
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿਤੀ ਜਾਣਕਾਰੀ
ਚੰਡੀਗੜ੍ਹ : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦੇ ਗਏ ਕਈ ਉੱਚ ਅਧਿਕਾਰੀਆਂ ਵਿਚ ਤਿੱਬਤੀ ਅਧਿਆਤਮਕ ਗੁਰੂ ਦਲਾਈ ਲਾਮਾ ਵੀ ਸ਼ਾਮਲ ਹਨ। ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਥੇ ਇਹ ਜਾਣਕਾਰੀ ਦਿਤੀ। ਇਸ ਦੇ ਨਾਲ ਹੀ, ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਫ਼ਦ ਇਸ ਮਹੀਨੇ ਦੇ ਅਖ਼ੀਰ ਵਿਚ ਪਾਕਿਸਤਾਨ ਜਾਉਣ ਅਤੇ ਕੇਂਦਰ ਵਲੋਂ ਕਰਤਾਰਪੁਰ ਲਾਂਘੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੇਂਦਰ ਦੀ ਆਗਿਆ ਦੀ ਉਡੀਕ ਕਰ ਰਿਹਾ ਹੈ।
Sukhjinder Singh Randhawa
ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜ ਮੰਤਰੀਆਂ ਦਾ ਵਫ਼ਦ ਅਤੇ ਵਿਧਾਇਕ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਗੁਆਂਢੀ ਸੂਬੇ ਪੰਜਾਬ ਦੇ ਮੁੱਖ ਮੰਤਰੀ ਨੂੰ ਨਾਲ ਵੀ ਮਿਲ ਸਕਦੇ ਹਨ।
Dalai Lama
ਇਥੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਜੇਲ ਮੰਤਰੀ ਰੰਧਾਵਾ ਨੇ ਕਿਹਾ ਕਿ 83 ਸਾਲਾ ਦਲਾਈ ਲਾਮਾ ਉਨ੍ਹਾਂ ਧਾਰਮਕ ਅਤੇ ਅਧਿਆਤਮਕ ਗੁਰੂਆਂ ਵਿਚ ਸ਼ਾਮਲ ਹੋਣਗੇ, ਜਿਨ੍ਹਾਂ ਨੂੰ ਨਵੰਬਰ ਵਿਚ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਦਿਤਾ ਜਾਵੇਗਾ। ਉਨ੍ਹਾਂ ਕਿਹਾ, “ਦਲਾਈ ਲਾਮਾ ਨੂੰ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਧਰਮਾਂ ਦੇ ਹੋਰ ਪ੍ਰਮੁੱਖ ਧਾਰਮਕ ਗੁਰੂਆਂ ਨੂੰ ਵੀ ਬੁਲਾਇਆ ਜਾਵੇਗਾ।”