ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ’ਤੇ ਅਕਾਲ ਤਖ਼ਤ ਨੇ ਲਾਈ ਰੋਕ
Published : Sep 23, 2023, 11:00 pm IST
Updated : Sep 23, 2023, 11:00 pm IST
SHARE ARTICLE
image
image

ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ’ਤੇ ਅਕਾਲ ਤਖ਼ਤ ਨੇ ਲਾਈ ਰੋਕ

ਅੰਮ੍ਰਿਤਸਰ, 23 ਸਤੰਬਰ (ਪ¾ਤਰ ਪ੍ਰੇਰਕ) : ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨੈਤਿਕ ਅਤੇ ਧਾਰਮਕ ਤੌਰ ’ਤੇ ਘੋਰ ਉਲੰਘਣਾ ਕਰਾਰ ਦਿਤਾ| ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਜਥੇਦਾਰ ਨੇ ਇਸ ਅਨੰਦ ਕਾਰਜ ਵਿਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਸਾਰੇ ਕੰਮਕਾਜਾਂ ’ਤੇ ਤੁਰਤ ਰੋਕ ਦਾ ਆਦੇਸ਼ ਦਿਤਾ ਹੈ|
ਉਨ੍ਹਾਂ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ ਤਾਂ ਹੈ ਹੀ ਬਲਕਿ ਗ਼ੈਰ-ਕੁਦਰਤੀ ਵੀ ਹੈ| ਉਨ੍ਹਾਂ ਨੇ ਸੰਸਾਰ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਇਸ ਉਲਟ ਰੁਝਾਨ ਨੂੰ ਧਿਆਨ ਵਿਚ ਰਖਦਿਆਂ ਸੁਚੇਤ ਰਹਿਣ ਦਾ ਆਦੇਸ਼ ਵੀ ਦਿਤਾ ਹੈ| ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਸਿੱਖਾਂ ਨੂੰ ਅਪਣੇ ਸਾਰੇ ਕਾਰਜ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਹੀ ਕਰਨੇ ਚਾਹੀਦੇ ਹਨ| ਉਨ੍ਹਾਂ ਨੇ ਬਠਿੰਡਾ ਵਿਚ 18 ਸਤੰਬਰ 2023 ਨੂੰ ਦੋ ਲੜਕੀਆਂ ਦੁਆਰਾ ਆਪਸ ਵਿਚ ਅਨੰਦ ਕਾਰਜ ਕਰਵਾਉਣ ਦੀ ਸਾਰੀ ਘਟਨਾ ਬਾਰੇ ਇਕ ਧਾਰਮਕ ਸਬ-ਕਮੇਟੀ ਬਣਾ ਕੇ ਜਲਦ ਤੋਂ ਜਲਦ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਵੀ ਕਿਹਾ ਹੈ|

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement