ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਮਨਾਇਆ ਕੌਮਾਂਤਰੀ ਗਤਕਾ ਦਿਹਾੜਾ
Published : Jun 23, 2018, 1:11 am IST
Updated : Jun 23, 2018, 1:11 am IST
SHARE ARTICLE
During Gatka
During Gatka

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਜੀ ਮਾਨ ਵਲੋਂ ਹਰ.......

ਅੰਮ੍ਰਿਤਸਰ  : ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਜੀ ਮਾਨ ਵਲੋਂ ਹਰ ਸਾਲ 21 ਜੂਨ ਨੂੰ ਯੋਗਾ ਦਿਵਸ ਦੇ ਉਲਟ ਕੌਮਾਂਤਰੀ ਗਤਕਾ ਦਿਹਾੜਾ ਮਨਾਉਣ ਸਬੰਧੀ ਕੌਮ ਨੂੰ ਦਿਤੇ ਸੰਦੇਸ਼ 'ਤੇ ਪਹਿਰਾ ਦਿੰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਕੌਮਾਂਤਰੀ ਗਤਕਾ ਖਿਡਾਰਨ ਬੀਬੀ ਜਗਰੂਪ ਕੌਰ ਨੇ ਹੁਸ਼ਿਆਰਪੁਰ ਸਥਿਤ ਗੁਰਦੁਆਰਾ ਵੱਡੀ ਬੋਹੜ ਨੇੜੇ ਕੌਮਾਂਤਰੀ ਗਤਕਾ ਦਿਹਾੜਾ ਮਨਾਇਆ। 

ਇਸ ਮੌਕੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸ਼ਸਤਰ ਵਿਦਿਆ ਸਿੱਖ ਕੌਮ ਦਾ ਅਹਿਮ ਅੰਗ ਹੈ ਅਤੇ ਸਿੱਖ ਅਤੇ ਸ਼ਸਤਰ ਦਾ ਬਹੁਤ ਗੂੜ੍ਹਾ ਰਿਸ਼ਤਾ ਹੈ। ਸਿੱਖ ਧਰਮ ਅੰਦਰ ਭਗਤੀ ਤੇ ਸ਼ਕਤੀ, ਬਾਣੀ ਤੇ ਬਾਣਾ, ਸੰਤ ਤੇ ਸਿਪਾਹੀ ਦਾ ਵਿਧਾਨ ਗੁਰੂ ਪਾਤਸ਼ਾਹ ਨੇ ਹੀ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਹਿੰਦੂਆਂ ਦੇ ਯੋਗਾ ਦਿਵਸ ਨਾਲ ਸਾਡਾ ਕੋਈ ਸਬੰਧ ਨਹੀਂ, ਇਸੇ ਲਈ ਸਿੱਖ ਕੌਮ ਨੇ ਯੋਗਾ ਦਿਵਸ ਨੂੰ ਨਕਾਰ ਕੇ ਦੇਸ਼ਾਂ-ਵਿਦੇਸ਼ਾਂ ਵਿਚ ਗਤਕਾ ਦਿਹਾੜਾ ਮਨਾਇਆ ਹੈ। ਉਨ੍ਹਾਂ ਕਿਹਾ ਕਿ ਸਾਡਾ ਗ੍ਰੰਥ, ਪੰਥ, ਇਤਿਹਾਸ, ਸਭਿਆਚਾਰ, ਬੋਲੀ, ਪਹਿਰਾਵਾ, ਖਾਣ-ਪੀਣ, ਰਹਿਣ-ਸਹਿਣ, ਧਰਮ ਅਸਥਾਨ ਅਤੇ ਸ਼ਹੀਦ ਭਾਵ ਸਭ ਕੁਝ ਹਿੰਦੂਆਂ ਨਾਲੋਂ ਵਖਰਾ ਹੈ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM
Advertisement