ਸ਼੍ਰੋਮਣੀ ਕਮੇਟੀ ਵਲੋਂ ਜਥਾ ਪਾਕਿ ਰਵਾਨਾ
Published : Jun 22, 2018, 2:17 am IST
Updated : Jun 22, 2018, 2:17 am IST
SHARE ARTICLE
Jatha to Pakistan
Jatha to Pakistan

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ...

ਅੰਮ੍ਰਿਤਸਰ,  ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਰਵਾਨਾ ਕੀਤਾ। ਜਥੇ ਦੀ ਅਗਵਾਈ ਕਰ ਰਹੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਜਨਰਲ ਪ੍ਰਬੰਧਕ ਵਰਿੰਦਰ ਸਿੰਘ ਠਰੂ ਸੁਪਰਵਾਈਜ਼ਰ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਨੇ ਗੁਰੂ ਸਿਰੋਪਾਉ ਦੇ ਕੇ ਰਵਾਨਾ ਕੀਤਾ। 

ਲਖਬੀਰ ਸਿੰਘ ਅਰਾਈਆਂਵਾਲਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਭੇਜੀ ਸੂਚੀ ਅਨੁਸਾਰ ਸਾਰੇ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ। ਇਹ ਚੰਗੀ ਗੱਲ ਹੈ ਅਤੇ ਅਜਿਹਾ ਹਰ ਵਾਰ ਹੋਣਾ ਚਾਹੀਦਾ ਹੈ ਕਿਉਂਕਿ ਵੀਜ਼ਾ ਨਾ ਮਿਲਣ ਕਰ ਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁਜਦੀ ਹੈ। ਜਥੇ ਦੇ ਆਗੂ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ਉਹ ਖ਼ੁਸ਼ਨਸੀਬ ਹਨ ਕਿ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। 

2019 ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸਮਾਗਮਾਂ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ। ਇਹ ਜਥਾ 30 ਜੂਨ ਨੂੰ ਜਥਾ ਵਾਪਸ ਭਾਰਤ ਪਰਤ ਆਵੇਗਾ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement