ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ‘ਚ 2 ਪ੍ਰਮੁੱਖ ਸ਼ਖਸ਼ੀਅਤਾਂ ਦੀਆਂ ਲਗਾਈਆਂ ਤਸਵੀਰਾਂ
Published : Apr 22, 2019, 6:34 pm IST
Updated : Apr 22, 2019, 6:34 pm IST
SHARE ARTICLE
central Sikh museum at amritsar
central Sikh museum at amritsar

ਦੋ ਪ੍ਰਮੁੱਖ ਸਖ਼ਸ਼ੀਅਤਾਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਤੇ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ...

ਅੰਮ੍ਰਿਤਸਰ : ਦੋ ਪ੍ਰਮੁੱਖ ਸਖ਼ਸ਼ੀਅਤਾਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਤੇ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ ਦੀਆਂ ਤਸਵੀਰਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਇਨ੍ਹਾਂ ਦੋਹਾਂ ਸ਼ਖ਼ਸ਼ੀਅਤਾਂ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ ਹੈ।

central Sikh museum at amritsarcentral Sikh museum at amritsar

ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਗੁਰਮਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਨਿਭਾਈ, ਜਦਕਿ ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਤੇ ਗਿਆਨੀ ਜੋਗਾ ਸਿੰਘ ਜੱਗੀ ਦੀ ਪੰਥਕ ਦੇਣ ਨੂੰ ਆਉਣ ਵਾਲਆਂ ਪੀੜ੍ਹੀਆਂ ਲਈ ਪ੍ਰੇਰਣਾ ਸ੍ਰੋਤ ਦੱਸਿਆ।

central Sikh museum at amritsarcentral Sikh museum at amritsar

ਉਨ੍ਹਾਂ ਕਿਹਾ ਕਿ ਜਿਥੇ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਨੇ 55 ਸਾਲ ਗੁਰਮਤਿ ਵਿਦਿਆਲੇ ਵਿਚ ਸੇਵਾ ਨਿਭਾਉਂਦਿਆਂ ਸੈਂਕੜੇ ਨੌਜਵਾਨਾਂ ਨੂੰ ਸਿੱਖੀ ਪ੍ਰਚਾਰ ਪ੍ਰਸਾਰ ਲਈ ਤਿਆਰ ਕੀਤਾ, ਉਥੇ ਹੀ ਕਵੀਸ਼ਰੀ ਰਾਹੀਂ ਵੱਡਮੁੱਲੀ ਸੇਵਾ ਨਿਭਾਉਣ ਵਾਲੇ ਗਿਆਨੀ ਜੋਗਾ ਸਿੰਘ ਜੋਗੀ ਨੇ 20 ਦੇ ਕਰੀਬ ਕਿਤਾਬਾਂ ਅਤੇ ਸੈਂਕੜੇ ਰਿਕਾਰਡਾਂ ਰਾਹੀਂ ਕਵੀਸ਼ਰੀ ਕਲਾ ਨੂੰ ਅੱਗੇ ਵਧਾਇਆ। ਅਜਿਹੀਆਂ ਸਖਸ਼ੀਅਤਾਂ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਚਿੱਤਰ ਸੁਸ਼ੋਭਿਤ ਨਾਲ ਕੌਮ ਦੀਆਂ ਅਗਲੀਆਂ ਪੀੜ੍ਹੀਆਂ ਸਿੱਖੀ ਪ੍ਰਚਾਰ ਲਈ ਉਤਸ਼ਾਹਿਤ ਹੋਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement