ਸਿੱਖ ਨਹੀਂ ਹਾਂ ਪਰ ਕਤਲੇਆਮ ਬਾਰੇ ਜਾਣਦਾ ਹਾਂ: ਮੇਸ਼ਰਾਮ
Published : Jun 22, 2018, 1:47 am IST
Updated : Jun 22, 2018, 1:47 am IST
SHARE ARTICLE
Vaman Meshram Talking to Reporters
Vaman Meshram Talking to Reporters

ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਪੀੜਤ ਪਰਵਾਰਾਂ ਨੂੰ ਇਨਸਾਫ਼ ਦਿਵਾਉਣ ਸਮੇਤ ਹੋਰ ਪੰਥਕ ਮੰਗਾਂ ਨੂੰ ਲੈ ਕੇ ਇਨਸਾਫ਼ ਮੋਰਚਾ ਵਿੱਢੀ ਬੈਠੇ ਭਾਈ ਧਿਆਨ...

ਕੋਟਕਪੂਰਾ,ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਪੀੜਤ ਪਰਵਾਰਾਂ ਨੂੰ ਇਨਸਾਫ਼ ਦਿਵਾਉਣ ਸਮੇਤ ਹੋਰ ਪੰਥਕ ਮੰਗਾਂ ਨੂੰ ਲੈ ਕੇ ਇਨਸਾਫ਼ ਮੋਰਚਾ ਵਿੱਢੀ ਬੈਠੇ ਭਾਈ ਧਿਆਨ ਸਿੰਘ ਮੰਡ ਅਤੇ ਉਸ ਦੇ ਸਾਥੀਆਂ ਦੇ ਸੰਘਰਸ਼ ਨੂੰ ਉਸ ਵੇਲੇ ਹੋਰ ਵੱਡਾ ਹੁਲਾਰਾ ਮਿਲਿਆ ਜਦ ਹਮਾਇਤ ਲਈ ਆਏ ਬਾਮਸੇਫ਼ ਦੇ ਕੌਮੀ ਪ੍ਰਧਾਨ ਵਾਮਨ ਮੇਸ਼ਰਾਮ ਨੇ ਚਿਤਾਵਨੀ ਦਿਤੀ ਕਿ ਜੇ ਸੂਬਾ ਸਰਕਾਰ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਕਾਂਡ ਨਾਲ ਸਬੰਧਤ ਮੰਗਾਂ ਮੰਨਣ 'ਚ ਢਿੱਲ ਕੀਤੀ ਤਾਂ ਉਹ ਦੇਸ਼ ਦੇ 500 ਜ਼ਿਲਿਆਂ 'ਚ ਸੂਬਾ ਸਰਕਾਰ ਵਿਰੁਧ ਅੰਦੋਲਨ ਵਿੱਢਣ ਤੋਂ ਗੁਰੇਜ਼ ਨਹੀਂ ਕਰਨਗੇ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਮਨ ਮੇਸ਼ਰਾਮ ਨੇ ਕਿਹਾ ਕਿ  ਉਨ੍ਹਾਂ ਕਿਹਾ ਕਿ ਬੇਸ਼ੱਕ ਉਹ ਸਿੱਖ ਨਹੀ ਹਨ ਪਰ '84 ਤੋਂ ਲੈ ਕੇ ਸਿੱਖਾਂ ਨਾਲ ਹੁੰਦੇ ਆ ਰਹੇ ਧੱਕੇ ਅਤੇ ਨਸਲਕੁਸ਼ੀ ਬਾਰੇ ਸੱਭ ਜਾਣਦੇ ਹਨ, ਇਸੇ ਲਈ ਬਰਗਾੜੀ ਦੀ ਧਰਤੀ 'ਤੇ ਇਨਸਾਫ ਮੋਰਚੇ ਦੀ ਹਮਾਇਤ ਕਰਨ ਆਏ ਹਨ। ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ

ਕਿ ਬਰਗਾੜੀ ਕਾਂਡ ਨੂੰ ਲੈ ਕੇ ਬਣਾਈ ਗਈ 6 ਮੈਂਬਰੀ ਕਮੇਟੀ ਨੇ ਤਿੰਨ ਸਾਲ ਪਹਿਲਾਂ ਹੀ ਦੋਸ਼ੀਆਂ ਦਾ ਪਰਦਾਫਾਸ਼ ਕਰ ਦਿਤਾ ਸੀ ਪਰ ਸਮੇਂ ਦੀਆਂ ਸਰਕਾਰਾਂ ਨੇ ਮਾਮਲੇ ਨੂੰ ਦਬਾਉਣ ਦੇ ਨਾਲ-ਨਾਲ ਨਿਰਦੋਸ਼ ਸਿੱਖ ਨੌਜਵਾਨਾਂ 'ਤੇ ਜੁਲਮ ਢਾਉਣੇ ਸ਼ੁਰੂ ਕਰ ਦਿਤੇ ਅਤੇ ਅਸਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੋਂ ਪਾਸਾ ਵੱਟ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement