
ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮਾਤਾ ਤ੍ਰਿਪਤਾ ਜੀ ਨਿਵਾਸ' ਉਸਾਰਿਆ ਜਾਵੇਗਾ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਪਾਪੜਾਂ ਵਾਲੇ ਬਜ਼ਾਰ ਨਾਲ ਲਗਦੇ ਅਕਾਲੀ ਬਾਗ਼ ਵਾਲੀ ਮਾਰਕੀਟ ਦੇ ਸਥਾਨ 'ਤੇ ਵਿਸ਼ਾਲ ਸੰਗਤ ਨਿਵਾਸ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ।
Bhai Longowal laid the foundation stone of the new shelter home
ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮਾਤਾ ਤ੍ਰਿਪਤਾ ਜੀ ਨਿਵਾਸ' ਉਸਾਰਿਆ ਜਾਵੇਗਾ ਜਿਸ ਦਾ ਨੀਂਹ ਪੱਥਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਰਖਿਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਕ ਅਸਥਾਨ ਹਨ ਅਤੇ ਇਥੇ ਪੁੱਜਦੀ ਸੰਗਤ ਲਈ ਸ਼੍ਰੋਮਣੀ ਕਮੇਟੀ ਵਲੋਂ ਨਵਾਂ ਯਾਤਰੀ ਨਿਵਾਸ ਜਲਦ ਤਿਆਰ ਕੀਤਾ ਜਾਵੇਗਾ।
Gobind Singh Longowal
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਗਤ ਦੀ ਆਮਦ ਵਿਚ ਵੱਡਾ ਵਾਧਾ ਹੋਣ ਕਾਰਨ ਰਿਹਾਇਸ਼ ਦੀ ਕਿੱਲਤ ਨੂੰ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਵਿਸ਼ਾਲ ਜਗ੍ਹਾ 'ਤੇ ਸੰਗਤ ਲਈ ਵੱਡੀ ਗਿਣਤੀ ਵਿਚ ਕਮਰੇ ਉਸਾਰੇ ਜਾਣ ਦੀ ਸਮਰੱਥਾ ਰਖਦੀ ਹੈ ਅਤੇ ਇਥੇ ਨਿਵਾਸ ਬਣਨ ਨਾਲ ਸੰਗਤੀ ਰਿਹਾਇਸ਼ ਵਿਚ ਵੱਡਾ ਵਾਧਾ ਹੋਵੇਗਾ।