
ਸ਼੍ਰੋਮਣੀ ਕਮੇਟੀ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵੀ ....
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵੀ ਧਰਮ ਪ੍ਰਚਾਰ ਦੇ ਵਿਸ਼ੇਸ਼ ਯਤਨ ਆਰੰਭੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਇਤਿਹਾਸਕ ਮੌਕੇ 'ਤੇ ਗੁਰਮਤਿ ਫ਼ਲਸਫ਼ੇ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਪੀ. ਸਿੱਖ ਮਿਸ਼ਨ ਹਾਪੁੜ ਦੇ ਦਫ਼ਤਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਯੂ.ਪੀ. ਸਿੱਖ ਮਿਸ਼ਨ ਹਾਪੁੜ ਦਾ ਨਵਾਂ ਦਫ਼ਤਰ ਤਿਆਰ ਕਰਨ ਦੇ ਨਾਲ-ਨਾਲ ਇਸ ਦਾ ਲਖਨਊ ਵਿਖੇ ਉਪ-ਦਫ਼ਤਰ ਵੀ ਖੋਲ੍ਹਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਅਨੁਸਾਰ ਲੌਂਗੋਵਾਲ ਵਲੋਂ ਉਤਰਾਖੰਡ ਵਿਖੇ ਸਥਿਤ ਸਿੱਖ ਮਿਸ਼ਨ ਕਾਸ਼ੀਪੁਰ ਦੇ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ।