ਸਪੀਕਰ ਸੰਧਵਾਂ ਨੇ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਸੰਗਤਾਂ ਨੂੰ ਦਿਤੀ ਵਧਾਈ
ਫ਼ਰੀਦਕੋਟ, 23 ਸਤੰਬਰ (ਗੁਰਿੰਦਰ ਸਿੰਘ) : ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜਿਨ੍ਹਾਂ ਨੇ ਸਾਰੀ ਮਾਨਵ ਜਾਤੀ ਨੂੰ ਮਿ¾ਠਤ, ਹਲੀਮੀ, ਸਾਦਗੀ ਅਤੇ ਬੁਰੇ ਦਾ ਭਲਾ ਕਰਨ ਦਾ ਮਹਾਨ ਉਪਦੇਸ਼ ਦਿਤਾ| ਉਨ੍ਹਾਂ ਦੀਆਂ ਸਿਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿਚ ਪਹੁੰਚਾਉਣ ਦੇ ਮਨੋਰਥ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫ਼ਰੀਦਕੋਟ ਵਿਖੇ ਮਨਾਏ ਜਾ ਰਹੇ ਬਾਬਾ ਫ਼ਰੀਦ ਜੀ ਦੇ 850ਵੇਂ ਆਗਮਨ ਪੁਰਬ ਦੇ 5ਵੇਂ ਦਿਨ ਸਰਬ¾ਤ ਦੇ ਭਲੇ ਲਈ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ|
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਗੁਰੂ ਗ੍ਰੰਥ ਸਾਹਿਬ ਅ¾ਗੇ ਮ¾ਥਾ ਟੇਕ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ| ਸਪੀਕਰ ਸੰਧਵਾਂ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਇਸ ਧਰਤੀ ’ਤੇ ਸਾਰੇ ਧਰਮਾਂ ਦੇ ਲੋਕ ਇਕ ਦੂਜੇ ਦਾ ਹੱਥ ਫੜ ਕੇ ਇਕੱਠੇ ਹੋ ਕੇ ਏਕਤਾ ਅਤੇ ਭਾਈਚਾਰੇ ਦਾ ਸਬੂਤ ਦਿੰਦੇ ਹਨ| ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਾਨੂੰ ਬਾਬਾ ਫ਼ਰੀਦ ਜੀ ਦੀ ਬਾਣੀ ਤੋਂ ਸੇਧ ਲੈਣੀ ਚਾਹੀਦੀ ਹੈ| ਇਹ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ|
ਰਸਤੇ ’ਚ ਸ਼ਾਮਲ ਭਾਰੀ ਗਿਣਤੀ ’ਚ ਸੰਗਤਾਂ ਨੇ ਬਾਬਾ ਫ਼ਰੀਦ ਜੀ ਦੀ ਇਲਾਹੀ ਬਾਣੀ ਦਾ ਗੁਣਗਾਣ ਕੀਤਾ| ਅਪਣੇ ਨਿਵਾਸ ਸਥਾਨ ਦੇ ਬਾਹਰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸ਼ਰਧਾਲੂਆਂ ਦੀ ਲੱਡੂਆਂ ਅਤੇ ਚਾਹ ਦੇ ਲੰਗਰ ਨਾਲ ਸੇਵਾ ਵੀ ਕੀਤੀ| ਇਸ ਤਰ੍ਹਾਂ ਇਹ ਮਹਾਨ ਨਗਰ ਕੀਰਤਨ ਸ਼ਹਿਰ ਦੇ ਪ੍ਰਮੁੱਖ ਰਸਤਿਆਂ ਰਾਹੀਂ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਪੁ¾ਜਾ|