
ਸ਼੍ਰੋਮਣੀ ਅਕਾਲੀ ਦਲ ਨੇ ਹਰਪਾਲ ਸਿੰਘ ਜੌਹਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕੋਆਪਸ਼ਨ ਲਈ ਅਪਣਾ ਉਮੀਦਵਾਰ ਐਲਾਨਿਆ ਹੈ......
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੇ ਹਰਪਾਲ ਸਿੰਘ ਜੌਹਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕੋਆਪਸ਼ਨ ਲਈ ਅਪਣਾ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਕੀਤਾ ਗਿਆ। ਦੋਹਾਂ ਆਗੂਆਂ ਨੇ ਦਸਿਆ ਕਿ ਜੌਹਲ ਨੇ ਹਮੇਸ਼ਾ ਗੁਰਸਿੱਖੀ ਰਹਿਤ ਮਰਿਆਦਾ ਅਨੁਸਾਰ ਜੀਵਨ ਬਤੀਤ ਕੀਤਾ
Manjinder Singh Sirsa
ਤੇ ਗੁਰਸਿੱਖੀ ਮਸਲਿਆਂ 'ਤੇ ਹਮੇਸ਼ਾ ਮੋਹਰੀ ਹੋ ਕੇ ਸੰਘਰਸ਼ ਕੀਤਾ ਹੈ। ਉਨ੍ਹਾਂ ਦਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੀ ਉਮੀਦਵਾਰੀ ਦੀ ਪ੍ਰਵਾਨਗੀ ਲਈ ਗਈ। ਉਨ੍ਹਾਂ ਦਸਿਆ ਕਿ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੁਲਮੋਹਨ ਸਿੰਘ ਨੂੰ ਆਬਜ਼ਰਵਰ ਵਜੋਂ ਇਹ ਚੋਣ ਵਾਸਤੇ ਭੇਜਿਆ ਗਿਆ ਹੈ।