‘ਚਰਨ ਸੁਹਾਵਾ' ਯਾਤਰਾ ਦਿੱਲੀ ਦੇ ਮੋਤੀ ਬਾਗ ਤੋਂ ਹੋਈ ਸ਼ੁਰੂ
Published : Oct 23, 2025, 3:34 pm IST
Updated : Oct 23, 2025, 3:34 pm IST
SHARE ARTICLE
'Charan Suhawa' Yatra begins from Moti Bagh in Delhi
'Charan Suhawa' Yatra begins from Moti Bagh in Delhi

ਸੰਗਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ 300 ਸਾਲ ਪੁਰਾਣੇ ਜੋੜੇ ਦੇ ਕਰਨਗੀਆਂ ਦਰਸ਼ਨ

ਨਵੀਂ ਦਿੱਲੀ : ਦਿੱਲੀ ਦੇ ਮੋਤੀ ਬਾਗ ਗੁਰਦੁਆਰਾ ਸਾਹਿਬ ਤੋਂ ਅੱਜ ‘ਚਰਨ ਸੁਹਾਵਾ’ ਯਾਤਰਾ ਸ਼ੁਰੂ ਹੋਈ। ਇਹ ਯਾਤਰਾ ਹਰਿਆਣਾ ਅਤੇ ਉਤਰ ਪ੍ਰਦੇਸ਼ ਤੋਂ ਹੁੰਦੀ ਹੋਈ 1 ਨਵੰਬਰ ਨੂੰ ਪਟਨਾ ਸਾਹਿਬ ਵਿਖੇ ਪਹੁੰਚੇਗੀ। ਯਾਤਰਾ ਨੂੰ ਸ਼ੁਰੂ ਕਰਨ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ  ਕੁਲਦੀਪ ਸਿੰਘ ਗੜਗੱਜ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ ਬਹੁਤ ਵੱਡੀ ਗਿਣਤੀ ਵਿਚ ਸਿਆਸੀ ਆਗੂ ਅਤੇ ਸੰਗਤਾਂ ਮੌਜੂਦ ਸਨ। ਯਾਤਰਾ ਦੌਰਾਨ ਸਿੱਖ ਸੰਗਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਦੇ ਇਤਿਹਾਸਕ ਤੇ 300 ਸਾਲ ਪੁਰਾਣੇ ਜੋੜਾ ਸਾਹਿਬ ਦੇ ਦਰਸ਼ਨ ਕਰਨਗੀਆਂ। ਇਸ ਮੌਕੇ ਏਅਰ ਚੀਫ਼ ਮਾਰਸ਼ਲ ਏ ਪੀ ਸਿੰਘ ਵੀ ਮੌਜੂਦ ਅਤੇ ਉਨ੍ਹਾਂ ਜੋੜਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ।

ਜ਼ਿਕਰਯੋਗ ਹੈ ਕਿ ਇਹ ਜੋੜਾ ਸਾਹਿਬ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਸਿੱਖ ਕੌਮ ਨੂੰ ਸਮਰਪਿਤ ਕੀਤਾ ਗਿਆ। ਇਸ ਜੋੜਾ ਸਾਹਿਬ ਨੂੰ ਉਨ੍ਹਾਂ ਵੱਲੋਂ ਬਹੁਤ ਪਿਆਰ ਅਤੇ ਸਤਿਕਾਰ ਨਾਲ ਸਾਂਭ ਕੇ ਰੱਖਿਆ ਹੋਇਆ ਸੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਵੱਲੋਂ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਨੂੰ ਬਹੁਤ ਹੀ ਪਿਆਰ ਅਤੇ ਸਤਿਕਾਰ ਨਾਲ ਸਾਂਭ ਕੇ ਰੱਖਿਆ ਜਾਂਦਾ ਹੈ। ਪਰ ਅਸੀਂ ਅਪੀਲ ਕਰਦੇ ਹਾਂ ਕਿ ਜਿਸ ਕੋਲ ਵੀ ਗੁਰੂ ਸਾਹਿਬ ਨਾਲ ਸਬੰਧਤ ਕੋਈ ਵੀ ਨਿਸ਼ਾਨੀ ਹੈ ਉਹ ਸਿੱਖ ਕੌਮ ਨੂੰ ਸਮਰਪਿਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨਿਸ਼ਾਨੀਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਵੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ। 
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement