Panthak News: ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ
Published : May 22, 2025, 5:08 pm IST
Updated : May 22, 2025, 5:08 pm IST
SHARE ARTICLE
Mutual differences in the highest institutions of the Sikh community are not in the interest of the community - Advocate Dhami
Mutual differences in the highest institutions of the Sikh community are not in the interest of the community - Advocate Dhami

ਉਨ੍ਹਾਂ ਆਖਿਆ ਕਿ ਕੌਮ ਦੀਆਂ ਸੰਸਥਾਵਾਂ ਅਤੇ ਤਖ਼ਤ ਸਾਹਿਬਾਨ ਤੋਂ ਪੂਰਾ ਸਿੱਖ ਜਗਤ ਪ੍ਰੇਰਣਾ ਲੈਂਦਾ ਹੈ

Panthak News: ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਕੀਤੇ ਗਏ ਫੈਸਲਿਆਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤੇ ਆਦੇਸ਼ ਨਾਲ ਕੌਮ ਅੰਦਰ ਚੰਗਾ ਸੁਨੇਹਾ ਨਹੀਂ ਗਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥਕ ਸੰਸਥਾਵਾਂ ਅਤੇ ਪੰਥਕ ਮਸਲਿਆਂ ਨੂੰ ਸੰਜੀਦਗੀ ਨਾਲ ਹੀ ਹੱਲ ਕਰਨਾ ਚਾਹੀਦਾ ਹੈ ਅਤੇ ਇਸ ਲਈ ਆਪਸੀ ਵਿਚਾਰ-ਵਟਾਂਦਰੇ ਦਾ ਰਾਹ ਹੀ ਬਿਹਤਰ ਰਸਤਾ ਹੈ। ਉਨ੍ਹਾਂ ਆਖਿਆ ਕਿ ਕੌਮ ਦੀਆਂ ਸੰਸਥਾਵਾਂ ਅਤੇ ਤਖ਼ਤ ਸਾਹਿਬਾਨ ਤੋਂ ਪੂਰਾ ਸਿੱਖ ਜਗਤ ਪ੍ਰੇਰਣਾ ਲੈਂਦਾ ਹੈ, ਪ੍ਰੰਤੂ ਅਜਿਹੇ ਆਪਸੀ ਟਕਰਾਅ ਵਾਲੇ ਮਾਹੌਲ ਨਾਲ ਕੌਮ ਅੰਦਰ ਦੁਬਿਧਾ ਬਣੀ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮਾਂ ਕੌਮ ਲਈ ਬੇਹੱਦ ਸੰਜੀਦਾ ਅਤੇ ਚੁਣੌਤੀਆਂ ਭਰਪੂਰ ਹੈ, ਜਿਸ ਨੂੰ ਵੇਖਦਿਆਂ ਸਿੱਖ ਸੰਸਥਾਵਾਂ ਨੂੰ ਇਕਜੁਟਤਾ ਨਾਲ ਅੱਗੇ ਵਧਣਾ ਪਵੇਗਾ। ਉਨ੍ਹਾਂ ਆਖਿਆ ਕਿ ਮੌਜੂਦਾ ਮਾਮਲੇ ਪ੍ਰਤੀ ਸਿੱਖ ਪ੍ਰੰਪਰਾਵਾਂ, ਸਿਧਾਂਤਾਂ ਅਤੇ ਸਰਬਉੱਚ ਸੰਸਥਾਵਾਂ ਦੇ ਵਕਾਰ ਨੂੰ ਬਰਕਰਾਰ ਰੱਖਣ ਦੇ ਯਤਨ ਵੱਲ ਵਧਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਸੰਸਥਾਗਤ ਤੌਰ ’ਤੇ ਅਤੇ ਸਿੱਖ ਪੰਥ ਦਾ ਅੰਗ ਹੋਣ ਕਰਕੇ ਨਿੱਜੀ ਤੌਰ ’ਤੇ ਯਤਨ ਕਰਨਗੇ ਕਿ ਇਹ ਮਸਲਾ ਜਲਦ ਹੱਲ ਹੋਵੇ।

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement