'ਬਰਗਾੜੀ ਕਾਂਡ ਦੇ ਦੋਸ਼ੀਆਂ ਵਿਰੁਧ ਹੋਵੇ ਕਾਰਵਾਈ' 
Published : Jun 22, 2018, 2:13 am IST
Updated : Jun 22, 2018, 2:13 am IST
SHARE ARTICLE
Bhai Mohkam Singh
Bhai Mohkam Singh

ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਜਨਰਲ ਸਕੱਤਰ ਵਸਣ ਸਿੰਘ ਜਫ਼ਰਵਾਲ ਨੇ ਬੇਅਦਬੀ ਕਾਂਡ ਨਾਲ ਸਬੰਧਤ ਦੋਸ਼ੀਆਂ ਅਤੇ ਸ਼ਾਂਤਮਈ...

ਕੋਟਕਪੂਰਾ: ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਜਨਰਲ ਸਕੱਤਰ ਵਸਣ ਸਿੰਘ ਜਫ਼ਰਵਾਲ ਨੇ ਬੇਅਦਬੀ ਕਾਂਡ ਨਾਲ ਸਬੰਧਤ ਦੋਸ਼ੀਆਂ ਅਤੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਪੁਲਸੀਆ ਅੱਤਿਆਚਾਰ ਢਾਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਤਤਕਾਲੀਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਮੰਤਰੀਆਂ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਫੜਨ ਵਾਲਾ ਮਾਮਲਾ ਸੁਲਝਾਉਣ ਦੀ ਬਜਾਇ ਉਲਟਾ ਜਾਂਚ ਨੂੰ ਪ੍ਰਭਾਵਤ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ। ਉਨਾ ਦਾਅਵਾ ਕੀਤਾ ਕਿ ਬਾਦਲ ਦਲ ਨੂੰ ਹੁਣ ਲੋਕ ਸੌਦਾ ਸਾਧ ਦੇ ਦਲ ਵਜੋਂ ਜਾਣਿਆ ਕਰਨਗੇ।

ਉਨਾ ਹੈਰਾਨੀ ਪ੍ਰਗਟਾਈ ਕਿ ਪਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਵਲੋਂ ਗਠਤ ਕੀਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰੀਪੋਰਟ ਨੂੰ ਲਾਗੂ ਨਾ ਕੀਤਾ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਤਲਬ ਕਰਨ ਦੇ ਬਾਵਜੂਦ ਪੇਸ਼ ਹੋਣ ਤੋਂ ਇਨਕਾਰ ਕਰ ਦਿਤਾ, ਉਕਤ ਘਟਨਾਵਾਂ ਕਈ ਸ਼ੰਕੇ 'ਤੇ ਪ੍ਰਸ਼ਨ ਖੜੇ ਕਰਦੀਆਂ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement