
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ...
ਅੰਮ੍ਰਿਤਸਰ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜਬਰ ਅਤੇ ਜ਼ੁਲਮ ਵਿਰੁਧ ਸੰਘਰਸ਼ ਲਈ ਸੱਤਾਧਾਰੀ ਹੋਣ ਦਾ ਉਹ ਸੁਨੇਹਾ ਹੈ ਜੋ ਸਮਾਜ ਅੰਦਰ ਹਰ ਵਰਗ ਨੂੰ ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ।
Darbar Sahib
ਇਸ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ। ਅਰਦਾਸ ਅਤੇ ਪਾਵਨ ਹੁਕਮਨਾਮਾ ਗਿਆਨੀ ਮਲਕੀਤ ਸਿੰਘ ਨੇ ਲਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਸੁਸ਼ੋਭਿਤ ਪਾਵਨ ਇਤਿਹਾਸਕ ਸ਼ਸਤਰਾਂ ਨੂੰ ਗਿਆਨੀ ਗੁਰਬਚਨ ਸਿੰਘ ਨੇ ਸਿਰੋਪਾਉ ਭੇਂਟ ਕੀਤਾ ਅਤੇ ਛੇਵੇਂ ਪਾਤਸ਼ਾਹ ਵਲੋਂ ਧਾਰਨ ਕੀਤੀਆਂ ਮੀਰੀ ਪੀਰੀ ਦੀਆਂ ਕ੍ਰਿਪਾਨਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ।