
ਕਿਹਾ, ਇਹ ਦੇਸ਼ ਦੀ ਆਜ਼ਾਦੀ ਲਈ 80 ਫ਼ੀ ਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਮੁੱਚੀ ਸਿੱਖ ਕੌਮ ਦਾ ਅਪਮਾਨ
Panthak News:: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੇਸ਼ ਦੀ ਸਰਬਉੱਚ ਅਦਾਲਤ ਦੇ ਕਾਲਜ਼ੀਅਮ ਵਲੋਂ ਕੀਤੀਆਂ ਸਿਫ਼ਾਰਸ਼ਾਂ ਦੇ ਬਾਵਜੂਦ ਦੋ ਯੋਗ ਸਿੱਖ ਉਮੀਦਵਾਰਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਨਿਯੁਕਤ ਨਾ ਕੀਤੇ ਜਾਣ ਨੂੰ ਭਾਰਤ ਅੰਦਰ ਸਿੱਖਾਂ ਵਾਸਤੇ ਗ਼ੁਲਾਮੀ ਦਾ ਅਹਿਸਾਸ ਕਰਵਾਉਣ ਵਾਲੀ ਘਟਨਾ ਕਰਾਰ ਦਿਤਾ ਹੈ।
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਕਾਬਲੀਅਤ ਦੇ ਬਾਵਜੂਦ ਦੇਸ਼ ਦੇ ਉੱਚ ਅਹੁਦਿਆਂ ’ਤੇ ਨਿਯੁਕਤ ਕਰਨ ਤੋਂ ਮਿੱਥ ਕੇ ਰੋਕਣਾ ਦੇਸ਼ ਦੀ ਆਜ਼ਾਦੀ ਲਈ 80 ਫ਼ੀ ਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਮੁੱਚੀ ਸਿੱਖ ਕੌਮ ਦਾ ਅਪਮਾਨ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਹਮੇਸ਼ਾ ਸਿੱਖਾਂ ਵਲੋਂ ਦੇਸ਼ ਦੇ ਅੰਦਰ ਉਨ੍ਹਾਂ ਨਾਲ ਇਕ ਘੱਟ-ਗਿਣਤੀ ਕੌਮ ਹੋਣ ਕਾਰਨ ਵਿਤਕਰੇ ਕੀਤੇ ਜਾਣ ਦੇ ਇਤਰਾਜ਼ ਨੂੰ ਸਵੀਕਾਰ ਕਰਨ ਤੋਂ ਮੁਨਕਰ ਹੁੰਦੀਆਂ ਆ ਰਹੀਆਂ ਹਨ ਪਰ ਹੁਣ ਤਾਂ ਦੇਸ਼ ਦੀ ਸਰਬਉੱਚ ਅਦਾਲਤ ਨੇ ਹੀ ਕੇਂਦਰ ਸਰਕਾਰ ਨੂੰ ਸਵਾਲ ਕਰ ਦਿਤਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਵੇਲੇ ਕਾਲਜ਼ੀਅਮ ਵਲੋਂ ਕੀਤੀਆਂ ਸਿਫ਼ਾਰਸ਼ਾਂ ਨੂੰ ਕੇਂਦਰ ਸਰਕਾਰ ਵਲੋਂ ਚੋਣਵੇਂ ਅਧਾਰ ’ਤੇ ਲਾਗੂ ਕਰ ਕੇ ਜਿਨ੍ਹਾਂ ਦੋ ਉਮੀਦਵਾਰਾਂ ਨੂੰ ਅਣਡਿੱਠ ਕਰ ਦਿਤਾ ਗਿਆ, ਉਹ ਦੋਵੇਂ ਸਿੱਖ ਹਨ। ਇਸ ਕਰ ਕੇ ਕੇਂਦਰ ਜਵਾਬ ਦੇਵੇ ਕਿ ਸਰਕਾਰ ਦੇ ਅਜਿਹਾ ਕਰਨ ਪਿੱਛੇ ਕਾਰਨ ਕੀ ਹੈ?
(For more news apart from Not appointing Sikh lawyers as judges is equivalent to making Sikhs feel slavery, stay tuned to Rozana Spokesman)