
''ਸਰਕਾਰ ਨਿਭਾਵੇ ਸਹਿਯੋਗੀ ਦੀ ਭੂਮਿਕਾ''
Harjinder Singh Dhami News in punjabi : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ 350 ਸਾਲਾਂ ਸ਼ਤਾਬਦੀ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਉਲੀਕੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਸਮਾਨੰਤਰ ਸ਼ਤਾਬਦੀ ਸਮਾਗਮ ਨਾ ਉਲੀਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖਰੇ ਤੌਰ ’ਤੇ ਸਮਾਗਮ ਕਰਨ ਦੀ ਥਾਂ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਲਈ ਸਹਿਯੋਗ ਕਰੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪਿਛਲੇ ਅਰਸੇ ਦੌਰਾਨ 13 ਤੋਂ ਵੱਧ ਸਿੱਖ ਪੰਥ ਦੀਆਂ ਸ਼ਤਾਬਦੀਆਂ ਮਨਾਈਆਂ ਗਈਆਂ ਹਨ, ਜਿੰਨਾ ਵਿਚ ਸਰਕਾਰਾਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦਿੱਤਾ ਗਿਆ ਹੈ ਅਤੇ ਸੜਕਾਂ ਅਤੇ ਸ਼ਤਾਬਦੀਆਂ ਸੰਬੰਧੀ ਯਾਦਗਾਰਾਂ ਸਥਾਪਿਤ ਕਰਨ ਲਈ ਸਹਿਯੋਗ ਦਿੱਤੇ ਗਏ ਹਨ ਪਰ ਭਗਵੰਤ ਮਾਨ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਦੇ ਬਰਾਬਰ ਸ਼ਤਾਬਦੀ ਸਮਾਗਮ ਉਲੀਕਣਾ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ 350 ਸਾਲਾਂ ਸ਼ਤਾਬਦੀ ਸੰਬੰਧੀ ਸਮਾਗਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ ਤੇ ਉਹ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਹੀ ਸਭ ਨੂੰ ਸ਼ਤਾਬਦੀ ਸਮਾਗਮਾਂ ਵਿਚ ਸਹਿਯੋਗ ਲਈ ਖੁੱਲਾ ਸੱਦਾ ਦੇ ਚੁੱਕੇ ਹਨ। ਆਉਂਦੇ ਦਿਨਾਂ ਵਿਚ ਰਸਮੀ ਤੌਰ ’ਤੇ ਵੀ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸੰਬੰਧਿਤ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦੇ ਪੱਤਰ ਦਿੱਤੇ ਜਾਣਗੇ।
(For more news apart from “Harjinder Singh Dhami News in punjabi , ” stay tuned to Rozana Spokesman.)