
ਜਥੇਦਾਰ ਅਕਾਲ ਤਖ਼ਤ ਨੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਦਿਨਕਰ ਗੁਪਤਾ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਅੰਮ੍ਰਿਤਸਰ : ਅਕਾਲ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਗੁਰਦੁਵਾਰਾ ਕਰਤਾਰਪੁਰ ਸਾਹਿਬ ਤੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 'ਗੁਰੂ ਘਰ ਦੇ ਦਰਸ਼ਨ ਕਰਨ ਲਈ ਸਿੱਖ ਅਤਿਵਾਦੀ ਬਣਦਾ ਹੈ ਤਾਂ ਮੈਂ ਅਤਿਵਾਦੀ ਬਣਨ ਲਈ ਤਿਆਰ ਹਾਂ।'
Photo
ਜਥੇਦਾਰ ਨੇ ਬੜੇ ਗੰਭੀਰਤਾ ਨਾਲ ਕਿਹਾ ਕਿ ਜੇਕਰ ਮੁਸਲਮਾਨ ਮੱਕੇ ਜ਼ਿਆਰਤ ਕਰਨ, ਹਿੰਦੂ ਕਟਾਸਰਾਜ ਜਾਣ, ਇਸਾਈ ਅਪਣੇ ਗਿਰਜਾ-ਘਰ ਜਾ ਕੇ ਅਤਿਵਾਦੀ ਨਹੀਂ ਬਣਦੇ ਤਾਂ ਫਿਰ ਸਿੱਖ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਦਰਸ਼ਨ ਕਰ ਕੇ ਅਤਿਵਾਦੀ ਕਿਸ ਤਰ੍ਹਾਂ ਬਣਦੇ ਹਨ? ਜੇਕਰ ਅਜਿਹਾ ਹੈ ਤਾਂ ਫਿਰ ਸੌ ਵਾਰੀ ਅਤਿਵਾਦੀ ਬਣਨ ਨੂੰ ਤਿਆਰ ਹਾਂ।
Photo
ਜਥੇਦਾਰ ਅਕਾਲ ਤਖ਼ਤ ਨੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਦਿਨਕਰ ਗੁਪਤਾ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਭਾਰਤ ਦੇ ਬਾਕੀ ਧਰਮਾਂ ਦੇ ਲੋਕਾਂ ਅਤੇ ਸਿੱਖਾਂ ਨੂੰ ਕਿਹਾ ਕਿ ਇਥੇ ਦਰਸ਼ਨ ਕਰਨ ਨਾਲ ਪਿਆਰ ਮੁਹੱਬਤ ਮਿਲੀ ਹੈ ਪਰ ਨਫ਼ਰਤ ਡੀ.ਜੀ.ਪੀ. ਗੁਪਤਾ ਦੇ ਬਿਆਨ ਤੋਂ ਹੋਈ ਹੈ।
Photo
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ। ਦਰਅਸਲ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਇਰਾਦੇ ‘ਤੇ ਸਵਾਲ ਚੁੱਕੇ ਸੀ। ਦਿਨਕਰ ਗੁਪਤਾ ਨੇ ਕਿਹਾ ਸੀ ਕਿ, ‘ਵੀਜ਼ਾ ਮੁਕਤ ਰਾਹ ਅਤਿਵਾਦ ਨੂੰ ਭਾਰਤ ਲਿਆਉਂਦਾ ਹੈ’।
Photo
ਉਹਨਾਂ ਦਾਅਵਾ ਕੀਤਾ ਸੀ ਕਿ, "ਇਹ ਸੰਭਵ ਹੈ ਕਿ ਤੁਸੀਂ ਸਵੇਰ ਨੂੰ ਇਕ ਆਮ ਵਿਅਕਤੀ ਨੂੰ ਕਰਤਾਰਪੁਰ ਭੇਜੋ ਅਤੇ ਸ਼ਾਮ ਤੱਕ ਉਹ ਵਿਅਕਤੀ ਟਰੇਂਡ ਅੱਤਵਾਦੀ ਬਣ ਕੇ ਵਾਪਸ ਆ ਜਾਵੇਗਾ। ਤੁਸੀਂ ਛੇ ਘੰਟੇ ਉੱਥੇ ਹੋ, ਤੁਹਾਨੂੰ ਫਾਇਰਿੰਗ ਰੇਂਜ 'ਤੇ ਲਿਜਾਇਆ ਜਾ ਸਕਦਾ ਹੈ, ਤੁਹਾਨੂੰ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ।"
Photo
ਹਾਲਾਂਂਕਿ ਇਸ ਬਿਆਨ ਤੋਂ ਬਾਅਦ ਉਹਨਾਂ ਨੇ ਅਪਣੀ ਸਫਾਈ ਵੀ ਦਿੱਤੀ ਹੈ। ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ਮੈਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ 'ਤੇ ਬਹੁਤ ਖੁਸ਼ ਹੋਇਆ ਜਿਸ ਨੇ ਮੇਰੇ ਵਰਗੇ ਉਨ੍ਹਾਂ ਲੱਖਾਂ ਸ਼ਰਧਾਲੂਆਂ ਦੀਆਂ ਦਹਾਕਿਆਂ ਪੁਰਾਣੀਆਂ ਇੱਛਾਵਾਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ“ਸੂਬੇ ਦਾ ਡੀ.ਜੀ.ਪੀ ਹੋਣ ਦੇ ਨਾਤੇ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ 'ਤੇ ਨਿਰਵਿਘਨ ਪਹੁੰਚ ਦੀ ਸਹੂਲਤ ਸਬੰਧੀ ਕੰਮ ਕਰਨਾ ਜਾਰੀ ਰੱਖਾਂਗੇ।
Photo
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਸਿਰਫ਼ ਪੰਜਾਬ ਅਤੇ ਭਾਰਤ ਦੀ ਸੁਰੱਖਿਆ ਅਤੇ ਰੱਖਿਆ ਨਾਲ ਸਬੰਧਤ ਸਨ। ਇਨ੍ਹਾਂ ਟਿੱਪਣੀਆਂ ਵਿਚ ਕਿਸੇ ਧਰਮ ਜਾਂ ਫਿਰਕੇ ਦਾ ਬਿਲਕੁਲ ਕੋਈ ਸੰਕੇਤ ਨਹੀਂ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।