
ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਅੰਮ੍ਰਿਤਸਰ, 21 ਅਕਤੂਬਰ (ਬਹੋੜੂ): ਬਾਬਾ ਬਗੇਸ਼ਵਰ ਧਰੇਂਦਰ ਕ੍ਰਿਸ਼ਨ ਸ਼ਾਸਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਵੀ ਨਜ਼ਰ ਆਏ। ਬਾਬਾ ਬਗੇਸ਼ਵਰ ਨੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਵੀ ਕੀਤੀ।
ਉਨ੍ਹਾਂ ਕਿਹਾ ਕਿ ਅੱਜ ਗੁਰੂ ਰਾਮਦਾਸ ਜੀ ਦੀ ਨਗਰੀ ਪਹੁੰਚੇ ਹਾਂ ਅੰਮ੍ਰਿਤਸਰ ਬਹੁਤ ਪਵਿੱਤਰ ਧਰਤੀ ਹੈ। ਉਨ੍ਹਾਂ ਕਿਹਾ ਅਰਦਾਸ ਕਰਦੇ ਹਾਂ ਕਿ ਸਾਰੇ ਲੋਕਾਂ ’ਚ ਏਕਤਾ ਬਣੀ ਰਹੇ ਅਤੇ ਆਪਸ ’ਚ ਪਿਆਰ ਨਾਲ ਰਹਿਣ। ਬਾਬਾ ਬਗੇਸ਼ਵਰ ਧਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਕਿਹਾ ਕਿ ਗੁਰੂ ਨਗਰੀ ਤੋਂ ਬਾਅਦ ਉਹ ਪਠਾਨਕੋਟ ਦੀ 3 ਦਿਨ ਦੀ ਯਾਤਰਾ ’ਤੇ ਜਾਣਗੇ। ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਇਕ ਵਾਰ ਪੰਜਾਬ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਬਹੁਤ ਪਿਆਰ ਦਿਤਾ ਹੈ ਅਤੇ ਉਹ ਇਸੇ ਤਰ੍ਹਾਂ ਪੰਜਾਬ ਆਉਂਦੇ ਰਹਿਣਗੇ। ਇਸ ਦੌਰਾਨ ਉਨ੍ਹਾਂ ਨੇ ਸਿਰ ਦੇ ਪੀਲੀ ਦਸਤਾਰ ਸਜਾਈ ਹੋਈ ਸੀ ਅਤੇ ਪੰਜਾਬ ਦੇ ਲੋਕਾਂ ਦੀ ਪ੍ਰਸ਼ੰਸਾ ਵੀ ਕੀਤੀ।