
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਖੌਤੀ ਸਾਧ ਨਾਰਾਇਣ ਦਾਸ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਤ ਮਹਾਂਪੁਰਸ਼ਾਂ ....
ਸ੍ਰੀ ਫ਼ਤਿਹਗੜ੍ਹ ਸਾਹਿਬ, 21 ਮਈ (ਸੁਰਜੀਤ ਸਿੰਘ ਸਾਹੀ): ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਖੌਤੀ ਸਾਧ ਨਾਰਾਇਣ ਦਾਸ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਤ ਮਹਾਂਪੁਰਸ਼ਾਂ ਬਾਰੇ ਕੀਤੀ ਟਿਪਣੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਅਜਿਹੇ ਅਖੌਤੀ ਸਾਧ ਨੂੰ ਅਕਾਲ ਤਖ਼ਤ ਵਲੋਂ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਕਾਨੂੰਨੀ ਕਾਰਵਾਈ ਕਰ ਕੇ ਸਿਲਾਖਾਂ ਪਿੱਛੇ ਸੁੱਟਣ ਦੀ ਲੋੜ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਮਤਿ ਮਰਿਆਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਨੂੰ ਅਕਾਲ ਤਖ਼ਤ ਤੋਂ ਤਨਖ਼ਾਹ ਲਗਾ ਕੇ ਬਖ਼ਸ਼ਿਆ ਜਾ ਸਕਦਾ ਜਦਕਿ ਅਖੌਤੀ ਸਾਧ ਗ਼ੈਰ ਸਿੱਖ ਹੈ
SGPC
ਜਿਸ ਨੂੰ ਅਕਾਲ ਤਖਤ 'ਤੇ ਤਲਬ ਕਰ ਕੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਨਾਰਾਇਣ ਦਾਸ ਤੋਂ ਪਹਿਲਾਂ ਸੌਦਾ ਸਾਧ ਨੇ ਅਕਾਲ ਤਖ਼ਤ 'ਤੇ ਮਾਫ਼ੀਨਾਮਾ ਭੇਜ ਕੇ ਮਾਫ਼ੀ ਮੰਗੀ ਸੀ ਜਿਸ 'ਤੇ ਵਿਚਾਰ ਕਰਦਿਆਂ ਜਥੇਦਾਰਾਂ ਉਸ ਨੂੰ ਮਾਫ਼ ਕੀਤੇ ਜਾਣ ਨਾਲ ਖ਼ਾਲਸਾ ਪੰਥ 'ਚ ਗੁੱਸੇ ਦੀ ਲਹਿਰ ਉਠ ਖੜੀ ਹੋਈ ਸੀ ਪਰ ਜੇ ਨਾਰਾਇਣ ਦਾਸ ਨੂੰ ਅਕਾਲ ਤਖ਼ਤ ਤੋਂ ਮਾਫ਼ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਤਾਂ ਖ਼ਾਲਸਾ ਪੰਥ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗਾ।