ਕਾਨਪੁਰ ਸਿੱਖ ਕਤਲੇਆਮ ਸਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਭਾਈ ਲੌਂਗੋਵਾਲ ਦੀ ਅਗਵਾਈ ਵਿਚ ਮਿਲਿਆ ਵਫ਼ਦ
Published : Sep 23, 2019, 4:27 am IST
Updated : Sep 23, 2019, 4:27 am IST
SHARE ARTICLE
Bhai Gobind Singh Longowal and others meet SIT
Bhai Gobind Singh Longowal and others meet SIT

ਐਸ.ਆਈ.ਟੀ. ਵਲੋਂ ਜਾਂਚ ਜਲਦ ਮੁਕੰਮਲ ਕਰਨ ਦਾ ਭਰੋਸਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਵਫ਼ਦ ਨੂੰ 1984 ਦੇ ਕਾਨਪੁਰ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਭਰੋਸਾ ਦਿਤਾ ਹੈ ਕਿ ਇਕ ਹਫ਼ਤੇ ਵਿਚ ਗਵਾਹਾਂ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਿੱਟ ਨੇ ਬੰਦ ਪਏ ਕੇਸ ਮੁੜ ਖੋਲ੍ਹਣ ਦੀ ਵੀ ਗੱਲ ਆਖੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮੀਡੀਆ ਰਾਹੀਂ ਕਾਨਪੁਰ ਸਿੱਖ ਕਤਲੇਆਮ ਸਬੰਧੀ ਕੇਸਾਂ ਦੀਆਂ ਅਹਿਮ ਫ਼ਾਈਲਾਂ ਗੁੰਮ ਹੋਣ ਦਾ ਮਾਮਲਾ ਉਜਾਗਰ ਹੋਇਆ ਸੀ, ਜਿਸ ਦੇ ਚੱਲਦਿਆਂ ਅੱਜ ਸਿੱਖ ਆਗੂਆਂ ਦੇ ਵਫ਼ਦ ਨੇ ਐਸ.ਆਈ.ਟੀ. ਦੇ ਮੈਂਬਰ ਸ੍ਰੀ ਸੁਭਾਸ਼ ਅਗਰਵਾਲ ਸਮੇਤ ਹੋਰ ਮੈਂਬਰਾਂ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਭਾਈ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ ਭੂੰਦੜ ਤੇ ਸਥਾਨਕ ਸਿੱਖ ਪ੍ਰਤੀਨਿਧ ਸ਼ਾਮਲ ਸਨ।

Kanpur Sikh massacreKanpur Sikh massacre

ਵਫ਼ਦ ਮੈਂਬਰਾਂ ਵਲੋਂ ਐਸ.ਆਈ.ਟੀ. ਕੋਲ ਸਿੱਖ ਕਤਲੇਆਮ ਦੇ ਗਵਾਹਾਂ ਦੀ ਸੁਰੱਖਿਆ, ਸਮੇਂ ਸਿਰ ਗਵਾਹੀ ਦਰਜ ਕਰਵਾਉਣ ਨੂੰ ਯਕੀਨੀ ਬਣਾਉਣ, ਬੰਦ ਹੋਏ ਕੇਸ ਮੁੜ ਖੋਲ੍ਹਣ ਤੇ ਗ਼ਾਇਬ ਹੋਈਆਂ ਫ਼ਾਈਲਾਂ ਸਬੰਧੀ ਮਾਮਲੇ ਉਠਾਏ ਗਏ। ਵਫਦ ਮੈਂਬਰਾਂ ਨੇ ਕਿਹਾ ਕਿ 1984 ਵਿਚ ਕਾਨਪੁਰ ਅੰਦਰ ਕੀਤੇ ਗਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ 35 ਸਾਲ ਬੀਤਣ ਬਾਅਦ ਵੀ ਇਨਸਾਫ ਨਹੀਂ ਮਿਲਿਆ ਤੇ ਹੈਰਾਨੀ ਇਸ ਗੱਲ ਹੈ ਕਿ ਅੱਜ ਇਸ ਨਾਲ ਸਬੰਧਤ ਕਈ ਅਹਿਮ ਫ਼ਾਈਲਾਂ ਗੁੰਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦਾ ਇਨਸਾਫ ਹੋਣਾ ਚਾਹੀਦਾ ਹੈ ਤੇ ਉਹ ਵੀ ਜਲਦ ਤੋਂ ਜਲਦ। ਇਸ ਦੌਰਾਨ ਸਿੱਟ ਵਲੋਂ ਜਾਂਚ ਛੇਤੀ ਮੁਕੰਮਲ ਕਰਨ ਦਾ ਵਾਅਦਾ ਕੀਤਾ ਗਿਆ।

Kanpur Sikh massacreKanpur Sikh massacre

ਭਾਈ ਲੌਂਗੋਵਾਲ ਨੇ ਦਸਿਆ ਕਿ ਸਿੱਟ ਅਨੁਸਾਰ ਜਿਹੜੇ ਗਵਾਹ ਅਪਣੀ ਗਵਾਹੀ ਦੇਣੀ ਚਾਹੁਣਗੇ ਉਨ੍ਹਾਂ ਦੀ ਗਵਾਹੀ ਇਕ ਹਫ਼ਤੇ ਵਿਚ ਦਰਜ ਕੀਤੀ ਜਾਵੇਗੀ। ਸਿੱਟ ਮੈਂਬਰਾਂ ਨੇ ਭਰੋਸਾ ਦਿਤਾ ਹੈ ਕਿ ਜਾਂਚ ਜਲਦ ਮੁਕੰਮਲ ਕੀਤੀ ਜਾਵੇਗੀ ਤੇ ਇਸ ਸਬੰਧੀ ਹਰ ਕੇਸ ਨੂੰ ਜਾਂਚ ਘੇਰੇ ਵਿਚ ਲਿਆਂਦਾ ਜਾਵੇਗਾ। ਭਾਈ ਲੌਂਗੋਵਾਲ ਅਨੁਸਾਰ ਸਿੱਟ ਨੇ ਪੀੜਤ ਧਿਰਾਂ ਅਤੇ ਗਵਾਹਾਂ ਨੂੰ ਬਿਨ੍ਹਾ ਡਰ ਭੈਅ ਦੇ ਅਪਣੇ ਬਿਆਨ ਦਰਜ ਕਰਵਾਉਣ ਦਾ ਸੱਦਾ ਦਿਤਾ ਹੈ ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement