Panthak News : 28 ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹਰਜਿੰਦਰ ਧਾਮੀ ਬਣ ਸਕਦੇ ਹਨ ਚੌਥੀ ਵਾਰ ਪ੍ਰਧਾਨ ਲਈ ਉਮੀਦਵਾਰ

By : GAGANDEEP

Published : Sep 23, 2024, 7:18 am IST
Updated : Sep 23, 2024, 7:47 am IST
SHARE ARTICLE
The internal committee meeting of SGPC will be held on September 28
The internal committee meeting of SGPC will be held on September 28

Panthak News : ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਸੱਦਣ ਦੀ ਤਰੀਕ ਵੀ ਐਲਾਨੀ ਜਾ ਸਕਦੀ

The internal committee meeting of SGPC will be held on September 28  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ 28 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸੱਦੀ ਗਈ ਹੈ। ਇਸ ਸਬੰਧੀ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪੱਤਰ ਭੇਜ ਦਿੱਤੇ ਹਨ।

ਦੱਸਣਯੋਗ ਹੈ ਕਿ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਸੱਦਣ ਦੀ ਤਰੀਕ ਵੀ ਐਲਾਨੀ ਜਾ ਸਕਦੀ ਹੈ। ਚਰਚਾਵਾਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਸਬੰਧੀ ਚੱਲ ਰਹੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮਾਮਲੇ ਦੇ ਫੈਸਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਜਰਨਲ ਇਜਲਾਸ ਸੱਦਿਆ ਜਾ ਸਕਦਾ ਹੈ। ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਪੈਦਾ ਹੋਣ ਵਾਲੇ ਹਾਲਾਤ ਅਤੇ ਕਈ ਤਰਾਂ ਦੀਆਂ ਰੋਕਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਤੇ ਅਸਰ ਪਾਉਂਣਗੀਆਂ।

ਰੋਕਾਂ ਦਾ ਕੋਈ ਮਾੜਾ ਅਸਰ ਜਨਰਲ ਇਜਲਾਸ ‘ਤੇ ਨਾ ਪਵੇ ਇਸ ਲਈ ਜਰਨਲ ਇਜਲਾਸ ਨੂੰ ਜਥੇਦਾਰਾਂ ਦੀ ਇਕੱਤਰਤਾ ਤੋਂ ਪਹਿਲਾ ਸੱਦਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਸੰਵਿਧਾਨ ਦੇ ਮੁਤਾਬਕ ਸਲਾਨਾ ਜਨਰਲ ਇਜਲਾਸ 15 ਅਕਤੂਬਰ ਤੋਂ 30 ਨਵੰਬਰ ਤੱਕ ਸੱਦਿਆ ਜਾ ਸਕਦਾ ਹੈ।

28 ਸਤੰਬਰ ਨੂੰ 21 ਦਿਨਾਂ ਦੇ ਨੋਟਿਸ ‘ਤੇ ਸ਼?ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਜਨਰਲ ਇਜਲਾਸ ਸੱਦਣ ਦਾ ਐਲਾਨ ਕੀਤਾ ਜਾ ਸਕਦਾ ਹੈ। ਚਰਚਾ ਹੈ ਕਿ ਇਹ ਜਨਰਲ ਇਜਲਾਸ 20 ਅਕਤੂਬਰ ਦੇ ਆਸ-ਪਾਸ ਸੱਦਣ ਦੀਆਂ ਗੁੱਪਤ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਚਰਚਾ ਹੈ ਕਿ ਸ਼?ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਦੇ ਉਮੀਦਵਾਰ ਲਈ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement