Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (22 ਨਵੰਬਰ 2023)
Published : Nov 22, 2023, 7:00 am IST
Updated : Nov 22, 2023, 7:00 am IST
SHARE ARTICLE
Sri Darbar Sahib
Sri Darbar Sahib

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

Ajj da Hukamnama Sri Darbar Sahib Today: ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥

ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥

ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥

ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥

ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥

ਧੂਪ ਦੀਪ ਨਈਬੇਦਹਿ ਬਾਸਾ ॥

ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

ਤਨੁ ਮਨੁ ਅਰਪਉ ਪੂਜ ਚਰਾਵਉ ॥

ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥

ਪੂਜਾ ਅਰਚਾ ਆਹਿ ਨ ਤੋਰੀ ॥

ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਬੁੱਧਵਾਰ, ੭ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੨੨ ਨਵੰਬਰ, ੨੦੨੩ (ਅੰਗ: ੫੨੫)

ਪੰਜਾਬੀ ਵਿਆਖਿਆ:

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨।

ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪। ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement