ ਚੁਣਿਆ ਹੈ।

Bibi jagir kaurBibi jagir kaur

ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਬੈਠਾ ਹਰ ਸਿੱਖ ਗੁਰੂ ਘਰ ਦੀਆਂ ਸੇਵਾਵਾਂ ਦੀ ਚਾਹਤ ਰੱਖਦਾ ਹੈ। ਉਨ੍ਹਾਂ ਪ੍ਰੋਜੈਕਟ ਬਾਰੇ ਗੱਲ ਕਰਦਿਆਂ ਕਿਹਾ ਕਿ ਅਸੀਂ ਇਸ ਕਾਰਜ ਨੂੰ ਕਰੀਬ ਚਾਰ ਮਹੀਨੇ ਵਿਚ ਪੂਰਾ ਕਰਨ ਦਾ ਯਤਨ ਕਰਾਂਗੇ। ਉਨ੍ਹਾਂ ਦੱਸਿਆ ਕਿ ਸੱਤ ਕੰਪਨੀਆਂ ਵੱਲੋਂ ਸਾਡੇ ਪਾਸ ਪ੍ਰਪੋਜ਼ਲ ਪਹੁੰਚੀ ਹੈ, ਜਿਸ ’ਤੇ ਵਿਚਾਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ ਲਈ ਟੀਮ ਕੰਮ ਕਰ ਰਹੀ ਹੈ, ਜਿਸ ਵਿਚ ਸ.ਬਲਦੇਵ ਸਿੰਘ ਕੰਗ, ਸ.ਬਲੌਰ ਸਿੰਘ ਰਿਟਾਇਡ ਡਾਇਰੈਕਟਰ ਪੇਡਾ, ਸ. ਐਨ.ਪੀ. ਸਿੰਘ ਸਾਬਕਾ ਡੀਨ ਪੀਟੀਯੂ, ਮਾਸਟਰ ਰਣਜੀਤ ਸਿੰਘ ਤੇ ਸ. ਅਵਤਾਰ ਸਿੰਘ ਸ਼ਾਮਲ ਹਨ।

Bibi jagir kaurBibi jagir kaur

ਇਸ ਤੋਂ ਪਹਿਲਾਂ ਸਿੱਖ ਲੈਨਜ਼ ਫਾਉਂਡੇਸ਼ਨ ਦੇ ਮੁੱਖੀ ਸ.ਵਿੱਕੀ ਸਿੰਘ ਨੇ ਬੀਬੀ ਜਗੀਰ ਕੌਰ ਨੂੰ ਪਾਕਿਸਤਾਨ ਤੇ ਅਫਗਾਨਿਸਤਾਨ ਦੇ ਗੁਰਦੁਆਰਿਆਂ ਦੀ ਜਾਣਕਾਰੀ ਨਾਲ ਸਬੰਧਿਤ ਪੁਸਤਕਾਂ ਭੇਟ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਗੁਰਮੀਤ ਸਿੰਘ ਬੂਹ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਡਾ. ਸੁਖਬੀਰ ਸਿੰਘ ਓਐਸਡੀ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਸ. ਮੇਜਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

Bibi jagir kaurBibi jagir kaur

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement