ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਦਿੱਲੀ ਗੁਰਦਵਾਰਾ ਕਮੇਟੀ ਨੇ ਵਿੱਢੀ ਮੁਹਿੰਮ  
Published : Apr 24, 2019, 1:20 am IST
Updated : Apr 24, 2019, 1:20 am IST
SHARE ARTICLE
FB Page
FB Page

ਗੁਰਦਵਾਰਾ ਬੰਗਲਾ ਸਾਹਿਬ ਤੇ ਸੀਸ ਗੰਜ ਸਾਹਿਬ ਤੋਂ ਸਵੇਰੇ ਸ਼ਾਮ ਹੋ ਰਿਹੈ ਸਿੱਧਾ ਗੁਰਬਾਣੀ ਪ੍ਰਸਾਰ

ਨਵੀਂ ਦਿੱਲੀ : ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਨੌਜਵਾਨ ਪੀੜ੍ਹੀ ਤਕ ਪਹੁੰਚ ਕਰਨ ਲਈ 'ਸੋਸ਼ਲ ਮੀਡੀਆ' ਰਾਹੀਂ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਦੀ ਵਿਉਂਤ ਘੜੀ ਹੈ। ਇਸ ਲੜੀ ਵਿਚ 'ਫੇਸਬੁੱਕ', ਇੰਸਟਾਗ੍ਰਾਮ ਤੇ ਟਵਿੱਟਰ 'ਤੇ ਇਤਿਹਾਸਕ ਗੁਰਦਵਾਰਾ ਬੰਗਲਾ ਸਾਹਿਬ ਤੇ ਗੁਰਦਵਾਰਾ ਸੀਸ ਗੰਜ ਸਾਹਿਬ ਦੇ ਪੰਨੇ ਬਣਾਏ ਗਏ ਹਨ, ਜਿਨ੍ਹਾਂ 'ਤੇ ਸਵੇਰੇ ਸ਼ਾਮ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ।

DSGMCDSGMC

ਖ਼ਾਸ ਗੱਲ ਇਹ ਹੈ ਕਿ ਇਹ ਪੰਨੇ ਦਿੱਲੀ ਗੁਰਦਵਾਰਾ ਕਮੇਟੀ ਵਲੋਂ ਪ੍ਰਮਾਣਕ ਹਨ। ਇਨ੍ਹਾਂ ਪੰਨਿਆਂ 'ਤੇ ਰੋਜ਼ਾਨਾ ਪੰਜਾਬੀ, ਅੰਗ੍ਰੇਜ਼ੀ ਅਤੇ ਦੇਵਨਾਗਰੀ ਵਿਚ ਹੁਕਮਨਾਮੇ ਦੇ ਅਰਥ ਵੀ ਸਮਝਾਏ ਜਾ ਰਹੇ ਹਨ। ਦਿੱਲੀ ਕਮੇਟੀ ਦੇ ਪ੍ਰਧਾਨ ਸ.ਮਨਜਿੰਦਰ ਸਿੰਘ ਸਿਰਸਾ ਨੇ 'ਸਪੋਕਸਮੈਨ' ਨੂੰ ਦਸਿਆ ਅੱਜਕਲ੍ਹ ਨੌਜਵਾਨ ਪੀੜ੍ਹੀ ਵੱਡੀ ਤਾਦਾਦ ਵਿਚ 'ਸੋਸ਼ਲ ਮੀਡੀਆ' ਨਾਲ ਜੁੜੀ ਹੋਈ ਹੈ। ਇਸ ਲਈ ਇਸ ਨੂੰ ਅਸੀਂ ਗੁਰਬਾਣੀ ਤੇ ਸਿੱਖ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਲਈ ਵਰਤਣ ਦਾ ਟੀਚਾ ਮਿਥਿਆ ਹੈ।

SikhSikh

ਆਉਂਦੇ ਦਿਨਾਂ ਵਿਚ ਵੱਖ-ਵੱਖ ਬੋਲੀਆਂ ਵਿਚ ਗੁਰੂ ਨਾਨਕ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਉਪਦੇਸ਼ਾਂ ਬਾਰੇ 2-3 ਮਿੰਟ ਦੀਆਂ ਵੀਡੀਉ ਫ਼ਿਲਮਾਂ, ਜੋ ਕਮੇਟੀ ਵਲੋਂ ਪ੍ਰਵਾਨਤ ਹੋਣਗੀਆ, ਵੀ ਆਨਲਾਈਨ ਸਾਂਝੀਆਂ ਕੀਤੀਆਂ ਜਾਣਗੀਆਂ ਤਾਕਿ ਸਿੱਖਾਂ ਸਣੇ ਹੋਰਨਾਂ ਧਰਮਾਂ ਵਾਲਿਆਂ ਤਕ ਵੀ ਗੁਰੂ ਨਾਨਕ ਸਾਹਿਬ ਦਾ ਸੁਨੇਹਾ ਪਹੁੰਚਾਇਆ ਜਾ ਸਕੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement