
ਗੁਰਧਾਮਾਂ ਦੇ ਦਰਸ਼ਨ ਕਰਕੇ ਨਿਹਾਲ ਹੋਈ ਸੰਗਤ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਵਿਸਾਖੀ ਮੌਕੇ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਗਏ ਸ਼ਰਧਾਲੂ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਹੁੰਚੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਦਸਿਆ ਕਿ ਉਹ 12 ਅਪ੍ਰੈਲ ਨੂੰ ਇੱਥੋਂ ਜਥੇ ਨਾਲ ਪਾਕਿਸਤਾਨ ਗਏ ਸੀ। ਉਹਨਾਂ ਦੱਸਿਆ ਕਿ ਵਿਸਾਖੀ ਦੇ ਬੇਹਤਰੀਨ ਪ੍ਰੋਗਰਾਮਾਂ ਦਾ ਹਿੱਸਾ ਬਣ ਕਿ ਉਹਨਾਂ ਨੂੰ ਬਹੁਤ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ।
Sikh pilgrims return from pakistan
ਗੱਲਬਾਤ ਕਰਦਿਆਂ ਸ਼ਰਧਾਲੂਆਂ ਨੇ ਦੱਸਿਆ ਕਿ ਅਸੀਂ 12 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਏ। ਇਸ ਮੌਕੇ ਉਹਨਾਂ ਨੇ ਗੁਰਦੁਆਰਾ ਪੰਜਾ ਸਾਹਿਬ, ਸ੍ਰੀ ਨਨਕਾਣਾ ਸਾਹਿਬ, ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ, ਸੱਚਾ ਸੋਧਾ ਅਤੇ ਗੁਰੂ ਅਰਜਨ ਦੇਵ ਜੀ ਦੇ ਸਥਾਨ ਦੇ ਦਰਸ਼ਨ ਦੀਦਾਰ ਕੀਤੇ। ਇਸ ਮੌਕੇ ਸੰਗਤਾਂ ਨੇ ਕੋਰੋਨਾ ਮਹਾਮਾਰੀ ਦੇ ਖਾਤਮੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
Protocol Officerਇਸ ਮੌਕੇ ਜਾਣਕਾਰੀ ਦਿੰਦਿਆਂ ਪਰੋਟੋਕੋਲ ਅਫਸਰ ਅਰੁਣ ਕੁਮਾਰ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਇਹ ਜਥਾ ਵਿਸਾਖੀ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ ਜੋ ਕਿ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਅੱਜ 22 ਅਪ੍ਰੈਲ ਨੂੰ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਵਾਪਿਸ ਪਹੁੰਚਿਆ ਹੈ। ਇਹਨਾਂ ਦਾ ਕਸਟਮ ਇਮੀਗ੍ਰੇਸ਼ਨ ਕਰਾਉਣ ਤੋਂ ਬਾਅਦ ਮੈਡੀਕਲ ਅਤੇ ਕੋਰੋਨਾ ਟੈਸਟ ਕਰਵਾਇਆ ਜਾਵੇਗਾ। ਇਸ ਦੇ ਨਾਲ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਤੋਂ ਪਰਤੇ ਸ਼ਰਧਾਲੂਆਂ ਵਿਚੋਂ ਕਈ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਪਾਜ਼ੀਟਿਵ ਆਏ ਹਨ।