Panthak News: ਜਥੇਦਾਰ ਅਕਾਲ ਤਖ਼ਤ ਵਲੋਂ ਘੱਲੂਘਾਰਾ ਜੂਨ 84 ਕੌਮੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ : ਦਾਦੂਵਾਲ
Published : May 22, 2024, 7:34 am IST
Updated : May 22, 2024, 7:34 am IST
SHARE ARTICLE
Baljit Singh Daduwal
Baljit Singh Daduwal

ਸ਼੍ਰੋਮਣੀ ਕਮੇਟੀ ਘੱਲੂਘਾਰਾ ਦਿਵਸ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਮਨਾਵੇ

Panthak News: ਸਿੱਖ ਪ੍ਰਭੂਸੱਤਾ ਮੀਰੀ ਪੀਰੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਉਪਰ ਜੂਨ 1984 ਵਿਚ ਕੀਤਾ ਗਿਆ ਹਮਲਾ ਸਿੱਖ ਮਾਨਸਿਕਤਾ ਦੇ ਉਪਰ ਸਿੱਧਾ ਹਮਲਾ ਸੀ ਜਿਸ ਨੇ ਦੁਨੀਆਂ ਵਿਚ ਵਸਦੇ ਸਿੱਖ ਸ਼ਰਧਾਲੂਆਂ ਦੇ ਹਿਰਦੇ ਵਲੂੰਧਰ ਕੇ ਰੱਖ ਦਿਤੇ ਸਨ। ਚੇਤਨ ਸਿੱਖ ਅਵਸਥਾ ਵਲੋਂ ਇਸ ਭਾਰਤੀ ਫ਼ੌਜੀ ਹਮਲੇ ਨੂੰ ਜੂਨ 1984 ਘੱਲੂਘਾਰਾ ਦਿਵਸ ਦੇ ਰੂਪ ਵਿਚ ਯਾਦ ਕੀਤਾ ਜਾਂਦਾ ਹੈ ਅਤੇ ਸਿੱਖ ਸੋਚ ਉਪਰ ਸੋਚੀ ਸਮਝੀ ਸਾਜ਼ਸ਼ ਤਹਿਤ ਕੀਤਾ ਤੀਜਾ ਘੱਲੂਘਾਰਾ ਵੀ ਕਿਹਾ ਜਾਂਦਾ ਹੈ ਜਿਸ ਵਿਚ ਗੁਰਪੁਰਬ ਮਨਾਉਣ ਅਤੇ ਦਰਸ਼ਨ ਇਸ਼ਨਾਨ ਕਰਨ ਲਈ ਪੁੱਜੇ ਹਜ਼ਾਰਾਂ ਬੱਚੇ ਬਜ਼ੁਰਗ ਮਾਈ ਭਾਈ ਸਿੱਖ ਸ਼ਰਧਾਲੂਆਂ ਨੂੰ ਤੋਪਾਂ ਟੈਂਕਾਂ ਦੇ ਗੋਲਿਆਂ ਨਾਲ ਸ਼ਹੀਦ ਕਰ ਦਿਤਾ ਗਿਆ ਸੀ।

ਘੱਲੂਘਾਰਾ ਜੂਨ 1984 ਦਿਵਸ ਨੂੰ ਹਰ ਗੁਰਦਵਾਰੇ ਵਿਚ ਸਿੱਖ ਸੰਗਤਾਂ ਵਲੋਂ ਜੁੜ ਬੈਠ ਕੇ ਮਨਾਉਣ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਦਿਤਾ ਗਿਆ ਆਦੇਸ਼ ਸਲਾਘਾਯੋਗ ਹੈ। ਪੰਥ ਪ੍ਰਸਿੱਧ ਸਿੱਖ ਪ੍ਰਚਾਰਕ  ਬਲਜੀਤ ਸਿੰਘ ਦਾਦੂਵਾਲ  ਸਾਬਕਾ ਪ੍ਰਧਾਨ ਅਤੇ ਮੌਜੂਦਾ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਵਿਚਾਰ  ਪ੍ਰਗਟ ਕੀਤੇ। ਉਨ੍ਹਾਂ ਵਲੋਂ ਮੀਡੀਆ ਨੂੰ ਜਾਰੀ ਕੀਤੇ ਅਪਣੇ ਨੋਟ ਵਿਚ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਦੁਨੀਆਂ ਭਰ ਵਿਚ ਸਿੱਖ ਸੰਗਤਾਂ ਨੂੰ ਤੀਜਾ ਘੱਲੂਘਾਰਾ ਦਿਵਸ ਮਨਾਉਣ ਦਾ ਜਾਰੀ ਕੀਤਾ ਆਦੇਸ਼ ਬਹੁਤ ਹੀ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਸ ਘੱਲੂਘਾਰਾ ਦਿਵਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੰਗਤਾਂ ਦੇ ਪੁੱਜਣ ਤੋਂ ਪਹਿਲਾਂ ਹੀ ਸਵੇਰੇ 8 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸਮਾਪਤੀ ਕਰ ਦਿੰਦੇ ਹਨ ਇਹ ਕਾਰਵਾਈ ਅਤਿ ਦੁਖਦਾਈ ਹੈ। ਜਥੇਦਾਰ ਅਕਾਲ ਤਖ਼ਤ ਨੂੰ ਅਪੀਲ ਹੈ ਕਿ ਇਕ ਆਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਰੀ ਕੀਤਾ ਜਾਵੇ ਕਿ 6 ਜੂਨ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਸਾਰਾ ਦਿਨ ਮੀਰੀ ਪੀਰੀ ਦੀਵਾਨ ਸਜਾ ਕੇ ਪੰਥ ਪ੍ਰਸਿੱਧ ਵਿਦਵਾਨਾਂ ਅਤੇ ਪੰਥਕ ਆਗੂਆਂ ਨੂੰ ਵਿਚਾਰ ਪੇਸ਼ ਕਰਨ ਦਾ ਮੌਕਾ ਦਿਤਾ ਜਾਵੇ ਤਾਕਿ ਉਨ੍ਹਾਂ ਵਲੋਂ ਇਸ ਘੱਲੂਘਾਰੇ ਬਾਬਤ ਦੁਨੀਆਂ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਨੂੰ ਸਹੀ ਜਾਣਕਾਰੀ ਦੇ ਕੇ ਸਿੱਖ ਮਾਨਸਿਕਤਾ ਨੂੰ ਝੰਜੋੜ ਕੇ ਜਗਾਇਆ ਜਾ ਸਕੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement