
ਕੈਬਨਿਟ ਮੰਤਰੀ ਨੇ ਦੁਸਹਿਰੇ ਮੌਕੇ ਮੁੱਖ ਮੰਤਰੀ ਦੀ ਆਮਦ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 22 ਅਕਤੂਬਰ (ਅੰਕੁਸ਼) : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੁਸਹਿਰੇ ਦੇ ਤਿਉਹਾਰ ਮੌਕੇ ਆਮਦ ਨੂੰ ਲੈ ਕੇ ਸ਼ਹਿਰ ਵਾਸੀ ਬਹੁਤ ਖ਼ੁਸ਼ ਅਤੇ ਉਤਸ਼ਾਹਤ ਹਨ। ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਦੌਰਾਨ ਲੋਕਾਂ ਦੀ ਸਹੂਲਤ ਨੂੰ ਮੁੱਖ ਰਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਵਿਚ ਸ਼ਾਮਲ ਹੋਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿਤੀ ਜਾਵੇਗੀ। ਉਹ ਅੱਜ ਦੁਸਹਿਰਾ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਇਹ ਜਾਣਕਾਰੀ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।
ਇਸ ਮੌਕੇ ਜ਼ਿਲ੍ਹੇ ਦੇ ਲੋਕਾਂ ਨੂੰ ਸੱਤਵੇਂ ਨਵਰਾਤਰੇ ਦੀ ਵਧਾਈ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਹੁਸ਼ਿਆਰਪੁਰ ਦੇ ਦੁਸਹਿਰੇ ਦੇ ਤਿਉਹਾਰ ਵਿਚ ਸ਼ਿਰਕਤ ਕਰਨ ਜਾ ਰਿਹਾ ਹੈ, ਜੋ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਦੇ ਸਬੰਧ ਵਿਚ ਸ਼ਹਿਰ ਵਿਚ ਕੱਢੀਆਂ ਜਾ ਰਹੀਆਂ ਭਗਵਾਨ ਸ੍ਰੀ ਹਨੂੰਮਾਨ ਦੀਆਂ ਮੂਰਤੀਆਂ ਅਤੇ ਹੋਰ ਝਾਂਕੀ ਵਾਲਿਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰਖਿਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਗਈਆਂ ਹਨ ਕਿ ਕਿਸੇ ਕਿਸਮ ਦੀ ਵਿਘਨ ਨਾ ਪਵੇ। ਧਾਰਮਕ ਰੀਤੀਆਂ ਵਿਚ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਵਾਰ ਹੁਸ਼ਿਆਰਪੁਰ ਦਾ ਦੁਸਹਿਰਾ ਇਤਿਹਾਸਕ ਹੋਣ ਜਾ ਰਿਹਾ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਬਦੀ ’ਤੇ ਨੇਕੀ ਦੀ ਜਿੱਤ ਦਾ ਇਹ ਤਿਉਹਾਰ ਹੁਸ਼ਿਆਰਪੁਰ ਵਾਸੀਆਂ ਨਾਲ ਮਿਲ ਕੇ ਮਨਾਉਣਗੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਚੇਅਰਮੈਨ ਦਿ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਐੱਸ.ਪੀ. ਮਨਜੀਤ ਕੌਰ, ਐਸ.ਪੀ ਮੇਜਰ ਸਿੰਘ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਸ੍ਰੀ ਰਾਮ ਲੀਲਾ ਕਮੇਟੀ ਦੇ ਚੇਅਰਮੈਨ ਗੋਪੀ ਚੰਦ ਕਪੂਰ, ਸਾਬਕਾ ਮੇਅਰ ਸ਼ਿਵ ਸੂਦ, ਰਾਜੇਸ਼ਵਰ ਦਿਆਲ ਬੱਬੀ, ਡੀ.ਐਸ.ਪੀ ਪਲਵਿੰਦਰ ਸਿੰਘ, ਡੀ.ਐਸ.ਪੀ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਅਗਿਆ ਪਾਲ ਸਿੰਘ ਸਾਹਨੀ, ਸਚਿਨ ਗੁਪਤਾ, ਸੁਮੇਸ਼ ਸੋਨੀ, ਵਰਿੰਦਰ ਵੈਦ, ਧੀਰਜ ਸ਼ਰਮਾ, ਮਨੀਸ਼ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ ਨੰਬਰ : 4,4-01