
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਲੋੜ ਹੈ।
ਬੁਢਲਾਡਾ, ਸਥਾਨਕ ਗੁਰੂ ਨਾਨਕ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਲੋੜ ਹੈ। ਸ਼ਿਰਕਤ ਸਮਾਗਮ ਦੀ ਸ਼ੁਰਆਤ ਗੁਰਬਾਣੀ ਸ਼ਬਦ ਨਾਲ ਕਰਨ ਉਪਰੰਤ ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਲੌਂਗੋਵਾਲ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਾਲਜ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਅਤੇ ਪਿਛਲੇ ਸਮੇਂ ਦੌਰਾਨ ਕਾਲਜ ਵਿਖੇ ਸ਼ੁਰੂ ਕੀਤੇ ਗਏ ਕਿੱਤਾ ਮੁਖੀ ਕੋਰਸਾਂ ਬਾਰੇ ਜਾਣਕਾਰੀ ਦਿਤੀ।
Bhai Longowal
ਉਨ੍ਹਾਂ ਸ਼੍ਰੋਮਣੀ ਕਮੇਟੀ ਦੁਆਰਾ ਕਾਲਜ ਨੂੰ ਸਮੇਂ ਸਮੇਂ ਤੇ ਦਿਤੇ ਜਾਂਦੇ ਸਹਿਯੋਗ ਦਾ ਵਿਸ਼ੇਸ਼ ਤੌਰ 'ਤੇ ਧਨਵਾਦ ਕਰਦਿਆਂ ਭਵਿੱਖ ਵਿਚ ਵੀ ਕਾਲਜ ਨੂੰ ਸਹਿਯੋਗ ਦੇਣ ਲਈ ਆਸ ਦਾ ਪ੍ਰਗਟਾਵਾ ਕੀਤਾ। ਪ੍ਰੋਗਰਾਮ ਦੌਰਾਨ ਅਕਾਦਮਿਕ, ਸਭਿਆਚਾਰਕ, ਖੇਡਾਂ ਅਤੇ ਐਨ.ਸੀ.ਸੀ. ਦੇ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਈ ਲੌਂਗੋਵਾਲ ਨੇ ਸਨਮਾਨਤ ਕੀਤਾ। ਲੌਂਗੋਵਾਲ ਨੇ ਕਿਹਾ ਕਿ ਕਾਲਜ ਦੇ ਵੱਖ-ਵੱਖ ਵਿਭਾਗਾ ਦਾ ਦੌਰਾ ਕਰਨ ਤੋਂ ਬਾਅਦ ਮੈਂ ਇਹ ਯਕੀਨੀ ਤੌਰ ਤੇ ਕਿਹ ਸਕਦਾ ਹਾਂ ਕਿ ਇਹ ਸੰਸਥਾ ਪੰਜਾਬ ਦੀ ਨਹੀਂ ਬਲਕਿ ਪੂਰੇ ਭਾਰਤ ਦੇਸ਼ ਦੀ ਸਿਰਮੌਰ ਵਿਦਿਅਕ ਸੰਸਥਾ ਹੈ। ਭਾਈ ਲੌਂਗੋਵਾਲ ਨੇ ਕਾਲਜ ਨੂੰ ਨੈਕ ਵਲੋਂ 'ਏ' ਗਰੇਡ ਪ੍ਰਾਪਤ ਕਰਨ ਤੇ ਵਧਾਈ ਵੀ ਦਿਤੀ।