
1984 ਦਾ ਬਦਲਾ ਲੈਣ ਲਈ ਚਾਰ ਸ਼ਹੀਦ ਹੋਏ ਸਿੰਘਾਂ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਚ ਲਗਾਉਣ ਦੀ ਹਵਾਰਾ ਕਮੇਟੀ ਨੇ ਕੀਤੀ ਮੰਗ
ਅੰਮ੍ਰਿਤਸਰ - ਛੇ ਜੂਨ ਨੂੰ 1984 ਵਿਚ ਹੋਏ ਘੱਲੂਘਾਰੇ ਨੂੰ ਇਸ ਵਾਰ 40ਵਾਂ ਘੱਲੂਘਾਰਾ ਦਿਵਸ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਹਵਾਰਾ ਕਮੇਟੀ ਮੈਂਬਰਾਂ ਵੱਲੋਂ ਐਸਜੀਪੀਸੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੂੰ ਮੰਗ ਪੱਤਰ ਦਿੱਤਾ ਗਿਆ
ਜਿਸ ਵਿਚ ਹਵਾਰਾ ਕਮੇਟੀ ਮੈਬਰਾਂ ਵੱਲੋਂ ਮੰਗ ਕੀਤੀ ਗਈ ਕਿ ਘੱਲੂਘਾਰਾ ਦੇ 40 ਸਾਲ ਪੂਰੇ ਹੋਣ 'ਤੇ ਇਸ ਦੀ ਯਾਦ ਨੂੰ ਵੱਡੇ ਪੱਧਰ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਥ ਖਾਲਸਾ ਦੀਆਂ ਸਮੂਹ ਜਥੇਬੰਦੀਆਂ ਨੂੰ ਸ਼ਾਮਲ ਕਰਕੇ ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾਵੇ ਜਿਸ ਵਿਚ ਰਾਗੀ, ਜਥੇ ਕਵਿਸ਼ਰ, ਢਾਡੀ ਅਤੇ ਕਥਾਵਾਚਕ ਬੁਲਾਕੇ ਇਸ ਪ੍ਰੋਗਰਾਮ 'ਚ ਖਾਲਸਾਈ ਰੰਗ ਭਰਿਆ ਜਾਵੇ।
ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੂਨ 1984 ਵਿਚ ਭਾਰਤ ਦੀ ਫੌਜ ਵੱਲੋਂ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 40 ਹੋਰ ਗੁਰਦੁਆਰਿਆਂ 'ਤੇ ਹਮਲਾ ਕੀਤਾ ਗਿਆ ਸੀ ਜਿਸ ਦੇ ਜਖ਼ਮ ਅੱਜ ਵੀ ਅੱਲੇ ਹਨ ਅਤੇ ਇਸ ਦਾ ਬਦਲਾ ਲੈਣ ਲਈ ਸਿੱਖ ਕੌਮ ਦੇ ਮਹਾਨ ਚਾਰ ਸ਼ਹੀਦ ਭਾਈ ਗੁਰਬਚਨ ਸਿੰਘ ਮਾਨੋਚਾਲ, ਸ਼ਹੀਦ ਜਥੇਦਾਰ ਸੁਖਦੇਵ ਸਿੰਘ ਬੱਬਰ, ਸ਼ਹੀਦ ਭਾਈ ਮਨਬੀਰ ਸਿੰਘ ਚਹੇੜੂ, ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘਵਾਲਾ, ਇਹਨਾਂ ਨੇ ਸ਼ਹਾਦਤ ਦਿੱਤੀ ਸੀ ਅਤੇ ਅੱਜ ਤੱਕ ਇਹਨਾਂ ਚਾਰ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਨਹੀਂ ਲਗਾਈਆਂ ਗਈਆਂ ਅਤੇ ਹਵਾਰਾ ਕਮੇਟੀ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਇਹਨਾਂ ਚਾਰ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਦੇ ਵਿੱਚ ਲਗਾਈਆਂ ਜਾਣ।