ਨਹੀਂ ਰੁਕ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ
Published : Aug 22, 2020, 4:54 pm IST
Updated : Aug 22, 2020, 4:54 pm IST
SHARE ARTICLE
Sri Guru Granth Sahib Ji
Sri Guru Granth Sahib Ji

ਸਿਰਸਾ ਜ਼ਿਲ੍ਹੇ ਵਿਚ ਸਾਹਮਣੇ ਆਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਸਿਰਸਾ: ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿਚ ਪੈਂਦੇ ਰਾਣੀਆਂ ਹਲਕੇ ਦੇ ਪਿੰਡ ਸੰਤਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਕ ਹਰਦੀਪ ਸਿੰਘ ਪੁੱਤਰ ਵੱਲੋਂ ਨਾਨੂੰ ਸਿੰਘ ਨਿਵਾਸੀ ਢਾਣੀ ਚੇਲੇਵਾਲੀ ਨੇੜੇ ਸੰਤਨਗਰ ਵੱਲੋਂ ਆਪਣੇ ਘਰ ਦੇ ਨਜ਼ਦੀਕ ਹੀ ਇਕ ਕਮਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ ਜਿਥੇ ਉਕਤ ਘਟਨਾ ਵਾਪਰੀ ਹੈ।

ਜਗਸੀਰ ਸਿੰਘ ਨਿਵਾਸੀ ਪਿੰਡ ਜੰਡਵਾਲਾ ਵੱਲੋਂ ਉਕਤ ਮਾਮਲੇ ਵਿਚ ਪੁਲਿਸ ਕੋਲ ਕੀਤੀ ਗਈ, ਜਿਸ ਵਿਚ ਉਹਨਾਂ ਕਿਹਾ ਹੈ ਕਿ ਜਸਵੀਰ ਸਿੰਘ ਅਤੇ ਜਸਵੰਤ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਸਿਮਰਜੀਤ ਕੌਰ ਪਤਨੀ ਜਸਵੰਤ ਸਿੰਘ ਵੱਲੋਂ ਉਕਤ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਉਕਤ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Sri Guru Granth Sahib jiSri Guru Granth Sahib ji

ਇਸ ਮੌਕੇ ਪਹੁੰਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸਭਾ ਹਰਿਆਣਾ ਦੇ ਆਗੂ ਭਾਈ ਸੁਖਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਆਪਣੇ ਕਿਸੇ ਨਿਜੀ ਕਲੇਸ਼ ਨੂੰ ਲੈ ਕਿ ਦੋਸ਼ੀਆਂ ਵੱਲੋਂ ਗੁਰੂ ਸਾਹਿਬ ਦਾ ਨਿਰਾਦਰ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਉਕਤ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦੇ ਨਾਲ ਹੀ ਇਕ ਕਮਰੇ ਵਿਚ ਆਪਣੇ ਕਿਸੇ ਨਾਮਧਾਰੀ ਸਾਧ ਦੀ ਫੋਟੋ ਲਗਾ ਕੇ ਉਸ ਦਾ ਪਲੰਘ ਵੀ ਲਗਾਇਆ ਗਿਆ ਸੀ।

SGPCSGPC

ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਨੇ ਕਿਹਾ ਕਿ ਸਵੇਰੇ ਤਕਰੀਬਨ 5 ਕੁ ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਸੰਬੰਧੀ ਜਾਣਕਾਰੀ ਮਿਲੀ ਬੜਾ ਦੁੱਖ ਲੱਗਿਆ। ਉਹਨਾਂ ਕਿਹਾ ਕਿ ਜਾਣਕਾਰੀ ਮਿਲਦਿਆਂ ਹੀ ਉਹਨਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਸੰਪਰਕ ਕੀਤਾ ਅਤੇ ਭੋਲਾ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਕਮੇਟੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਹਿਯੋਗ ਨਾਲ ਪਿੰਡ ਸੰਤ ਨਗਰ ਤਹਿ ਰਾਣੀਆਂ ਜਿਲਾ ਸਿਰਸਾ ਵਿਖੇ ਪੰਜ ਪਿਆਰੇ ਸਹਿਬਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ, ਜਥੇਦਾਰ ਜਗਸੀਰ ਸਿੰਘ ਮਾਂਗੇਆਣਾ ਦੇ ਬੇਟੇ ਭਾਈ ਗੁਰਦੀਪ ਸਿੰਘ ਅਤੇ ਜਗਸੀਰ ਸਿੰਘ ਜੰਡਵਾਲੇ ਨੂੰ ਨਾਲ ਲੈ ਕੇ ਉਕਤ ਸਥਾਨ ‘ਤੇ ਪਹੁੰਚ ਕੀਤੀ।

Gobind Singh LongowalGobind Singh Longowal

ਕਰੀਬ 8 ਵਜੇ ਪਹੁੰਚ ਕੇ ਉਹਨਾਂ ਨੇ ਘਟਨਾ ਸੰਬੰਧੀ ਸਾਰੀ ਜਾਣਕਾਰੀ ਇਕੱਠੀ ਕੀਤੀ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਡਿੱਗੇ ਹੋਏ ਅੰਗ ਵੀ ਇਕੱਠੇ ਕੀਤੇ ਅਤੇ ਪੁਲਿਸ ਨੂੰ ਦੋਸ਼ੀਆਂ ਦੇ ਖਿਲਾਫ ਕਾਰਵਾਈ ਕਰਨ ਲਈ ਕਿਹਾ। ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਾਲਕੀ ਸਾਹਿਬ ਮੰਗਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਸਹਿਤ ਤਖ਼ਤ ਸਾਹਿਬ ਜੀ ਵਿਖੇ ਪਹੁੰਚਾ ਦਿੱਤੇ ਗਏ।ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Location: India, Haryana, Sirsa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement