ਯੂਪੀ ਤੇ ਰਾਜਸਥਾਨ ’ਚ ਸਿੱਖ ਵਿਰੋਧੀ ਘਟਨਾਵਾਂ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
Published : Jul 23, 2022, 3:43 pm IST
Updated : Jul 23, 2022, 3:43 pm IST
SHARE ARTICLE
 Advocate Dhami
Advocate Dhami

ਰਾਜਸਥਾਨ ਅਤੇ ਯੂ.ਪੀ. ਦੀ ਸਰਕਾਰ ਤੋਂ ਮੰਗ ਕੀਤੀ ਕਿ ਦੋਹਾਂ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਅੰਦਰ ਸਿੱਖਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਠੱਲ੍ਹਣ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਵੱਸਦੇ ਸਿੱਖਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ’ਚ ਬਾਰਾਂਦਰੀ ਇਲਾਕੇ ਅੰਦਰ ਸੇਂਟ ਫਰਾਂਸਿਸ ਸਕੂਲ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਦਸਤਾਰ ਅਤੇ ਕਿਰਪਾਨ ’ਤੇ ਪਾਬੰਦੀ ਲਗਾਉਣ ਅਤੇ ਰਾਜਸਥਾਨ ਅੰਦਰ ਅਲਵਰ ਜ਼ਿਲ੍ਹੇ ਦੇ ਪਿੰਡ ਮਿਲਕਪੁਰ ਦੇ ਇਕ ਸਾਬਕਾ ਗ੍ਰੰਥੀ ਦੀ ਕੁੱਟਮਾਰ ਤੇ ਕੇਸਾਂ ਦੀ ਕੀਤੀ ਬੇਅਦਬੀ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੇ ਵਿਤਕਰੇ ਜਾਣਬੁਝ ਕੇ ਕੀਤੇ ਜਾ ਰਹੇ ਹਨ, ਜਦਕਿ ਸਰਕਾਰਾਂ ਦੀ ਭੂਮਿਕਾ ਵੀ ਪਾਰਦਰਸ਼ੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਘੱਟਗਿਣਤੀ ਹੋਣ ਦੇ ਬਾਵਜੂਦ ਵੀ ਦੇਸ਼ ਦੀ ਅਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਅਤੇ ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਬਰਕਰਾਰ ਹੈ ਤਾਂ ਇਹ ਸਿੱਖਾਂ ਦੀ ਬਦੌਲਤ ਹੈ। ਪਰ ਦੁੱਖ ਦੀ ਗੱਲ ਹੈ ਕਿ ਸਿੱਖਾਂ ਨਾਲ ਦੇਸ਼ ਵਿਚ ਵਿਤਕਰਾ ਕੀਤਾ ਜਾ ਰਿਹਾ ਹੈ। ਅਜਿਹੀਆਂ ਹੀ ਘਟਨਾਵਾਂ ਯੂ.ਪੀ. ਦੇ ਬਰੇਲੀ ’ਚ ਇਕ ਸਕੂਲ ਵੱਲੋਂ ਕਕਾਰਾਂ ’ਤੇ ਪਾਬੰਦੀ ਲਗਾਉਣ ਅਤੇ ਰਾਜਸਥਾਨ ’ਚ ਇਕ ਸਿੱਖ ਦੀ ਕੀਤੀ ਗਈ ਕੁੱਟਮਾਰ ਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਨ੍ਹਾਂ ਦੋਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਰੜੀਆਂ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਆਪਣੇ ਤੌਰ ’ਤੇ ਪੜਤਾਲ ਵੀ ਕਰਵਾਏਗੀ।

ਉਨ੍ਹਾਂ ਰਾਜਸਥਾਨ ਅਤੇ ਯੂ.ਪੀ. ਦੀ ਸਰਕਾਰ ਤੋਂ ਮੰਗ ਕੀਤੀ ਕਿ ਦੋਹਾਂ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀ ਲੋਕਾਂ ਨੂੰ ਕਟਹਿਰੇ ’ਚ ਖੜ੍ਹਾ ਕੀਤਾ ਜਾਵੇ, ਤਾਂ ਜੋ ਅੱਗੇ ਤੋਂ ਅਜਿਹਾ ਕਰਨ ਦੀ ਕੋਈ ਹਿੰਮਤ ਨਾ ਕਰੇ। ਉਨ੍ਹਾਂ ਦੇਸ਼ ਭਰ ਵਿਚ ਵੱਸਦੇ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਨਾਲ ਨਫ਼ਰਤ ਭਰਿਆ ਵਿਹਾਰ ਕਰਨ ਵਾਲੇ ਲੋਕਾਂ ਵਿਰੁੱਧ ਇਕੱਠੇ ਹੋ ਕੇ ਅਵਾਜ਼ ਉਠਾਉਣ ਅਤੇ ਸਥਾਨਕ ਪੱਧਰ ’ਤੇ ਪ੍ਰਸ਼ਾਸਨ ਨੂੰ ਕਾਰਵਾਈ ਲਈ ਕਹਿਣ।

SHARE ARTICLE

ਏਜੰਸੀ

Advertisement

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM

Big News: Raja Warring ਦਾ Sunil Jakhar ਖਿਲਾਫ ਚੋਣ ਲੜਣ ਦਾ ਐਲਾਨ, ਦੇਖੋ ਕੀ ਦਿੱਤਾ ਬਿਆਨ, ਗਰਮਾਈ ਪੰਜਾਬ ਦੀ..

27 Apr 2024 1:49 PM
Advertisement