
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਕੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਰਿਹਾਇਸ ਦੀ ਸਹੂਲਤ ਦਾ ਵਿਸਤਾਰ ਕਰਨ...
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪਾਪੜਾਂ ਵਾਲੇ ਬਾਜਾਰ ਨਾਲ ਲਗਦੇ ਅਕਾਲੀ ਬਾਗ ਵਾਲੀ ਮਾਰਕਿਟ ਦੇ ਸਥਾਨ ‘ਤੇ ਵਿਸ਼ਾਲ ਸੰਗਤ ਨਿਵਾਸ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਕੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਰਿਹਾਇਸ ਦੀ ਸਹੂਲਤ ਦਾ ਵਿਸਤਾਰ ਕਰਨ ਲਈ ਇਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਤੇ ‘ਮਾਤਾ ਤ੍ਰਿਪਤਾ ਜੀ ਨਿਵਾਸ’ ਉਸਾਰਿਆ ਜਾਵੇਗਾ, ਜਿਸ ਦਾ ਨੀਂਹ ਪੱਥਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਰੱਖਿਆ ਗਿਆ।
Golden Temple
ਇਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਕ ਅਸਥਾਨ ਹਨ ਅਤੇ ਇੱਥੇ ਪੁੱਜਦੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਵਾਂ ਯਾਤਰੀ ਨਿਵਾਸ ਜਲਦ ਤਿਆਰ ਕੀਤਾ ਜਾਵੇਗਾ।
Golden Temple
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਗਤ ਦੀ ਆਮਦ ਵਿਚ ਵੱਡਾ ਵਾਧਾ ਹੋਣ ਕਾਰਨ ਰਿਹਾਇਸ਼ ਦੀ ਕਿੱਲਤ ਨੂੰ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਵਿਸ਼ਾਲ ਥਾਂ ‘ਤੇ ਸੰਗਤ ਲਈ ਵੱਡੀ ਗਿਣਤੀ ਵਿਚ ਕਮਰੇ ਉਸਾਰੇ ਜਾਣ ਦੀ ਸਮਰਥਾ ਰੱਖਦੀ ਹੈ ਅਤੇ ਇਥੇ ਨਿਵਾਸ ਬਣਨ ਨਾਲ ਸੰਗਤ ਦੇ ਰਿਹਾਇਸ਼ ਵਿਚ ਵੱਡਾ ਵਾਧਾ ਹੋਵੇਗਾ।
Golden Temple
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਕੋਹਨਾ, ਮੈਂਬਰ ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਾਲ, ਭਾਈ ਅਜਾਇਬ ਸਿੰਘ ਅਭਿਲਾਸ਼ੀ, ਲਖਬੀਰ ਸਿੰਗ ਅਰਾਈਆਂ ਵਾਲਾ, ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾ ਸਿੰਘਾ, ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਰਹੇ।