Punjab News: ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ 
Published : May 22, 2024, 4:52 pm IST
Updated : May 22, 2024, 6:06 pm IST
SHARE ARTICLE
Harjinder singh Dhami
Harjinder singh Dhami

ਕਿਹਾ; ਤਤਕਾਲੀ ਕਾਂਗਰਸ ਸਰਕਾਰ ਦੇ ਜੁਲਮ ਸਿੱਖ ਕਦੇ ਨਹੀਂ ਭੁੱਲਣਗੇ

ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ ਪਹਿਰਾ ਦੇਵੇ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਆਪਣੇ ਸਿਰਾਂ ’ਤੇ ਕਾਲੀਆਂ ਦਸਤਾਰਾਂ ਸਜਾਉਣ ਅਤੇ ਬੀਬੀਆਂ ਕਾਲੇ ਦੁਪੱਟੇ ਲੈਣ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਦੇ ਕਰੀਬ ਹੋਰ ਗੁਰਦੁਆਰਾ ਸਾਹਿਬਾਨ ’ਤੇ ਸਮੇਂ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੇ ਨਿਸ਼ਾਨ ਸਿੱਖ ਮਾਨਸਿਕਤਾ ਵਿੱਚੋਂ ਕਦੇ ਵੀ ਮਿੱਟ ਨਹੀਂ ਸਕਦੇ ਅਤੇ ਹਰ ਸਾਲ ਸਿੱਖ ਕੌਮ ਜੂਨ 1984 ਦੇ ਫ਼ੌਜੀ ਹਮਲੇ ਨੂੰ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੀ ਹੈ।

ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਨੇ ਪਾਵਨ ਗੁਰਧਾਮਾਂ ’ਤੇ ਹਮਲਾ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਅਤੇ ਦਰਸ਼ਨ ਇਸ਼ਨਾਨ ਕਰਨ ਪੁੱਜੇ ਹਜ਼ਾਰਾਂ ਸ਼ਰਧਾਲੂਆਂ ਨੂੰ ਟੈਂਕਾਂ, ਤੋਪਾਂ ਅਤੇ ਗੋਲੀਆਂ ਨਾਲ ਸ਼ਹੀਦ ਕੀਤਾ, ਜੋ ਸਰਕਾਰ ਦੀ ਵਹਿਸ਼ੀਆਨਾ ਕਾਰਵਾਈ ਸੀ। ਸਰਕਾਰ ਵੱਲੋਂ ਮਨੁੱਖਤਾ ਮਾਰੂ ਇਸ ਕਰੂਰ ਕਾਰੇ ਦੀ ਚੀਸ ਸਿੱਖ ਦੇ ਮਨਾਂ ਵਿਚੋਂ ਸਦਾ ਉੱਠਦੀ ਰਹੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ’ਤੇ ਤਤਕਾਲੀ ਹਕੂਮਤ ਵੱਲੋਂ ਇਸ ਜੁਲਮ ਵਿਚ ਸਰਕਾਰੀ ਤੰਤਰ ਦੀ ਦੁਰਵਰਤੋਂ ਲੋਕਤੰਤਰ ਅਤੇ ਭਾਰਤ ਦੇ ਸੰਵਿਧਾਨ ਉੱਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨੌਣੀ ਕਾਰਵਾਈ ਦੀ ਸਰਕਾਰਾਂ ਨੇ ਮੁਆਫ਼ੀ ਤਾਂ ਕੀ ਮੰਗਣੀ ਸੀ, ਸਗੋਂ ਸਿੱਖਾਂ ਨਾਲ ਧੱਕੇ ਦੀ ਦਾਸਤਾਨ ਲਗਾਤਾਰ ਜਾਰੀ ਹੈ। ਅੱਜ ਵੀ ਬੰਦੀ ਸਿੰਘਾਂ ਦੇ ਮਾਮਲੇ ਵਿਚ ਨਿਆਂ ਨਹੀਂ ਕੀਤਾ ਜਾ ਰਿਹਾ। ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਿੱਖ ਰਿਹਾਅ ਨਹੀਂ ਕੀਤੇ ਜਾ ਰਹੇ, ਜੋ ਸਿੱਖ ਕੌਮ ਨਾਲ ਵੱਡੀ ਬੇਇਨਸਾਫ਼ੀ ਹੈ। 

ਐਡਵੋਕੇਟ ਧਾਮੀ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਕੌਮ ਨੂੰ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਤੀਜੇ ਘੱਲੂਘਾਰੇ ਦੀ 40ਵੀਂ ਯਾਦ ਨੂੰ ਕੌਮੀ ਜਜ਼ਬੇ ਅਨੁਸਾਰ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਿਕ ਪੂਰੀ ਸਿੱਖ ਕੌਮ ਸਰਕਾਰੀ ਜੁਲਮਾਂ ਨੂੰ ਯਾਦ ਕਰਦਿਆਂ ਸ਼ਹੀਦੀ ਸਪਤਾਹ ਦਾ ਹਿੱਸਾ ਬਣੇ। ਇਸ ਦੌਰਾਨ 4 ਜੂਨ ਤੋਂ 6 ਜੂਨ ਤੀਕ ਕਾਲੀਆਂ ਦਸਤਾਰਾਂ ਤੇ ਕਾਲੇ ਦੁਪੱਟੇ ਲੈ ਕੇ ਕੌਮੀ ਰੋਸ ਦਾ ਪ੍ਰਗਟਾਵਾ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਘੱਲੂਘਾਰੇ ਦੀ ਇਸ 40ਵੀਂ ਸਾਲਾਨਾ ਯਾਦ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦੀ ਸਮਾਗਮ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਵੀ ਸਮਾਗਮ ਕੀਤੇ ਜਾਣਗੇ ਅਤੇ ਕੌਮ ’ਤੇ ਹੋਏ ਇਨ੍ਹਾਂ ਜੁਲਮਾਂ ਨੂੰ ਯਾਦ ਕੀਤਾ ਜਾਵੇਗਾ।
 
 

SHARE ARTICLE

ਏਜੰਸੀ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement