Safar-E-Shahadat: ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ
Published : Dec 22, 2025, 5:04 am IST
Updated : Dec 21, 2025, 11:04 am IST
SHARE ARTICLE
Safar-E-Shahadat
Safar-E-Shahadat

ਸਿੰਘਾਂ ਵਲੋਂ ਜ਼ੁਲਮ ਤੇ ਅਨਿਆਂ ਵਿਰੁਧ ਲੜੀਆਂ ਗਈਆਂ ਜੰਗਾਂ ’ਚੋਂ ਚਮਕੌਰ ਸਾਹਿਬ ਦੀ ਜੰਗ ਇਕ ਅਨੋਖੀ ਜੰਗ ਸੀ

Safar-E-Shahadat in Punjabi: ਸਿੱਖ ਧਰਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਇਸ ’ਚ ਸ਼ਹੀਦੀਆਂ ਦੀ ਪ੍ਰੰਪਰਾ ਦਾ ਆਰੰਭ ਪੰਜਵੇਂ ਗੁਰੂ ਅਰਜਨ ਦੇਵ ਜੀ ਤੋਂ ਹੁੰਦਾ ਹੈ। ਫਿਰ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਤੇ ਉਨ੍ਹਾਂ ਨਾਲ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੇ ਅਤਿਆਚਾਰਾਂ ਵਿਰੁਧ ਤੇ ਧਰਮ ਦੀ ਰਖਿਆ ਖ਼ਾਤਰ ਸ਼ਹਾਦਤ ਦਿਤੀ। ਇਸ ਤੋਂ ਬਾਅਦ ਖ਼ਾਲਸਾ ਪੰਥ ਅੰਦਰ ਸ਼ਹਾਦਤਾਂ ਦੀ ਇਕ ਲੰਮੀ ਲੜੀ ਨਜ਼ਰ  ਆਉਂਦੀ ਹੈ।

ਇਸ ਦਾ ਮਤਲਬ ਸਮੁੱਚਾ ਸਿੱਖ ਇਤਿਹਾਸ ਸ਼ਹਾਦਤਾਂ ਤੇ ਯੁੱਧਾਂ ਦੇ ਮਹਾਨ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਇਨ੍ਹਾਂ ਸ਼ਹਾਦਤਾਂ ਦਾ ਮੁੱਖ ਕਾਰਨ ਹੱਕ-ਸੱਚ ਤੇ ਧਰਮ ਦੀ ਸਥਾਪਤੀ ਕਰਨਾ ਸੀ। ਦੁਨੀਆਂ ਨੂੰ ਅਨਿਆਂ, ਦੁਰਾਚਾਰ ਤੇ ਜ਼ੁਲਮ ਤੋਂ ਛੁਟਕਾਰਾ ਦਿਵਾ ਕੇ ਇਕ ਆਦਰਸ਼ ਅਤੇ ਕਲਿਆਣਕਾਰੀ ਸਮਾਜ ਦੀ ਸਿਰਜਣਾ ਕਰਨਾ ਸੀ, ਮਰ ਚੁਕੀਆਂ ਜ਼ਮੀਰਾਂ ਨੂੰ ਜਗਾਉਣਾ ਸੀ ਅਤੇ ਜ਼ੁਲਮਾਂ ਨਾਲ ਮੁਰਦਾ ਹੋ ਚੁਕੀਆਂ ਰੂਹਾਂ ਅੰਦਰ ਜਾਨ ਭਰਨਾ ਸੀ।

ਸਿੰਘਾਂ ਵਲੋਂ ਜ਼ੁਲਮ ਤੇ ਅਨਿਆਂ ਵਿਰੁਧ ਲੜੀਆਂ ਗਈਆਂ ਜੰਗਾਂ ’ਚੋਂ ਚਮਕੌਰ ਸਾਹਿਬ ਦੀ ਜੰਗ ਇਕ ਅਨੋਖੀ ਜੰਗ ਸੀ। 1704 ਈ. ’ਚ ਮੁਗ਼ਲ ਅਤੇ ਪਹਾੜੀ ਰਾਜਿਆਂ ਦੀਆਂ ਫ਼ੌਜਾਂ ਨੇ ਸਾਂਝੀ ਕਮਾਨ ਹੇਠ ਸ੍ਰੀ ਆਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ। ਦੁਸ਼ਮਣਾਂ ਵਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਪਹਾੜੀ ਰਾਜਿਆਂ ਦੇ ਵਿਸ਼ਵਾਸ ਅਤੇ ਸਮੇਂ ਦੇ ਬਾਦਸ਼ਾਹ ਵਲੋਂ ਭਰੋਸਾ ਦਿੱਤਾ ਕਿ ਜੇ ਗੁਰੂ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਛੱਡ ਜਾਣ ਤਾਂ ਉਨ੍ਹਾਂ ’ਤੇ ਹਮਲਾ ਨਹੀਂ ਕੀਤਾ ਜਾਵੇਗਾ, ਦਿਤੇ ਵਚਨਾਂ ਤੇ ਕੀਤੇ ਕਰਾਰਾਂ ਉੱਤੇ ਯਕੀਨ ਕਰ ਕੇ ਦਸਮੇਸ਼ ਪਾਤਸ਼ਾਹ ਜੀ ਨੇ ਆਨੰਦਪੁਰ ਸਾਹਿਬ ਕਿਲ੍ਹਾ ਖ਼ਾਲੀ ਕਰ ਦਿਤਾ ਸੀ। ਗੁਰੂ ਜੀ ਦੇ ਕਿਲ੍ਹਾ ਖ਼ਾਲੀ ਕਰ ਕੇ ਜਾਣ ’ਤੇ ਦੁਸ਼ਮਣ ਨੇ ਸ਼ਰਤਾਂ ਤੋੜ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿਤਾ। 

ਇਹ ਧਰਮਹੀਣ ਰਾਜਸੱਤਾ ਦਾ ਹੀ ਨੰਗਾ ਨਾਚ ਸੀ। ਸਰਸਾ ਨਦੀ ਦੇ ਕੰਢੇ ਭਾਰੀ ਯੁੱਧ ਹੋਇਆ ਜਿਸ ਦੌਰਾਨ ਦੋਹਾਂ ਧਿਰਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ। ਇਸੇ ਘਮਸਾਨ ਯੁੱਧ ਦੌਰਾਨ ਗੁਰੂ ਸਾਹਿਬ ਦਾ ਪ੍ਰਵਾਰ ਖੇਰੂੰ ਖੇਰੂੰ ਹੋ ਕੇ ਤਿੰਨ ਹਿੱਸਿਆਂ ਵਿਚ ਵੰਡਿਆ ਅਤੇ ਵਿਛੜ ਗਿਆ। ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਇਕ ਪਾਸੇ ਚਲੇ ਗਏ। ਮਾਤਾ ਸੁੰਦਰੀ ਜੀ ਤੇ ਭਾਈ ਮਨੀ ਸਿੰਘ ਸਮੇਤ ਕੁੱਝ ਸਿੰਘ ਦਿੱਲੀ ਵਾਲੇ ਪਾਸੇ ਚਲੇ ਗਏ। ਇਹ 6 ਅਤੇ 7 ਪੋਹ ਦੀ ਰਾਤ ਦਾ ਸਮਾਂ ਸੀ। ਜਦੋਂ ਅੰਮ੍ਰਿਤ ਵੇਲਾ ਹੋਇਆ, ਦਸ਼ਮੇਸ਼ ਪਿਤਾ ਵੱਡੇ ਸਾਹਿਬਜ਼ਾਦਿਆਂ ਅਤੇ ਕੁੱਝ ਕੁ ਸਿੰਘਾਂ ਨਾਲ ਚਮਕੌਰ ਸਾਹਿਬ ਦੀ ਕੱਚੀ ਗੜ੍ਹੀ ਵਿਖੇ ਪੁੱਜ ਗਏ।

ਸ਼ਾਹੀ ਫ਼ੌਜਾਂ ਨੇ ਵੀ ਮਗਰ-ਮਗਰ ਚਮਕੌਰ ਸਾਹਿਬ ਪੁੱਜ ਕੇ ਗੜ੍ਹੀ ਨੂੰ ਘੇਰਾ ਪਾ ਲਿਆ। ਚਮਕੌਰ ਸਾਹਿਬ ਦੀ ਕੱਚੀ ਗੜ੍ਹੀ ਵਿਚ 40 ਭੁੱਖਣ-ਭਾਣੇ ਸਿੰਘਾਂ ਨੇ ਦਸ ਲੱਖ ਦੀ ਸੈਨਾ ਦਾ ਡਟ ਕੇ ਟਾਕਰਾ ਕੀਤਾ। ਅਗਲੇ ਦਿਨ ਜੰਗ ਆਰੰਭ ਹੋਈ, ਪੰਜ-ਪੰਜ ਸਿੰਘ ਜਥੇ ਦੇ ਰੂਪ ਵਿਚ ਗੜ੍ਹੀ ਵਿਚੋਂ ਬਾਹਰ ਨਿਕਲ ਕੇ ਦੁਸ਼ਮਣ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀਆਂ ਪ੍ਰਾਪਤ ਕਰ ਰਹੇ ਸਨ ਤਾਂ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਨੇ ਗੁਰੂ ਜੀ ਤੋਂ ਜੰਗ ਵਿਚ ਜਾਣ ਦੀ ਆਗਿਆ ਮੰਗੀ ਤਾਂ ਦਸਮ ਪਿਤਾ ਜੀ ਨੇ ਸਾਹਿਬਜ਼ਾਦੇ ਨੂੰ ਘੁੱਟ ਕੇ ਛਾਤੀ ਨਾਲ ਲਾਇਆ ਅਤੇ ਥਾਪੜਾ ਦੇ ਕੇ ਗੜ੍ਹੀ ਤੋਂ ਰਵਾਨਾ ਕਰ ਦਿੱਤਾ। 

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੇ ਜੰਗ ਦੇ ਵਿਚ ਜਾਂਦੇ ਹੀ ਮੁਗ਼ਲ ਫ਼ੌਜਾਂ ਨੂੰ ਭਾਜੜਾਂ ਪਾ ਦਿਤੀਆਂ। ਸਾਹਿਬਜ਼ਾਦਾ ਅਜੀਤ ਸਿੰਘ ਜੀ ਅਨੇਕਾਂ ਵੈਰੀਆਂ ਨੂੰ ਪਾਰ ਬੁਲਾਉਣ ਉਪਰੰਤ ਸ਼ਹੀਦੀ ਪ੍ਰਾਪਤ ਕਰ ਗਏ। ਮਗਰੋਂ ਸਾਹਿਬਜ਼ਾਦਾ ਜੁਝਾਰ ਸਿੰਘ ਨੇ ਵੀ ਗੁਰੂ ਪਿਤਾ ਜੀ ਪਾਸੋਂ ਜੰਗ ਵਿਚ ਜਾਣ ਦੀ ਆਗਿਆ ਮੰਗੀ ਤਾਂ ਸਤਿਗੁਰਾਂ ਨੇ ਉਸ ਨੂੰ ਵੀ ਅਪਣੇ ਹੱਥੀਂ ਤਿਆਰ ਕਰ ਕੇ ਜੰਗ ਵਿਚ ਜੂਝਣ ਲਈ ਤੋਰਦਿਆਂ ਕਿਹਾ :-

ਹਮ ਦੇਤੇ ਹੈਂ ਖੰਜਰ, ਉਸੇ ਸ਼ਮਸ਼ੀਰ ਸਮਝਨਾ।
ਨੇਜ਼ੇ ਕੀ ਜਗ੍ਹਾ ਦਾਦਾ ਕਾ ਤੁਮ ਤੀਰ ਸਮਝਨਾ।
ਜਿਤਨੇ ਮਰੇਂ ਇਸ ਸੇ, ਉਨ੍ਹੇਂ ਬੇ-ਪੀਰ ਸਮਝਨਾ।
ਜ਼ਖ਼ਮ ਆਏ ਤੋ ਰੋਨਾ ਨਹੀਂ ਦਿਲਗੀਰ ਸਮਝਨਾ।
ਜਬ ਤੀਰ ਕਲੇਜੇ ਮੇਂ ਲਗੇ, ‘ਸੀ’ ਨਹੀਂ ਕਰਨਾ।
‘ਉਫ਼’ ਮੂੰਹ ਸੇ ਮੇਰੀ ਜਾਨ, ਕਬੀ ਭੀ ਨਹੀਂ ਕਰਨਾ।

ਇੰਝ ਨਿੱਕੀਆਂ ਨਿੱਕੀਆਂ ਜ਼ਿੰਦਾਂ ਜੰਗ ਦੇ ਮੈਦਾਨ ਵਿਚ ਅਣਗਿਣਤ ਵੈਰੀਆਂ ਦੇ ਆਹੂ ਲਾਹ ਕੇ ਸ਼ਹਾਦਤਾਂ ਪਾ ਗਈਆਂ। ਦੋਵਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪਿੱਛੋਂ ਦਸਮੇਸ਼ ਪਿਤਾ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਤੇ ਕਿਹਾ , ‘‘ਧਨ ਭਾਗ ਹਨ ਮੇਰੇ, ਇਹ ਅੱਲ੍ਹਾ ਦੀ ਅਮਾਨਤ ਸਨ, ਉਸ ਨੂੰ ਸੌਂਪ ਕੇ ਮੈਂ ਮੈਦਾਨੇ-ਜੰਗ ਤੋਂ ਸੁਰਖ਼ਰੂ ਹੋ ਕੇ ਜਾ ਰਿਹਾ ਹਾਂ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਹਿੰਦੀ ਦੇ ਪ੍ਰਸਿੱਧ ਕਵੀ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ :
 

‘‘ਜਿਸ ਕੁਲ ਜਾਤੀ ਦੇਸ਼ ਕੇ ਬੱਚੇ, 
ਦੇ ਸਕਤੇ ਹੈਂ ਯੌਂ ਬਲੀਦਾਨ।
ਉਸ ਕਾ ਵਰਤਮਾਨ ਕੁਛ ਭੀ ਹੋ,
ਭਵਿਸ਼ਯ ਹੈ ਮਹਾਂ ਮਹਾਨ।’’

ਚਮਕੌਰ ਦੀ ਵੱਡੀ ਜੰਗ ਵਿਚ ਵੱਡੇ ਸਾਹਿਬਜ਼ਾਦਿਆਂ ਸਮੇਤ ਸ਼ਹੀਦ ਹੋਏ ਚਾਲੀ ਸਿੰਘਾਂ ਨੇ ਚਮਕੌਰ ਸਾਹਿਬ ਦੀ ਧਰਤੀ ਨੂੰ ਪਵਿੱਤਰ ਬਣਾ ਦਿਤਾ। ਇਹ ਧਰਤੀ ਇਕ ਤੀਰਥ ਅਸਥਾਨ ਬਣ ਗਈ, ਜੋ ਸ਼ਹਾਦਤ ਦੇ ਇਤਿਹਾਸ ਦੀ ਇਕ ਅਨੋਖੀ ਮਿਸਾਲ ਪੇਸ਼ ਕਰਦੀ ਹੈ। ਅੱਜ ਦੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸੂਰਬੀਰਤਾ ਅਤੇ ਧਰਮ ਪ੍ਰਤੀ ਪ੍ਰਪੱਕਤਾ ਨੂੰ ਅਪਣੇ ਜੀਵਨ ਵਿਚ ਅਪਣਾਉਂਦਿਆਂ ਬਹਾਦਰੀ ਅਤੇ ਸਦਾਚਾਰਕ ਜੀਵਨ ਜਿਉਣ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਤੋਂ ਸੇਧ ਪ੍ਰਾਪਤ ਕਰ ਕੇ ਆਦਰਸ਼ਵਾਦੀ ਸੋਚ ਵਿਚ ਪ੍ਰਪੱਕ ਰਹਿਣ ਦਾ ਅਹਿਦ ਕਰਨਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ FACT CHECK

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement