ਅਮਰੀਕਾ ਦੀ ਜੇਲ 'ਚ ਨਜ਼ਰਬੰਦ ਸਿੱਖਾਂ 'ਤੇ ਭਾਰਤ ਸਰਕਾਰ ਦੇਵੇ ਦਖ਼ਲ:ਲੌਂਗੋਵਾਲ
Published : Jun 22, 2018, 2:22 am IST
Updated : Jun 22, 2018, 2:22 am IST
SHARE ARTICLE
Bhai Gobind Singh Longowal
Bhai Gobind Singh Longowal

ਅਮਰੀਕਾ 'ਚ ਗ਼ੈਰ-ਕਾਨੂੰਨੀ ਆਵਾਸ ਨੂੰ ਲੈ ਕੇ ਓਰੇਗੋਨ ਦੀ ਜੇਲ 'ਚ ਨਜ਼ਰਬੰਦ ਕੀਤੇ 52 ਭਾਰਤੀਆਂ ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ, 'ਤੇ ਅਣ-ਮਨੁੱਖੀ ਤਸ਼ੱਦਦ ਦੇ ਮਾਮਲੇ...

ਅੰਮ੍ਰਿਤਸਰ, : ਅਮਰੀਕਾ 'ਚ ਗ਼ੈਰ-ਕਾਨੂੰਨੀ ਆਵਾਸ ਨੂੰ ਲੈ ਕੇ ਓਰੇਗੋਨ ਦੀ ਜੇਲ 'ਚ ਨਜ਼ਰਬੰਦ ਕੀਤੇ 52 ਭਾਰਤੀਆਂ ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ, 'ਤੇ ਅਣ-ਮਨੁੱਖੀ ਤਸ਼ੱਦਦ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।  

ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੀਡੀਆ ਰਾਹੀਂ ਮਾਮਲਾ ਸਾਹਮਣੇ ਆਉਣ 'ਤੇ ਲੌਂਗੋਵਾਲ ਨੇ ਭਾਰਤ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੰਦੀ 'ਤੇ ਜੇਲ ਵਿਚ ਅਣ-ਮਨੁੱਖੀ ਤਸ਼ੱਦਦ ਦੀ ਕਿਸੇ ਵੀ ਦੇਸ਼ ਦਾ ਕਾਨੂੰਨ ਇਜਾਜ਼ਤ ਨਹੀਂ ਦਿੰਦਾ।

ਪਰ ਦੁਖ ਦੀ ਗੱਲ ਹੈ ਕਿ ਅਮਰੀਕਾ ਵਿਚ ਗ਼ੈਰ-ਕਾਨੂੰਨੀ ਆਵਾਸ ਦੇ ਦੋਸ਼ ਹੇਠ ਨਜ਼ਰਬੰਦ ਕੀਤੇ ਗਏ ਇਨ੍ਹਾਂ ਵਿਅਕਤੀਆਂ ਨੂੰ 22-22 ਘੰਟੇ ਜੇਲ ਦੇ ਸੈੱਲਾਂ ਵਿਚ ਹੀ ਬੰਦ ਰਖਿਆ ਜਾ ਰਿਹਾ ਹੈ। ਇਸ ਗੱਲ ਦੀ ਤਸਦੀਕ ਓਰੇਗੋਨ ਦੇ ਡੋਮੋਕ੍ਰੇਟਿਕ ਸੰਸਦ ਮੈਂਬਰਾਂ ਵਲੋਂ ਜੇਲ ਦੌਰੇ ਤੋਂ ਬਾਅਦ ਕੀਤੀ ਗਈ ਹੈ। ਬਿਨਾ ਸ਼ੱਕ ਪ੍ਰਵਾਸ ਕਰਨ ਵਾਲੇ ਲੋਕ ਮਜਬੂਰੀ ਵੱਸ ਵੱਖ-ਵੱਖ ਦੇਸ਼ਾਂ ਵਿਚ ਪਹੁੰਚਦੇ ਹਨ ਅਤੇ ਉਥੇ ਜਾ ਕੇ ਪੱਕਾ ਨਿਵਾਸ ਕਰਨ ਦਾ ਯਤਨ ਵੀ ਕਰਦੇ ਹਨ ਪਰ ਇਸ ਦਾ ਮਤਲਬ ਇਹ ਵੀ ਨਹੀਂ ਕਿ ਅਜਿਹੇ ਲੋਕਾਂ 'ਤੇ ਜੇਲ ਵਿਚ ਹੇਠਲੇ ਦਰਜ਼ੇ ਦਾ ਸਲੂਕ ਕੀਤਾ ਜਾਵੇ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement