ਪਰਮਜੀਤ ਸਿੰਘ ਭਿਓਰਾ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਵਲੋਂ ਖਾਰਜ; ਭਤੀਜੀ ਦੇ ਵਿਆਹ ਲਈ ਮੰਗੀ ਸੀ ਪੈਰੋਲ
Published : Oct 23, 2023, 3:13 pm IST
Updated : Oct 23, 2023, 3:13 pm IST
SHARE ARTICLE
Paramjit Singh Bheora bail plea rejected by the High Court
Paramjit Singh Bheora bail plea rejected by the High Court

ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ ’ਚ ਬੰਦ ਹਨ ਭਿਓਰਾ

 

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਜੇਲ ਵਿਚ ਬੰਦ ਪਰਮਜੀਤ ਸਿੰਘ ਭਿਓਰਾ ਦੀ ਜ਼ਮਾਨਤ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਭਿਓਰਾ ਨੇ 29 ਅਕਤੂਬਰ ਨੂੰ ਦਿੱਲੀ 'ਚ ਹੋਣ ਵਾਲੇ ਅਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਬੇਅੰਤ ਸਿੰਘ ਕਤਲ ਕੇਸ ਅਤੇ ਬੁੜੈਲ ਜੇਲ ਬ੍ਰੇਕ ਕੇਸ 'ਚ ਸਜ਼ਾਯਾਫ਼ਤਾ ਪਰਮਜੀਤ ਭਿਓਰਾ ਨੇ ਸੋਮਵਾਰ ਨੂੰ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਭਤੀਜੀ ਦੇ ਵਿਆਹ ਲਈ ਛੇ ਘੰਟਿਆਂ ਦੀ ਪੈਰੋਲ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: Fact Check: ਬੱਕਰੇ ਦਾ ਚਲਾਨ ਕੱਟਣ ਦਾ ਇਹ ਵੀਡੀਓ ਹਾਲੀਆ ਨਹੀਂ 2019 ਦਾ ਹੈ

ਦਾਇਰ ਪਟੀਸ਼ਨ ਵਿਚ ਭਿਓਰਾ ਨੇ ਕਿਹਾ ਕਿ ਉਸ ਦੀ ਭਤੀਜੀ ਦਾ ਵਿਆਹ 29 ਅਕਤੂਬਰ ਨੂੰ ਦਿੱਲੀ 'ਚ ਹੈ ਜਿਸ ਵਿਚ ਉਹ ਸ਼ਾਮਲ ਹੋਣਾ ਚਾਹੁੰਦਾ ਹੈ। ਇਸ ਲਈ ਉਸ ਨੂੰ 29 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤਕ ਛੇ ਘੰਟਿਆਂ ਲਈ ਪੈਰੋਲ ਦਿਤੀ ਜਾਵੇ।

ਇਹ ਵੀ ਪੜ੍ਹੋ: ਏਸ਼ੀਆਈ ਪੈਰਾ ਖੇਡਾਂ: ਨਿਸ਼ਾਦ ਕੁਮਾਰ ਨੇ ਉੱਚੀ ਛਾਲ ਵਿਚ ਜਿੱਤਿਆ ਸੋਨ ਤਮਗ਼ਾ

ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਭਿਓਰਾ ਬੇਅੰਤ ਸਿੰਘ ਧਮਾਕੇ ਵਿਚ ਜਗਤਾਰ ਸਿੰਘ ਹਵਾਰਾ ਦਾ ਸਹਿਯੋਗੀ ਸੀ ਅਤੇ ਉਨ੍ਹਾਂ ਉਤੇ ਦੋਸ਼ ਸੀ ਕਿ ਉਨ੍ਹਾਂ ਨੇ ਕਤਲ ਵਿਚ ਵਰਤੀ ਗਈ ਕਾਰ ਖ਼ਰੀਦੀ ਸੀ। ਭਿਓਰਾ ਨੂੰ 1997 ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ 2004 ਤਕ ਬੁੜੈਲ ਜੇਲ ਵਿਚ ਰਹੇ। ਜਿਹੜੇ ਚਾਰ ਕੈਦੀ ਬੁੜੈਲ ਜੇਲ ਵਿਚੋਂ ਸੁਰੰਗ ਪੁੱਟ ਕੇ ਫ਼ਰਾਰ ਹੋਏ ਸੀ ਉਨ੍ਹਾਂ ਵਿਚ ਭਿਓਰਾ ਵੀ ਸ਼ਾਮਲ ਸੀ। ਉਨ੍ਹਾਂ ਨੂੰ ਮਾਰਚ 2006 ਵਿਚ ਮੁੜ ਗ੍ਰਿਫਤਾਰ ਕੀਤਾ ਗਿਆ ਸੀ। ਭਿਓਰਾ ਨੂੰ ਕਦੇ ਵੀ ਨਿਯਮਤ ਪੈਰੋਲ ਨਹੀਂ ਦਿਤੀ ਗਈ। ਉਨ੍ਹਾਂ ਨੂੰ ਦੋ ਸਾਲ ਸੱਤ ਮਹੀਨੇ ਤੋਂ ਵੱਧ ਰਿਮੀਸ਼ਨ ਮਿਲੀ ਹੈ। ਜਿਸ ਨੂੰ ਮਿਲਾ ਕੇ ਉਨ੍ਹਾਂ ਦੀ ਸਜ਼ਾ 24 ਸਾਲ ਤੋਂ ਵੱਧ ਬਣਦੀ ਹੈ।

ਇਹ ਵੀ ਪੜ੍ਹੋ: ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, 12 ਕਿਲੋ ਹੈਰੋਇਨ ਸਮੇਤ ਇਕ ਕਾਬੂ

ਲਗਭਗ ਪੰਜ ਸਾਲ ਪਹਿਲਾਂ ਭਿਓਰਾ ਨੇ ਅਪਣੀ ਬਿਮਾਰ ਬਜ਼ੁਰਗ ਮਾਂ ਪ੍ਰੀਤਮ ਕੌਰ ਜਿਨ੍ਹਾਂ ਦੀ ਉਮਰ ਉਸ ਵੇਲੇ ਲਗਭਗ 93 ਸਾਲ ਸੀ, ਨੂੰ ਦੇਖਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਕੁੱਝ ਘੰਟਿਆਂ ਲਈ ਜੇਲ ਤੋਂ ਰਿਹਾਈ ਦੀ ਮੰਗ ਕੀਤੀ ਸੀ ਪਰ ਸੀ.ਬੀ.ਆਈ. ਨੇ ਉਨ੍ਹਾਂ ਦੀ ਪ੍ਰਾਰਥਨਾ ਦਾ ਵਿਰੋਧ ਕੀਤਾ। ਸੀ.ਬੀ.ਆਈ. ਦਾ ਤਰਕ ਸੀ ਕਿ ਭਿਓਰਾ ਨੇ ਸਾਥੀਆਂ ਨਾਲ ਮਿਲ ਕੇ ਬੁੜੈਲ ਜੇਲ ਵਿਚੋਂ ਸੁਰੰਗ ਪੁੱਟੀ ਸੀ ਅਤੇ ਉਨ੍ਹਾਂ ਸਮੇਤ ਦੋ ਹੋਰ ਮੁਲਜ਼ਮ ਵੀ ਜੇਲ ਵਿਚੋਂ ਫ਼ਰਾਰ ਹੋ ਗਏ ਸਨ। ਹਾਲਾਂਕਿ ਸੀ.ਬੀ.ਆਈ. ਤੇ ਭਿਓਰਾ ਦੀ ਇਸ ਗੱਲ 'ਤੇ ਸਹਿਮਤੀ ਬਣੀ ਕਿ ਬਿਰਧ ਮਾਂ ਅਤੇ ਭਿਓਰਾ ਦੀ ਮੁਲਾਕਾਤ ਜੇਲ ਵਿਚ ਹੀ ਕਰਵਾਈ ਜਾ ਸਕਦੀ ਹੈ ਜਿਸ ਦੇ ਹੁਕਮ ਅਦਾਲਤ ਵਲੋਂ ਦਿਤੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement