ਬਾਬੇ ਨਾਨਕ ਦੇ ਵਿਆਹ ਪੁਰਬ ਸਮਾਗਮ ਦੀ ਸਫ਼ਲ ਸਮਾਪਤੀ
ਬਟਾਲਾ, 23 ਸਤੰਬਰ (ਪਪ) : ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਤ ਸਜਾਏ ਨਗਰ ਕੀਰਤਨ ਦਾ ਅੱਜ ਦੇਰ ਸ਼ਾਮ, ਨੇੜੇ ਦਫ਼ਤਰ ਐਸਐਸਪੀ, ਬਟਾਲਾ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ| ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ , ਮੈਡਮ ਅਸ਼ਵਨੀ ਗੋਟਿਆਲ, ਐਸਐਸਪੀ ਬਟਾਲਾ ਅਤੇ ਡਾ. ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਮੌਜੂਦ ਸਨ|
ਇਸ ਮੌਕੇ ਉਨ੍ਹਾਂ ਵਿਆਹ ਪੁਰਬ ਦੇ ਕਾਰਜ ਸਫ਼ਲਤਾਪੂਰਵਕ ਸਮਾਪਤ ਹੋਣ ’ਤੇ ਸਮੂਹ ਸੰਗਤਾਂ ਦਾ ਧਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸਮੁੱਚੇ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚੜੇ੍ਹ ਹਨ| ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਸਨ ਤੇ ਬਟਾਲਾ ਸ਼ਹਿਰ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ| ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ| ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਅਪਣੀ ਸ਼ਰਧਾ ਅਰਪਤ ਕੀਤੀ ਗਈ| ਇਸ ਮੌਕੇ ਐਚ ਐਸ ਸੰਧੂ ਐਸ ਪੀ (ਐਚ), ਗੁਰਪ੍ਰੀਤ ਸਿੰਘ ਐਸਪੀ (ਡੀ), ਤਹਿਸੀਲਦਾਰ ਅਭਿਸ਼ੇਕ ਵਰਮਾ, ਲਲਿਤ ਕੁਮਾਰ ਡੀਐਸਪੀ, ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਬਰ ਗੁਰਨਾਮ ਸਿੰਘ ਜੱਸਲ ਆਦਿ ਮੌਜੂਦ ਸਨ|