ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ 'ਤੇ ਜ਼ੋਰ
Published : Dec 22, 2021, 2:20 pm IST
Updated : Dec 22, 2021, 2:21 pm IST
SHARE ARTICLE
Giani Harpreet Singh
Giani Harpreet Singh

ਸਿੱਖ ਪੰਥ ‘ਤੇ ਚੌਤਰਫੋਂ ਹੋ ਰਹੇ ਹਮਲਿਆਂ ਨੂੰ ਇਕਜੁੱਟ ਹੋ ਕੇ ਹੀ ਠੱਲ੍ਹਿਆ ਜਾ ਸਕਦਾ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਪੰਥ ਦੇ ਨਾਂਅ ਇਕ ਅਹਿਮ ਸੰਦੇਸ਼ ਜਾਰੀ ਕਰਦਿਆਂ ਮੌਜੂਦਾ ਕੌਮੀ ਹਾਲਾਤਾਂ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖ ਪੰਥ ਨੂੰ ਚੁਫੇਰਿਓਂ ਸਿਧਾਂਤਕ ਤੇ ਸਰੀਰਕ ਮਾਰੂ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲਾਂ ਤੋਂ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਵੀ ਇਸੇ ਚੁਣੌਤੀਪੂਰਨ ਵਰਤਾਰੇ ਦਾ ਇਕ ਹਿੱਸਾ ਹਨ। ਸਿੱਖਾਂ ਦੀ ਜਿੰਦ-ਜਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਬੇਅਦਬੀ ਦੀ ਘਟਨਾ ਦਾ ਵਾਪਰ ਜਾਣਾ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦਾ ਖ਼ਤਰਨਾਕ ਤੇ ਭਿਆਨਕ ਸਿਖਰ ਹੈ। ਸਿੱਖਾਂ ਲਈ ਸ੍ਰੀ ਹਰਿਮੰਦਰ ਸਾਹਿਬ ਤੋਂ ਉੱਪਰ ਕੁਝ ਵੀ ਨਹੀਂ ਹੈ ਅਤੇ ਜਦੋਂ ਹਮਲਾਵਰ ਸ੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚ ਗਏ ਹਨ ਤਾਂ ਕੌਮ ਨੂੰ ਤੁਰੰਤ ਜਾਗਣਾ ਜ਼ਰੂਰੀ ਹੈ।

Giani Harpreet SinghGiani Harpreet Singh

ਉਨ੍ਹਾਂ ਕਿਹਾ ਕਿ ਸਾਡਾ ਵਿਰਸਾ ਬੜਾ ਮਾਣਮੱਤਾ ਹੈ। ਸਿੱਖਾਂ ਨੇ ਮੁਗਲ ਕਾਲ ਵੇਲੇ ਬੇਹੱਦ ਬਿਖੜੇ ਅਤੇ ਜ਼ੁਲਮੀ ਸਮਿਆਂ ਵਿਚ ਵੀ ਆਪਸੀ ਇਤਫਾਕ ਤੇ ਪੰਥਕ ਏਕਤਾ ਦੇ ਜ਼ਰੀਏ ਜ਼ੁਲਮੀ ਹਨੇਰੀਆਂ-ਤੂਫਾਨਾਂ ਨਾਲ ਮੱਥਾ ਲਾ ਕੇ ਪੰਥ ਦੀ ਚੜ੍ਹਦੀਕਲਾ ਬਰਕਰਾਰ ਰੱਖੀ ਹੈ। ਸਾਡੇ ਕੋਲ ਪੰਥਕ ਏਕਤਾ ਦੀ ਅਹਿਮੀਅਤ ਨੂੰ ਸਮਝਣ ਲਈ ਸੌ ਸਾਲ ਪਹਿਲਾਂ ਹੋਂਦ ਵਿਚ ਆਈਆਂ ਦੋ ਅਹਿਮ ਪੰਥਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਪਿਛੋਕੜ ਵਿਚ ਅਕਾਲੀ ਮੋਰਚਿਆਂ ਦਾ ਅਦੁੱਤੀ ਇਤਿਹਾਸ ਹੈ, ਜਿਸ ਦੌਰਾਨ ਸਿੱਖਾਂ ਨੇ ਹਰ ਤਰ੍ਹਾਂ ਦੇ ਰਾਜਨੀਤਕ, ਵਿਚਾਰਕ ਤੇ ਜਾਤੀ ਮਤਭੇਦਾਂ ਤੋਂ ਉੱਪਰ ਉੱਠ ਕੇ ਸੈਂਕੜੇ ਸ਼ਹੀਦੀਆਂ ਦੇ ਕੇ ਅਤੇ ਅਕਹਿ-ਅਸਹਿ ਜ਼ੁਲਮ ਸਹਿਣ ਕਰਕੇ ਜਿੱਥੇ ਗੁਰਧਾਮਾਂ ਨੂੰ ਆਜ਼ਾਦ ਕਰਵਾਉਣ ਤੇ ਸਿੱਖਾਂ ਦੀ ਰਾਜਨੀਤਕ ਹੋਂਦ ਸਥਾਪਿਤ ਕਰਨ ਦੀ ਲੜਾਈ ਜਿੱਤੀ, ਉੱਥੇ ਭਾਰਤ ਦੀ ਕੌਮੀ ਮੁਕਤੀ ਲਹਿਰ ਵਿਚ ਵੀ ਆਪਣਾ ਲਾਸਾਨੀ ਯੋਗਦਾਨ ਪਾਇਆ।

Giani Harpreet Singh Jathedar Akal Takht SahibGiani Harpreet Singh

ਉਨ੍ਹਾਂ ਕਿਹਾ ਕਿ ਅੱਜ ਜਿੱਥੇ ਸਿੱਖਾਂ ਨੂੰ ਆਤਮਿਕ ਤੇ ਬੌਧਿਕ ਤੌਰ ‘ਤੇ ਤੋੜਨ ਲਈ ਗੁਰੂ ਗ੍ਰੰਥ ਤੇ ਗੁਰੂ ਪੰਥ ਉੱਪਰ ਅਸਹਿਣਯੋਗ ਹਮਲੇ ਹੋ ਰਹੇ ਹਨ, ਉੱਥੇ ਸਾਡੇ ਵਡੇਰਿਆਂ ਦੁਆਰਾ ਆਪਣਾ ਖੂਨ ਡੋਲ੍ਹ ਕੇ ਕਾਇਮ ਕੀਤੀਆਂ ਪੰਥਕ ਸੰਸਥਾਵਾਂ ਨੂੰ ਵੀ ਮਾਰੂ ਢਾਹ ਲਾਉਣ ਲਈ ਖ਼ਤਰਨਾਕ ਸਾਜ਼ਿਸ਼ਾਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਪੰਥਕ ਸੰਸਥਾਵਾਂ ‘ਤੇ ਹੋ ਰਹੇ ਹਮਲਿਆਂ ਪਿੱਛਲੀ ਮਾਨਸਿਕਤਾ ਨੂੰ ਸਮਝਣ ਦੀ ਲੋੜ ਹੈ। ਜੇਕਰ ਸਾਡੀਆਂ ਸੰਸਥਾਵਾਂ ਦੀ ਹੋਂਦ ਖ਼ਤਰੇ ਵਿਚ ਪੈ ਗਈ ਤਾਂ ਸਾਡੀ ਰੂਹਾਨੀ ਤੇ ਰਾਜਨੀਤਕ ਅਜ਼ਮਤ ਵੀ ਸੁਰੱਖਿਅਤ ਨਹੀਂ ਰਹਿ ਸਕੇਗੀ।

Akal Takht Jathedar Giani Harpreet Singh Giani Harpreet Singh

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸਾਡੇ ਲਈ ਜਿੱਥੇ ਅੱਜ ਪੰਥ ‘ਤੇ ਹੋ ਰਹੇ ਹਮਲਿਆਂ ਦੀ ਰਾਜਨੀਤਕ ਤੇ ਸੱਭਿਆਚਾਰਕ ਰਣਨੀਤੀ ਨੂੰ ਸਮਝਣਾ ਬਹੁਤ ਜ਼ਰੂਰੀ ਹੈ, ਉੱਥੇ ਇਨ੍ਹਾਂ ਬਹੁਮੁਖੀ ਤੇ ਬਹੁਪਰਤੀ ਹਮਲਿਆਂ ਦਾ ਟਾਕਰਾ ਕਰਨ ਤੇ ਇਨ੍ਹਾਂ ਨੂੰ ਪਛਾੜਣ ਲਈ ਪੰਥਕ ਏਕਤਾ ਦੀ ਵੱਡੀ ਲੋੜ ਹੈ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ, ਰਾਜਨੀਤਕ ਦਲਾਂ, ਧਾਰਮਿਕ, ਸਮਾਜਿਕ ਤੇ ਸਿੱਖਿਆ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਪੰਥਕ ਹਾਲਾਤਾਂ ਨੂੰ ਵੇਖਦਿਆਂ ਸਾਰੇ ਤਰ੍ਹਾਂ ਦੇ ਰਾਜਸੀ, ਵਿਚਾਰਕ ਤੇ ਜ਼ਾਤੀ ਮਤਭੇਦਾਂ-ਵਖਰੇਵਿਆਂ ਨੂੰ ਪਾਸੇ ਰੱਖ ਕੇ ਇਕ ਖ਼ਾਲਸਈ ਨਿਸ਼ਾਨ ਸਾਹਿਬ ਹੇਠਾਂ ਇਕੱਤਰ ਹੋਣ ਤਾਂ ਜੋ ਸਿੱਖ ਪੰਥ ਬਿਖੜੇ ਹਾਲਾਤਾਂ ਵਿਚੋਂ ਇਕ ਵਾਰ ਮੁੜ 'ਕੁਠਾਲੀ 'ਚੋਂ ਕੁੰਦਨ ਵਾਂਗ ਚਮਕ ਕੇ' ਉੱਭਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਿਰਜੇ ਮਾਨਵਤਾ ਦੇ ਭਲੇ ਤੇ ਜਬਰ ਦੇ ਵਿਰੁੱਧ ਸੰਘਰਸ਼ ਦੇ ਆਦਰਸ਼ਾਂ ਨੂੰ ਆਪਣੇ ਨੇਕ ਅਮਲਾਂ ਦੁਆਰਾ ਸੰਸਾਰ ਵਿਚ ਫੈਲਾ ਕਰ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement