ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਬੀਬੀ ਜਗੀਰ ਕੌਰ ਦਾ ਬਿਆਨ, ‘ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ’
Published : Jun 22, 2021, 5:14 pm IST
Updated : Jun 22, 2021, 5:14 pm IST
SHARE ARTICLE
Sikh will never tolerate replica of Darbar Sahib- Bibi Jagir Kaur
Sikh will never tolerate replica of Darbar Sahib- Bibi Jagir Kaur

ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ।

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ (Darbar Sahib replica at Delhi park) ’ਤੇ ਮਾਡਲ ਤਿਆਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ।

SGPC demands ban on ''Grahan'' web seriesBibi Jagir Kaur

ਹੋਰ ਪੜ੍ਹੋ: 1984 ਸਿੱਖ ਨਸਲਕੁਸ਼ੀ ਨਾਲ ਸਬੰਧਤ Web Series ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮਸਲਾ ਸਾਹਮਣੇ ਆਉਣ ’ਤੇ ਉਹ ਬੀਤੇ ਕੱਲ੍ਹ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਸੰਪਰਕ ਵਿਚ ਸਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਮਾਡਲ ਨੂੰ ਤੁਰੰਤ ਪਾਰਕ ਵਿੱਚੋਂ ਹਟਾ ਦਿੱਤਾ ਹੈ।

Sikh will never tolerate replica of Darbar Sahib- Bibi Jagir KaurSikh will never tolerate replica of Darbar Sahib- Bibi Jagir Kaur

ਹੋਰ ਪੜ੍ਹੋ: ਚਲਦੀ ਟਰੇਨ 'ਚੋਂ ਡਿੱਗੀ 2 ਸਾਲਾ ਬੱਚੀ, ਬਚਾਉਣ ਲਈ ਮਾਂ ਨੇ ਨੰਗੇ ਪੈਰੀਂ ਪਟੜੀ 'ਤੇ ਲਗਾਈ ਦੌੜ

ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕੁਝ ਲੋਕ ਜਾਣਬੁੱਝ ਕੇ ਸਿੱਖ ਭਾਵਨਾਵਾਂ (Sikh sentiments) ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਤੁਰੰਤ ਰੋਕ ਕੇ ਦੋਸ਼ੀ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement