ਸ਼ੀਲਾਂਗ: ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਮਲੀ ਤੌਰ 'ਤੇ ਹੋਵੇ ਯਤਨ: ਮਾਝੀ
Published : Jun 23, 2018, 1:16 am IST
Updated : Jun 23, 2018, 1:16 am IST
SHARE ARTICLE
Bhai Harjinder Singh Majhi
Bhai Harjinder Singh Majhi

ਮੁਸੀਬਤ ਵਿਚ ਫਸੇ ਸ਼ਿਲਾਂਗ ਦੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਸਮੇਤ ਸਿੱਖਾਂ ਦੀਆਂ ਨੁਮਾਇੰਦਾ ਜਥੇਬੰਦੀਆਂ ਦੇ ਆਗੂ ਸਿਰਫ਼......

ਭਵਾਨੀਗੜ੍ਹ  : ਮੁਸੀਬਤ ਵਿਚ ਫਸੇ ਸ਼ਿਲਾਂਗ ਦੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਸਮੇਤ ਸਿੱਖਾਂ ਦੀਆਂ ਨੁਮਾਇੰਦਾ ਜਥੇਬੰਦੀਆਂ ਦੇ ਆਗੂ ਸਿਰਫ਼ ਮੁੱਖ ਮੰਤਰੀ ਕੋਨਾਰ ਸੰਗਮਾ ਅਤੇ ਗ੍ਰਹਿ ਮੰਤਰੀ ਜੇਮਸ ਸੰਗਮਾ ਨਾਲ ਗੱਲ ਕਰੇ, ਚਾਹ, ਪੀ ਕੇ ਅਤੇ ਇਕ ਬਿਆਨ ਦੇ ਕੇ ਵਾਪਸ ਮੁੜਨ ਦੀ ਥਾਂ ਸਿੱਖਾਂ ਦੀ ਸੁਰੱਖਿਆ ਅਤੇ ਸਤਿਕਾਰ ਲਈ ਅਮਲੀ ਤੌਰ ਤੇ ਕੰਮ ਕਰਨ।  ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਇਹ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਦੀ ਸਾਂਝ ਕੇਂਦਰ ਸਰਕਾਰ ਨਾਲ ਵੀ ਹੈ ਅਤੇ ਕੇਂਦਰ ਸਰਕਾਰ 'ਤੇ ਜ਼ੋਰ ਪਾ ਕੇ ਸ਼ਿਲਾਂਗ ਦੇ ਲੋੜਵੰਦ ਸਿੱਖਾਂ ਦੀ ਮਦਦ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿੱਖ 150 ਸਾਲਾਂ ਤੋਂ ਸ਼ਿਲਾਂਗ ਵਿਚ ਰਹਿ ਰਹੇ ਹਨ ਤਾਂ ਖਾਸੀ ਭਾਈਚਾਰੇ ਦੇ ਲੋਕਾਂ ਨੂੰ ਸਿੱਖ ਇੰਨ੍ਹੇ ਬੁਰੇ ਕਿਉਂ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਹਮੇਸ਼ਾ ਯਾਦ ਰਖਣਾ ਚਾਹੀਦਾ ਹੈ ਕਿ ਭਾਰਤ ਦੀ ਆਜ਼ਾਦੀ ਵਿਚ 85 ਫ਼ੀ ਸਦੀ ਤੋਂ ਵੱਧ ਕੁਰਬਾਨੀਆਂ 2 ਫ਼ੀ ਸਦੀ ਤੋਂ ਘੱਟ ਆਬਾਦੀ ਵਾਲੀ ਸਿੱਖ ਕੌਮ ਨੇ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜਿੰਨਾਂ ਸਮਾਂ ਸ਼ਿਲਾਂਗ ਦੇ ਸਿੱਖਾਂ ਦਾ ਮਸਲਾ ਹੱਲ ਨਹੀਂ ਹੁੰਦਾ, ਓਨੀ ਦੇ ਸ਼੍ਰੋਮਣੀ ਕਮੇਟੀ ਨੂੰ ਪੱਕੇ ਤੌਰ 'ਤੇ ਇਕ ਜਥਾ ਸ਼ਿਲਾਂਗ ਭੇਜਣਾ ਚਾਹੀਦਾ ਹੈ ਜੋ ਸ਼ਿਲਾਂਗ ਦੇ ਸਿੱਖਾਂ ਦੇ ਆਰਥਕ, ਸਮਾਜਕ ਅਤੇ ਕਾਨੂੰਨੀ ਤੌਰ ਤੇ ਮਸਲਿਆਂ ਸਬੰਧੀ ਅਪਣੀ ਸੇਵਾਵਾਂ ਨਿਭਾਵੇ।
 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement